Monday, May 04, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਅਪ੍ਰੈਲ 2026)

ਸਿਆਸੀ

16 ਮਾਰਚ ਨੂੰ CM ਅਹੁਦੇ ਦੀ ਸਹੁੰ ਚੁੱਕਣਗੇ ਭਗਵੰਤ ਮਾਨ

March 11, 2022 11:54 PM

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਵਿੱਚ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਭਗਵੰਤ ਮਾਨ 16 ਮਾਰਚ ਨੂੰ ਸਹੁੰ ਚੁੱਕਣਗੇ। ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਮਿਲੀ ਇਤਿਹਾਸਕ ਜਿੱਤ ਤੋਂ ਬਾਅਦ ਅੱਜ ਭਗਵੰਤ ਮਾਨ ਦੀ ਅਗਵਾਈ ਵਿਚ ਪਹਿਲੀ ਵਿਧਾਇਕ ਦਲ ਦੀ ਮੀਟਿੰਗ ਕੀਤੀ ਗਈ।

ਇਸ ਮੀਟਿੰਗ ਵਿਚ ਆਮ ਆਦਮੀ ਪਾਰਟੀ ਦੇ ਸਾਰੇ ਜੇਤੂ ਵਿਧਾਇਕ ਮੌਜੂਦ ਰਹੇ। ਇਸ ਤੋਂ ਇਲਾਵਾ ਭਗਵੰਤ ਮਾਨ ਨੂੰ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਗਿਆ।

ਦੱਸ ਦੇਈਏ ਕਿ ਭਲਕੇ ਭਗਵੰਤ ਮਾਨ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰ ਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ।

ਵਿਧਾਇਕ ਦਲ ਦੀ ਮੀਟਿੰਗ ਦੌਰਾਨ ਭਗਵੰਤ ਮਾਨ ਜੇਤੂ 91 ਵਿਧਾਇਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੈਂ ਪਹਿਲਾਂ ਵੀ ਕਹਿੰਦਾ ਰਿਹਾ ਹਾਂ ਕਿ ਚੰਡੀਗੜ੍ਹ ਘੱਟ ਤੋਂ ਘੱਟ ਰਹਿਣਾ ਹੈ, ਉਥੇ ਜਾ ਕੇ ਰਹਿਣਾ ਹੈ ਜਿਥੋਂ ਸਾਨੂੰ ਵੋਟਾਂ ਮਿਲੀਆਂ ਹਨ।

ਮਾਨ ਨੇ ਕਿਹਾ, ''ਸਰਕਾਰ ਪੰਜਾਬੀਆਂ ਨੇ ਬਣਾਈ ਹੈ ਅਤੇ ਤੁਸੀਂ ਸਾਰੇ ਪੰਜਾਬੀਆਂ ਦੇ MLA ਹੋ। ਇਸ ਲਈ ਬਿਨ੍ਹਾਂ ਭੇਦਭਾਵ ਕੀਤੇ ਜਿਨ੍ਹਾਂ ਨੇ ਵੋਟਾਂ ਨਹੀਂ ਵੀ ਪਾਈਆਂ, ਉਨ੍ਹਾਂ ਦਾ ਵੀ ਧਿਆਨ ਰੱਖਣਾ ਹੈ।

ਸਰਕਾਰ ਪਿੰਡਾਂ ਅਤੇ ਮੁਹੱਲਿਆਂ ਤੋਂ ਚੱਲੇਗੀ ਇਸ ਲਈ ਚੰਡੀਗੜ੍ਹ ਵਿਚ ਘੱਟ ਤੋਂ ਘੱਟ ਰਹਿਣਾ ਹੈ। ਲੋਕਾਂ ਤੱਕ ਪਹੁੰਚ ਕਰੋ ਅਤੇ ਉਨ੍ਹਾਂ ਦੇ ਮਸਲੇ ਹੱਲ ਕਰੋ।''

ਉਨ੍ਹਾਂ ਆਪਣੇ ਵਿਧਾਇਕਾਂ ਨੂੰ ਸੰਬੋਧਨ ਕਰਦੇ ਹੋ ਕਿਹਾ ਕਿ ਕਿਸੇ ਨੂੰ ਇਹ ਨਹੀਂ ਕਹਿਣਾ ਕਿ ਚੰਡੀਗੜ੍ਹ ਆ ਕੇ ਮਿਲੋ, ਹੁਣ ਸਰਕਾਰ ਪਿੰਡਾਂ ਤੋਂ ਚੱਲੇਗੀ। ਪਿੰਡਾਂ ’ਚ ਜਾ ਕੇ ਲੋਕਾਂ ਨਾਲ ਦੁੱਖ-ਸੁੱਖ ਸਾਂਝੇ ਕਰੋ।

ਭਗਵੰਤ ਮਾਨ ਨੇ ਕਿਹਾ ਕਿ ਲੋਕ ਤਹਿਸੀਲਾਂ ਅਤੇ ਕਚਹਿਰੀਆਂ ’ਚ ਜਾ ਕੇ ਅੱਕ ਚੁੱਕੇ ਹਨ। ਤੁਸੀਂ ਪਿੰਡਾਂ ’ਚ ਲੋਕਾਂ ਸਾਹਮਣੇ ਅਫ਼ਸਰਾਂ ਨੂੰ ਲੈ ਕੇ ਜਾਓ ਤੇ ਉਨ੍ਹਾਂ ਦੇ ਕੰਮ ਕਰਵਾਓ ਕਿਉਂਕਿ ਲੋਕਾਂ ਨੇ ਬਹੁਤ ਵੱਡਾ ਮੌਕਾ ਦਿੱਤਾ ਹੈ।

ਇਸ ਤੋਂ ਇਲਾਵਾ ਭਗਵੰਤ ਮਾਨ ਨੇ ਸਾਰੇ ਵਿਧਾਇਕਾਂ ਨੂੰ ਨਿਮਰਤਾ ਨਾਲ ਕੰਮ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਪਰਚੇਬਾਜ਼ੀ ਵਿਚ ਨਹੀਂ ਪੈਣਾ ਅਤੇ ਹੰਕਾਰ ਤਿਆਗ ਕੇ ਸਭ ਨੂੰ ਬਰਾਬਰ ਸਮਝਣਾ ਅਤੇ ਉਨ੍ਹਾਂ ਦਾ ਕੰਮ ਕਰਨਾ ਹੈ।

ਮਾਨ ਨੇ ਕਿਹਾ, ''ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ, ਨਵਜੋਤ ਸਿੱਧੂ, ਬਿਕਰਮ ਮਜੀਠੀਆ ਅਤੇ ਕੈਪਟਨ ਅਮਰਿੰਦਰ ਸਿੰਘ ਸਮੇਤ ਕਈ ਵੱਡੇ ਦਿੱਗਜ਼ਾਂ ਨੂੰ ਹਾਰ ਮਿਲੀ ਹੈ।

ਇਹ ਹਾਰ ਅਸੀਂ ਨਹੀਂ ਸਗੋਂ ਪੰਜਾਬ ਦੀ ਜਨਤਾ ਨੇ ਦਿਤੀ ਹੈ। ਲੋਕਾਂ ਨੇ ਸਾਡਾ ਸਾਥ ਦਿਤਾ ਹੈ ਅਤੇ ਹੁਣ ਸਾਡਾ ਫ਼ਰਜ਼ ਹੈ ਕਿ ਜੋ ਅਸੀਂ ਵਾਅਦੇ ਕੀਤੇ ਹਨ ਉਸ ਤੋਂ ਵੀ ਜ਼ਿਆਦਾ ਕਰ ਕੇ ਦਿਖਾਈਏ।''

ਮਾਨ ਨੇ ਕਿਹਾ ਕਿ ਪੰਜਾਬ ਨੇ ਬਦਲਾਅ ਨੂੰ ਵੋਟ ਪਾਈ ਹੈ ਅਤੇ ਸਾਡੀ ਜ਼ਿਮੇਵਾਰੀ ਹੋਰ ਵੀ ਵੱਧ ਗਈ ਹੈ। ਸਾਨੂੰ ਹਰ ਦਿਨ ਅਤੇ ਹਰ ਪਲ ਕੰਮ ਕਰਨਾ ਪਵੇਗਾ ਤਾਂ ਜੋ ਲੋਕਾਂ ਦੀਆਂ ਉਮੀਦਾਂ 'ਤੇ ਖਰੇ ਉੱਤਰ ਸਕੀਏ। ਉਨ੍ਹਾਂ ਸਾਰੇ ਵਿਧਾਇਕਾਂ ਦਾ ਧਨਵਾਦ ਕੀਤਾ ਅਤੇ ਸਾਰਿਆਂ ਨੂੰ ਜਿੱਤ ਦੀ ਵਧਾਈ ਦਿਤੀ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe