Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਰਾਸ਼ਟਰੀ

ਘਰ ਵਿਚ ਹੋਇਆ ਜਬਰਦਸਤ ਧਮਾਕਾ, 6 ਦੀ ਮੌਤ

March 04, 2022 10:17 AM

ਭਾਗਲਪੁਰ : ਬਿਹਾਰ ਦੇ ਭਾਗਲਪੁਰ ਜ਼ਿਲ੍ਹੇ ਵਿੱਚ ਬੀਤੀ ਰਾਤ ਜ਼ੋਰਦਾਰ ਧਮਾਕੇ ਵਿੱਚ ਛੇ ਲੋਕਾਂ ਦੀ ਮੌਤ ਹੋ ਗਈ।

ਪ੍ਰਾਪਤ ਜਾਣਕਾਰੀ ਅਨੁਸਾਰ ਭਾਗਲਪੁਰ ਤਾਤਾਰਪੁਰ ਥਾਣਾ ਖੇਤਰ ਦੇ ਕਾਜਬਲੀ ਚੱਕ ਵਿੱਚ ਦੇਰ ਰਾਤ ਇੱਕ ਘਰ ਵਿੱਚ ਹੋਏ ਧਮਾਕੇ ਵਿੱਚ ਇੱਕ ਮਾਸੂਮ ਸਮੇਤ ਛੇ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਅੱਧੀ ਦਰਜਨ ਤੋਂ ਵੱਧ ਲੋਕ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ।

ਧਮਾਕਾ ਇੰਨਾ ਜ਼ਬਰਦਸਤ ਸੀ ਕਿ ਕਈ ਘਰ ਢਹਿ ਗਏ।ਦੱਸ ਦਈਏ ਕਿ ਧਮਾਕੇ ਨਾਲ ਇੱਕ ਕਿਲੋਮੀਟਰ ਤੱਕ ਦਾ ਪੂਰਾ ਇਲਾਕਾ ਹਿੱਲ ਗਿਆ, ਜਦੋਂ ਕਿ ਧਮਾਕੇ ਦੀ ਗੂੰਜ 4 ਕਿਲੋਮੀਟਰ ਤੱਕ ਸੁਣਾਈ ਦਿੱਤੀ।

ਧਮਾਕੇ ਕਾਰਨ ਨਾਲ ਲੱਗਦੇ ਘਰ 'ਚ ਲੱਗੀ ਖਿੜਕੀ ਦੇ ਸ਼ੀਸ਼ੇ ਚਕਨਾਚੂਰ ਹੋ ਕੇ ਸੜਕ 'ਤੇ ਆ ਗਏ।

ਦੱਸਿਆ ਜਾਂਦਾ ਹੈ ਕਿ ਜਿਸ ਘਰ 'ਚ ਧਮਾਕਾ ਹੋਇਆ ਸੀ, ਉਸ ਘਰ 'ਚ ਸਾਲ 2003, 2008 ਅਤੇ 2018 'ਚ ਵੀ ਧਮਾਕਾ ਹੋਇਆ ਹੈ ਜਦਕਿ 2008 'ਚ ਹੋਏ ਧਮਾਕੇ 'ਚ 4 ਲੋਕਾਂ ਦੀ ਜਾਨ ਚਲੀ ਗਈ ਸੀ।

ਤੁਹਾਨੂੰ ਦੱਸ ਦੇਈਏ ਕਿ ਘਰ 'ਚ ਰਹਿਣ ਵਾਲੇ ਲੋਕ ਪਟਾਕਿਆਂ ਦੇ ਵਪਾਰੀ ਹਨ। ਧਮਾਕੇ ਦੀ ਤੀਬਰਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਘਟਨਾ ਸਥਾਨ ਤੋਂ ਚਾਰ ਕਿਲੋਮੀਟਰ ਦੇ ਦਾਇਰੇ 'ਚ ਆਉਂਦੇ ਘਰ 'ਚ ਮੌਜੂਦ ਲੋਕਾਂ ਨੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ।

ਜਿਵੇਂ ਹੀ ਉਨ੍ਹਾਂ ਨੇ ਘਰਾਂ 'ਚ ਕੰਬਣੀ ਮਹਿਸੂਸ ਕੀਤੀ ਤਾਂ ਲੋਕ ਬਾਗਾਂ 'ਚੋਂ ਬਾਹਰ ਆ ਗਏ ਅਤੇ ਭੂਚਾਲ ਦੀ ਸੂਚਨਾ ਮਿਲਣੀ ਸ਼ੁਰੂ ਕਰ ਦਿੱਤੀ।

ਘਟਨਾ ਤੋਂ ਬਾਅਦ ਸਥਾਨਕ ਲੋਕਾਂ ਨੇ ਮਲਬੇ 'ਚੋਂ ਜ਼ਖਮੀਆਂ ਨੂੰ ਕੱਢ ਕੇ ਕਈ ਲੋਕਾਂ ਨੂੰ ਬਚਾਇਆ। ਸੂਚਨਾ ਮਿਲਦੇ ਹੀ ਰੇਂਜ ਦੇ ਡੀਆਈਜੀ ਸੁਜੀਤ ਕੁਮਾਰ, ਜ਼ਿਲ੍ਹਾ ਮੈਜਿਸਟ੍ਰੇਟ ਸੁਬਰਤ ਕੁਮਾਰ ਸੇਨ, ਪੁਲਿਸ ਕਪਤਾਨ ਬਾਬੂਰਾਮ ਸਮੇਤ ਕਈ ਥਾਣਿਆਂ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ।

ਫਿਲਹਾਲ ਪੁਲਸ ਪੂਰੇ ਮਾਮਲੇ ਦੀ ਜਾਂਚ 'ਚ ਜੁਟੀ ਹੋਈ ਹੈ। ਇਸ ਦੇ ਨਾਲ ਹੀ ਇਸ ਬੰਬ ਧਮਾਕੇ ਕਾਰਨ ਆਸਪਾਸ ਦੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ। ਧਮਾਕੇ ਦੀ ਆਵਾਜ਼ ਤੋਂ ਬਾਅਦ ਲੋਕ ਡਰ ਗਏ।

 

Have something to say? Post your comment

 

ਹੋਰ ਰਾਸ਼ਟਰੀ ਖ਼ਬਰਾਂ

ਹਰਿਆਣਾ ਸਰਕਾਰ ਨੇ 50 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ 1,890 ਕਰੋੜ ਰੁਪਏ ਦੀ ਰਕਮ ਕੀਤੀ ਟਰਾਂਸਫਰ

ਕੱਲ੍ਹ ਤੋਂ ਤਿੰਨ ਦਿਨ ਬੈਂਕ ਰਹਿਣਗੇ ਬੰਦ, ਬੈਂਕ ਯੂਨੀਅਨਾਂ ਵੱਲੋਂ ਹੜਤਾਲ ਦਾ ਐਲਾਨ

ਦਿੱਲੀ ਕਿਲ੍ਹੇ ਨੇੜੇ ਧਮਾਕੇ ਮਾਮਲੇ 'ਚ NIA ਵੱਲੋਂ ਚਾਰਜਸ਼ੀਟ ਦਾਇਰ, ਕੀਤੇ ਅਹਿਮ ਖ਼ੁਲਾਸੇ

ਦਿੱਲੀ ਸਰਕਾਰ ਵੱਲੋਂ ਪੀਜੀ ਨੀਤੀ ਲਾਗੂ ਕਰਨ ਦਾ ਫੈਸਲਾ, ਲਾਇਸੈਂਸ ਲੈਣਾ ਹੋਵੇਗਾ ਲਾਜ਼ਮੀ

ਭਾਰਤੀ ਵਿਦੇਸ਼ ਮੰਤਰਾਲੇ ਨੇ ਪੈਰਿਸ 'ਚ ਆਈਫਲ ਟਾਵਰ ਸੰਬੰਧੀ ਮਾਮਲੇ ਤੋਂ ਝਾੜਿਆ ਪੱਲਾ

ਦਿੱਲੀ ਪੀਜੀ ਢਹਿਣ ਦੀ ਘਟਨਾ 'ਚ ਮੁਲਜ਼ਮਾਂ ਨੂੰ ਨਿਆਂਇਕ ਹਿਰਾਸਤ 'ਚ ਭੇਜਿਆ, ਠੇਕੇਦਾਰ ਵੀ ਗ੍ਰਿਫਤਾਰ

ਪੁਣੇ 'ਚ ਕਥਿਤ ਪੇਪਰ ਲੀਕ ਤੇ ਬੇਨਿਯਮੀਆਂ ਵਿਰੁੱਧ ਸੜਕਾਂ 'ਤੇ ਉਤਰੇ ਵਿਦਿਆਰਥੀ

ਹਰਿਆਣਾ ਦੀਆਂ ਜੇਲ੍ਹਾਂ 'ਚ ਮੋਬਾਈਲ ਫੋਨਾਂ ਨੂੰ ਰੋਕਣ ਲਈ ਜੈਮਰਾਂ ਦੀ ਬਜਾਏ ਲੱਗੇਗੀ ਟਾਵਰ-ਅਧਾਰਤ ਪ੍ਰਣਾਲੀ

ਹਾਰਪਰ ਕੋਲਿਨਜ਼ ਪ੍ਰਕਾਸ਼ਿਤ ਕਰੇਗਾ ਸੋਨੀਆ ਗਾਂਧੀ ਦੀ ਆਤਮਕਥਾ ਬੈਲੌਂਗਿੰਗ

ਰਾਜਸਥਾਨ, ਮੱਧ ਪ੍ਰਦੇਸ਼ ਤੇ ਉੱਤਰ ਪ੍ਰਦੇਸ਼ 'ਚ ਮੀਂਹ ਜਾਰੀ, ਕਈ ਜ਼ਿਲ੍ਹਿਆਂ 'ਚ ਸਕੂਲ ਬੰਦ

 
 
 
 
Subscribe