Thursday, May 01, 2025
 

ਕਾਰੋਬਾਰ

Russia Ukraine War : ਰੁਪਏ ‘ਚ ਆਈ ਵੱਡੀ ਗਿਰਾਵਟ, ਡਾਲਰ ਦਾ ਰੇਟ 76 ਤੋਂ ਪਾਰ

March 07, 2022 11:45 PM

ਨਵੀਂ ਦਿੱਲੀ : ਰੂਸ ਅਤੇ ਯੂਕਰੇਨ ਵਿਚਾਲੇ ਜੰਗ ਦੀ ਭਾਰਤ ਨੂੰ ਵੱਡੀ ਕੀਮਤ ਚੁਕਾਉਣੀ ਪੈ ਰਹੀ ਹੈ। ਡਾਲਰ ਦੇ ਮੁਕਾਬਲੇ ਰੁਪਏ ਦੀ ਗਿਰਾਵਟ ਜਾਰੀ ਹੈ। ਸੋਮਵਾਰ ਨੂੰ ਡਾਲਰ ਦੇ ਮੁਕਾਬਲੇ ਰੁਪਿਆ ਹੇਠਲੇ ਪੱਧਰ 77 ਰੁਪਏ ਦੇ ਪੱਧਰ ‘ਤੇ ਆ ਡਿੱਗਿਆ ਹੈ।

ਅਮਰੀਕਾ ਅਤੇ ਉਸ ਦੇ ਯੂਰਪੀ ਸਹਿਯੋਗੀਆਂ ਵੱਲੋਂ ਰੂਸੀ ਤੇਲ ‘ਤੇ ਪਾਬੰਦੀਆਂ ਲਗਾਉਣ ਦੀਆਂ ਰਿਪੋਰਟਾਂ ‘ਤੇ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਤਾਜ਼ਾ ਉਛਾਲ ਤੋਂ ਬਾਅਦ ਸੋਮਵਾਰ ਨੂੰ ਰੁਪਿਆ ਲਗਭਗ 77 ਡਾਲਰ ਪ੍ਰਤੀ ਡਾਲਰ ਦੇ ਹੇਠਲੇ ਪੱਧਰ ‘ਤੇ ਆ ਗਿਆ।

ਇਹ ਲਗਾਤਾਰ ਚੌਥਾ ਸੈਸ਼ਨ ਸੀ ਜਦੋਂ ਕਰੰਸੀ ਕਮਜ਼ੋਰ ਹੋਈ ਹੈ। ਘਰੇਲੂ ਮੁਦਰਾ ਬਾਜ਼ਾਰ ਵਿੱਚ ਰੁਪਇਆ 76.96 ਪ੍ਰਤੀ ਡਾਲਰ ‘ਤੇ ਕਾਰੋਬਾਰ ਕਰ ਰਿਹਾ ਹੈ। ਸ਼ੁੱਕਰਵਾਰ ਨੂੰ ਭਾਰਤੀ ਕਰੰਸੀ ਡਾਲਰ ਦੇ ਮੁਕਾਬਲੇ 76.16 ‘ਤੇ ਬੰਦ ਹੋਈ ਸੀ।

ਇਸ ਸਬੰਧੀ ਕੇਡੀਆ ਐਡਵਾਈਜ਼ਰੀ ਦੇ ਨਿਰਦੇਸ਼ਕ ਅਜੇ ਕੇਡੀਆ ਦਾ ਕਹਿਣਾ ਹੈ ਕਿ ਰੁਪਏ ਵਿੱਚ ਇਸ ਵੱਡੀ ਗਿਰਾਵਟ ਦਾ ਭਾਰਤ ‘ਤੇ ਹਰ ਪਾਸੇ ਅਸਰ ਪਵੇਗਾ।

ਇਸ ਨਾਲ ਨਾ ਸਿਰਫ਼ ਮਹਿੰਗਾਈ ਦਾ ਦਬਾਅ ਵਧੇਗਾ, ਸਗੋਂ ਦੇਸ਼ ਦਾ ਵਪਾਰ ਅਤੇ ਚਾਲੂ ਖਾਤਾ ਘਾਟਾ ਵੀ ਵਧੇਗਾ। ਆਰਥਿਕ ਵਿਕਾਸ ਦੀ ਰਫ਼ਤਾਰ ਨੂੰ ਵੀ ਰੋਕਿਆ ਜਾਵੇਗਾ। ਕੁੱਲ ਮਿਲਾ ਕੇ ਪੂਰੀ ਭਾਰਤੀ ਅਰਥਵਿਵਸਥਾ ਨੂੰ ਇਸ ਦੀ ਮਾਰ ਝੱਲਣੀ ਪਵੇਗੀ।

ਇਸ ਤੋਂ ਅੱਗੇ ਅਜੇ ਕੇਡੀਆ ਦਾ ਕਹਿਣਾ ਹੈ ਕਿ ਕੱਚੇ ਤੇਲ ਵਿੱਚ ਤੇਜ਼ੀ ਨਾਲ ਛੇ ਹੋਰ ਮੁਦਰਾਵਾਂ ਦੇ ਮੁਕਾਬਲੇ ਡਾਲਰ ਇੰਡੈਕਸ ਸੀ ਚੜ੍ਹ ਕੇ 99 ਦੇ ਪੱਧਰ ਨੂੰ ਪਾਰ ਕਰ ਗਿਆ ਹੈ।

ਇਹ ਡਾਲਰ ਇੰਡੈਕਸ ਦਾ ਮਈ 2020 ਤੋਂ ਬਾਅਦ ਦਾ ਸਭ ਤੋਂ ਉੱਚਾ ਪੱਧਰ ਹੈ। ਇਸ ਤੋਂ ਇਲਾਵਾ 10-ਸਾਲ ਦਾ ਬਾਂਡ ਯੀਲਡ 5 ਆਧਾਰ ਅੰਕਾਂ ਦੀ ਤੇਜ਼ੀ ਨਾਲ 6.86 ਫੀਸਦੀ ‘ਤੇ ਪਹੁੰਚ ਗਿਆ ਹੈ।

ਉਨ੍ਹਾਂ ਕਿਹਾ ਕਿ ਨਿਵੇਸ਼ਕ ਸੋਨੇ ਅਤੇ ਚਾਂਦੀ ਵਰਗੇ ਸੁਰੱਖਿਅਤ ਯੰਤਰਾਂ ਵਿੱਚ ਨਿਵੇਸ਼ ਕਰ ਰਹੇ ਹਨ। ਇਸ ਲਈ ਅੱਗੇ ਵੀ ਰੁਪਏ ਵਿੱਚ ਉਤਾਰ-ਚੜਾਅ ਜਾਰੀ ਰਹੇਗਾ।

 

Have something to say? Post your comment

 

ਹੋਰ ਕਾਰੋਬਾਰ ਖ਼ਬਰਾਂ

ਅੱਜ ਦੀ ਸੋਨੇ ਦੀ ਕੀਮਤ: 10 ਵੱਡੇ ਸ਼ਹਿਰਾਂ ਵਿੱਚ ਹੋਈ ਕਮੀ, ਨਿਵੇਸ਼ ਦਾ ਸਹੀ ਮੌਕਾ

महाराष्ट्र के राज्यपाल ने मुंबई में आदित्य ज्योत आई हॉस्पिटल ए यूनिट ऑफ डॉ. अग्रवाल्स आई हॉस्पिटल का उद्घाटन किया

मानुषी छिल्लर ने सेनको गोल्ड एंड डायमंड्स का मुंबई में पहला मेट्रो स्टेशन स्टोर लॉन्च किया

ਦਿੱਲੀ ਸਮੇਤ 9 ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਸਸਤਾ

एथर एनर्जी लिमिटेड की आरंभिक सार्वजनिक पेशकश 28 अप्रैल को खुलेगी

डिज़ाइनकैफ़े ने मुंबई में अपना तीसरा एक्सपीरियंस सेंटर शुरू किया

देविदास श्रावण नाईकरे ने दिया सफलता का मूलमंत्र

ਸੋਨੇ ਦੀ ਕੀਮਤ ਵਿਚ ਅਚਾਨਕ ਵਾਧਾ

ਆਮ ਆਦਮੀ ਨੂੰ ਵੱਡਾ ਝਟਕਾ, ਮਹਿੰਗਾ ਹੋਇਆ ਸਿਲੰਡਰ

ਘਰੇਲੂ ਰਸੋਈ ਗੈਸ ਦੀ ਕੀਮਤ ਹੋਈ ਮਹਿੰਗੀ

 
 
 
 
Subscribe