Sunday, August 03, 2025
 

ਪੰਜਾਬ

ਫਗਵਾੜਾ 'ਚ ਲੁੱਟ ਦੀ ਵੱਡੀ ਵਾਰਦਾਤ, ਲੁਟੇਰਿਆਂ ਨੇ SBI ਦਾ ATM ਤੋੜ ਕੇ ਲੁੱਟੇ ਲੱਖਾਂ ਰੁਪਏ

March 12, 2022 06:19 PM

ਫਗਵਾੜਾ: ਫਗਵਾੜਾ ਸ਼ਹਿਰ ਦੇ ਪਿੰਡ ਖਜੂਰਲਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿੱਥੇ ਲੁਟੇਰਿਆਂ ਨੇ SBI ਬੈਂਕ ਦੇ ATM ਨੂੰ ਨਿਸ਼ਾਨਾ ਬਣਾਉਂਦੇ ਹੋਏ 23 ਲੱਖ ਰੁਪਏ ਲੁੱਟ ਲਏ ਅਤੇ ਮੌਕੇ ਤੋਂ ਫਰਾਰ ਹੋ ਗਏ।

ਜਾਣਕਾਰੀ ਮੁਤਾਬਕ ਬਰੀਜ ਕਾਰ 'ਚ ਲੁਟੇਰੇ ਆਏ ਸਨ, ਜਿਨ੍ਹਾਂ ਨੇ ਗੈਸ ਕਟਰ ਦੀ ਮਦਦ ਨਾਲ ਬੈਂਕ ਦਾ ਏਟੀਐੱਮ ਤੋੜ ਕੇ 23 ਲੱਖ ਦੀ ਨਕਦੀ ਲੁੱਟ ਲਈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬੈਂਕ ਅਧਿਕਾਰੀਆਂ ਅਤੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਤੜਕੇ 3 ਵਜੇ ਦੇ ਕਰੀਬ ਲੁਟੇਰਿਆਂ ਨੇ ਏ.ਟੀ.ਐਮ ਮਸ਼ੀਨ ਦੇ ਤਾਲੇ ਤੋੜ ਕੇ ਸ਼ਰੇਆਮ 23 ਲੱਖ ਰੁਪਏ ਲੁੱਟ ਲਏ ਅਤੇ ਉਥੋਂ ਫ਼ਰਾਰ ਹੋ ਗਏ|

ਘਟਨਾ ਸੀਸੀਟੀਵੀ ਫੁਟੇਜ ਵਿੱਚ ਕੈਦ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਫਗਵਾੜਾ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ ਅਤੇ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

 

Have something to say? Post your comment

 
 
 
 
 
Subscribe