Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਸੰਸਾਰ

ਪਾਕਿਸਤਾਨ 'ਚ ਦਾਖ਼ਲ ਹੋਈ ਭਾਰਤ ਦੀ ਮਿਜ਼ਾਈਲ, ਕੋਰਟ ਆਫ਼ ਇਨਕੁਆਰੀ ਦੇ ਹੁਕਮ

March 11, 2022 11:46 PM

ਨਵੀਂ ਦਿੱਲੀ : ਇੱਕ ਭਾਰਤੀ ਮਿਜ਼ਾਈਲ ਗ਼ਲਤੀ ਨਾਲ ਪਾਕਿਸਤਾਨੀ ਖੇਤਰ ਵਿੱਚ ਦਾਖ਼ਲ ਹੋ ਗਈ।

ਘਟਨਾ 9 ਮਾਰਚ ਸ਼ਾਮ ਦੀ ਹੈ। ਪਾਕਿਸਤਾਨ ਨੇ ਇਸ 'ਤੇ ਭਾਰਤ ਤੋਂ ਸਪੱਸ਼ਟੀਕਰਨ ਮੰਗਿਆ ਅਤੇ ਇਸ ਦਾ ਕਾਰਨ ਪੁੱਛਿਆ। ਭਾਰਤ ਨੇ ਸ਼ੁੱਕਰਵਾਰ ਸ਼ਾਮ ਨੂੰ ਇਸ 'ਤੇ ਸਥਿਤੀ ਸਪੱਸ਼ਟ ਕੀਤੀ।

ਭਾਰਤ ਸਰਕਾਰ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ 9 ਮਾਰਚ ਨੂੰ ਰੁਟੀਨ ਰੱਖ-ਰਖਾਵ ਦੌਰਾਨ ਤਕਨੀਕੀ ਨੁਕਸ ਕਾਰਨ ਇੱਕ ਮਿਜ਼ਾਈਲ ਅਚਾਨਕ ਦਾਗੀ ਗਈ ਸੀ।

ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਹਾਈ ਲੈਵਲ ਕੋਰਟ ਆਫ਼ ਇਨਕੁਆਰੀ ਦੇ ਹੁਕਮ ਦਿੱਤੇ ਗਏ ਹਨ।

ਵੀਰਵਾਰ ਦੇਰ ਸ਼ਾਮ ਜਦੋਂ ਭਾਰਤ ਵਿੱਚ ਪੰਜ ਰਾਜਾਂ ਦੇ ਚੋਣ ਨਤੀਜਿਆਂ ਦੀ ਹਰ ਪਾਸੇ ਚਰਚਾ ਹੋ ਰਹੀ ਸੀ ਤਾਂ ਪਾਕਿਸਤਾਨੀ ਫ਼ੌਜ ਦੇ ਪਬਲੀਸਿਟੀ ਵਿੰਗ ਆਈਐਸਪੀਆਰ ਦੇ ਡੀਜੀ ਮੇਜਰ ਜਨਰਲ ਬਾਬਰ ਇਫ਼ਤਿਖਾਰ ਇੱਕ ਪ੍ਰੈਸ ਕਾਨਫਰੰਸ ਕਰਕੇ ਭਾਰਤ ਦੀ ਸੁਪਰਸੋਨਿਕ ਮਿਜ਼ਾਈਲ ਦਾ ਜ਼ਿਕਰ ਕਰ ਰਹੇ ਸਨ।

ਪਾਕਿਸਤਾਨੀ ਫ਼ੌਜ ਵਲੋਂ ਕਿਹਾ ਗਿਆ ਕਿ 9 ਮਾਰਚ ਦੀ ਸ਼ਾਮ 6.50 ਵਜੇ ਪਾਕਿਸਤਾਨ ਦੇ ਮੀਆਂ ਚੰਨੂ ਇਲਾਕੇ ਵਿੱਚ ਇੱਕ ਤੇਜ਼ ਰਫ਼ਤਾਰ ਉੱਡਣ ਵਾਲੀ ਵਸਤੂ ਡਿੱਗ ਗਈ।

ਕਿਹਾ ਗਿਆ ਕਿ ਇਹ ਫਲਾਈ ਆਬਜੈਕਟ ਭਾਰਤ ਦੇ ਸਿਰਸਾ ਤੋਂ ਲਾਂਚ ਕੀਤਾ ਗਿਆ ਸੀ ਅਤੇ ਇਹ 40 ਹਜ਼ਾਰ ਫੁੱਟ ਦੀ ਉਚਾਈ 'ਤੇ ਸੀ। ਪਾਕਿਸਤਾਨੀ ਹਵਾਈ ਸੈਨਾ ਇਸ 'ਤੇ ਲਗਾਤਾਰ ਨਜ਼ਰ ਰੱਖ ਰਹੀ ਸੀ।

ਪਹਿਲਾਂ ਇਸ ਨੂੰ ਰਾਜਸਥਾਨ ਦੇ ਮਹਾਜਨ ਫੀਲਡ ਫਾਇਰਿੰਗ ਰੇਂਜ ਵੱਲ ਜਾਂਦਾ ਦੇਖਿਆ ਗਿਆ ਪਰ ਫਿਰ ਇਹ ਟ੍ਰੈਕ ਬਦਲ ਕੇ ਪਾਕਿਸਤਾਨੀ ਹਵਾਈ ਖੇਤਰ ਵੱਲ ਆ ਗਿਆ।

ਪਾਕਿਸਤਾਨੀ ਫ਼ੌਜ ਨੇ ਕਿਹਾ ਕਿ ਇਹ ਉੱਡਣ ਵਾਲੀ ਵਸਤੂ ਸਰਹੱਦ ਪਾਰ ਕਰਕੇ 124 ਕਿਲੋਮੀਟਰ ਤੱਕ ਪਾਕਿਸਤਾਨ ਦੇ ਅੰਦਰ ਗਈ। ਇਹ ਪਾਕਿਸਤਾਨੀ ਖੇਤਰ ਵਿੱਚ 3 ਮਿੰਟ 44 ਸਕਿੰਟ ਚੱਲਿਆ ਅਤੇ ਫਿਰ ਮੀਆਂ ਚੰਨੂ ਖੇਤਰ ਵਿੱਚ ਡਿੱਗਿਆ।

ਉਨ੍ਹਾਂ ਕਿਹਾ ਕਿ ਜਦੋਂ ਤੋਂ ਇਸ ਨੂੰ ਲਾਂਚ ਕੀਤਾ ਗਿਆ ਉਦੋਂ ਤੋਂ ਲੈ ਕੇ ਇਹ ਜ਼ਮੀਨ 'ਤੇ ਡਿੱਗਣ ਤੱਕ ਪਾਕਿਸਤਾਨੀ ਹਵਾਈ ਫ਼ੌਜ ਨੇ ਲਗਾਤਾਰ ਇਸ ਦੀ ਨਿਗਰਾਨੀ ਕੀਤੀ ਅਤੇ ਕਿਹਾ ਕਿ ਅਸੀਂ ਇਸ ਦਾ ਫੋਰੈਂਸਿਕ ਵਿਸ਼ਲੇਸ਼ਣ ਕਰ ਰਹੇ ਹਾਂ।

ਪਾਕਿਸਤਾਨੀ ਫ਼ੌਜ ਵੱਲੋਂ ਇਹ ਵੀ ਕਿਹਾ ਗਿਆ ਸੀ ਕਿ ਇਹ ਸੁਪਰਸੋਨਿਕ ਜ਼ਮੀਨ ਤੋਂ ਜ਼ਮੀਨ ਤੱਕ ਮਾਰ ਕਰਨ ਵਾਲੀ ਮਿਜ਼ਾਈਲ ਹੋ ਸਕਦੀ ਹੈ ਪਰ ਬਾਰੂਦ ਨਹੀਂ ਸੀ।

ਪਾਕਿਸਤਾਨ ਦੇ ਪੱਖ ਤੋਂ ਕਿਹਾ ਗਿਆ ਕਿ ਇਸ ਦੇ ਡਿੱਗਣ ਨਾਲ ਕੋਈ ਵੀ ਜਾਣੀ ਨੁਕਸਾਨ ਨਹੀਂ ਹੋਈਆਂ ਹੈ। ਇਹ ਘਟਨਾ ਅਜਿਹੇ ਸਮੇਂ 'ਚ ਵਾਪਰੀ ਹੈ ਜਦੋਂ ਦੋ ਦਿਨ ਪਹਿਲਾਂ ਉੱਥੋਂ ਦੀਆਂ ਵਿਰੋਧੀ ਪਾਰਟੀਆਂ ਨੇ ਨੈਸ਼ਨਲ ਅਸੈਂਬਲੀ 'ਚ ਇਮਰਾਨ ਖਾਨ ਦੀ ਸਰਕਾਰ ਖ਼ਿਲਾਫ਼ ਬੇਭਰੋਸਗੀ ਮਤਾ ਲਿਆਉਣ ਲਈ ਕਿਹਾ ਹੈ।

ਇਸ ਮਾਮਲੇ ਵਿੱਚ ਭਾਰਤ ਵੱਲੋਂ ਬਿਆਨ ਜਾਰੀ ਕਰਨ ਤੋਂ ਪਹਿਲਾਂ ਹੀ ਕਿਆਸਰਾਈਆਂ ਵੀ ਲਾਈਆਂ ਜਾ ਰਹੀਆਂ ਸਨ ਕਿ ਇਮਰਾਨ ਦੀ ਕੁਰਸੀ ਬਚਾਉਣ ਲਈ ਅਜਿਹੀਆਂ ਗੱਲਾਂ ਤਾਂ ਨਹੀਂ ਕੀਤੀਆਂ ਜਾ ਰਹੀਆਂ?

ਪ੍ਰੈਸ ਕਾਨਫਰੰਸ ਵਿੱਚ ਜਦੋਂ ਪਾਕਿਸਤਾਨੀ ਪੱਤਰਕਾਰਾਂ ਨੇ ਡੀਜੀ ਆਈਐਸਪੀਆਰ ਤੋਂ ਸਵਾਲ ਕੀਤਾ ਤਾਂ ਉਨ੍ਹਾਂ ਕਿਹਾ ਕਿ ਫ਼ੌਜ ਦਾ ਰਾਜਨੀਤੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਅਜਿਹਾ ਹੀ ਹੈ ਅਤੇ ਅਜਿਹਾ ਹੀ ਰਹੇਗਾ। ਹਾਲਾਂਕਿ ਪਾਕਿਸਤਾਨ ਦੇ ਲੋਕ ਖੁਦ ਉਨ੍ਹਾਂ ਦੇ ਬਿਆਨ ਦਾ ਮਜ਼ਾਕ ਉਡਾ ਰਹੇ ਹਨ।

 

Have something to say? Post your comment

 

ਹੋਰ ਸੰਸਾਰ ਖ਼ਬਰਾਂ

ਬ੍ਰਿਕਸ ਸੰਮੇਲਨ ਵਿੱਚ ਸ਼ਾਮਲ ਨਹੀਂ ਹੋਣਗੇ ਬੰਗਲਾਦੇਸ਼ ਦੇ PM ਤਾਰਿਕ ਰਹਿਮਾਨ

ਨੇਪਾਲ 'ਚ ਨਹੀਂ ਟਲਿਆ ਖ਼ਤਰਾ, ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਤੇ ਬਰਫ਼ਬਾਰੀ ਦਾ ਅਲਰਟ

ਯੂਕਰੇਨ 'ਚ ਪੋਰਨੋਗ੍ਰਾਫੀ ਨੂੰ ਕਾਨੂੰਨੀ ਮਾਨਤਾ ਦੇਣ ਦੀ ਤਿਆਰੀ !

ਨੇਪਾਲ 'ਚ ਅਚਾਨਕ ਆਏ ਹੜ੍ਹਾਂ ਨੇ 32,000 ਤੋਂ ਵੱਧ ਲੋਕਾਂ ਨੂੰ ਕੀਤਾ ਪ੍ਰਭਾਵਿਤ

ਚੈਟਜੀਪੀਟੀ, ਕਲਾਉਡ ਅਤੇ ਗ੍ਰੋਕ ਸੇਵਾਵਾਂ 'ਚ ਪਿਆ ਵਿਘਨ, ਵੱਡੀ ਗਿਣਤੀ 'ਚ ਆਈਆਂ ਸ਼ਿਕਾਇਤਾਂ

ਨੇਪਾਲ 'ਚ ਮਰਨ ਵਾਲਿਆਂ ਦੀ ਗਿਣਤੀ 1,127 ਪੁੱਜੀ, 95 ਫੀਸਦੀ ਲਾਸ਼ਾਂ ਦੀ ਪਛਾਣ

ਨੇਪਾਲ ਵੱਲੋਂ ਜਲਵਾਯੂ ਮੁਆਵਜ਼ੇ ਦੀ ਮੰਗ, ਦੁਖਾਂਤ ਲਈ ਚੀਨ, ਅਮਰੀਕਾ ਤੇ ਭਾਰਤ ਨੂੰ ਠਹਿਰਾਇਆ ਜ਼ਿੰਮੇਵਾਰ

ਅਮਰੀਕਾ 'ਚ ਅਚਾਨਕ ਆਏ ਹੜ੍ਹ, 15 ਜਣਿਆਂ ਦੇ ਲਾਪਤਾ ਹੋਣ ਦੀ ਸੂਚਨਾ

ਨੇਪਾਲ 'ਚ ਹੜ੍ਹਾਂ ਕਾਰਨ 676 ਮੌਤਾਂ, 3,000 ਲੋਕ ਅਜੇ ਵੀ ਲਾਪਤਾ

ਤਾਸ਼ਕੰਦ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਉਜ਼ਬੇਕਿਸਤਾਨ ਦੇ ਰਾਸ਼ਟਰਪਤੀ ਨੇ ਕੀਤਾ ਸਵਾਗਤ

 
 
 
 
Subscribe