Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਅਮਰੀਕਾ

ਰੂਸ ਖ਼ਿਲਾਫ਼ ਯੂਕਰੇਨ ਨੂੰ ਦੇਵਾਂਗੇ ਹਥਿਆਰ - ਜੋਅ ਬਾਈਡਨ

March 15, 2022 10:22 AM

ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਐਲਾਨ ਕੀਤਾ ਕਿ ਉਹਨਾਂ ਵਲੋਂ ਯੂਕਰੇਨ ਨੂੰ ਰੂਸ ਦੇ ਖਿਲਾਫ਼ ਹਥਿਆਰ ਦਿੱਤੇ ਜਾਣਗੇ। ਉਹਨਾਂ ਇਹ ਵੀ ਕਿਹਾ ਕਿ ਯੂਕਰੇਨ ਨੂੰ ਮਨੁੱਖੀ ਸਹਾਇਤਾ ਭੇਜੀ ਜਾਵੇਗੀ ਅਤੇ ਸ਼ਰਨਾਰਥੀਆਂ ਨੂੰ ਅਮਰੀਕਾ ਵਿਚ ਸ਼ਰਨ ਦਿੱਤੀ ਜਾਵੇਗੀ।

ਜੋਅ ਬਾਇਡਨ ਨੇ ਟਵੀਟ ਜ਼ਰੀਏ ਕਿਹਾ, "ਅਸੀਂ ਇਹ ਯਕੀਨੀ ਬਣਾਵਾਂਗੇ ਕਿ ਯੂਕਰੇਨ ਕੋਲ ਆਪਣੇ ਬਚਾਅ ਲਈ ਹਥਿਆਰ ਹਨ। ਅਸੀਂ ਯੂਕਰੇਨੀ ਲੋਕਾਂ ਦੀ ਜਾਨ ਬਚਾਉਣ ਲਈ ਪੈਸੇ, ਭੋਜਨ ਅਤੇ ਸਹਾਇਤਾ ਭੇਜਾਂਗੇ। ਅਸੀਂ ਯੂਕਰੇਨ ਦੇ ਸ਼ਰਨਾਰਥੀਆਂ ਦਾ ਵੀ ਖੁੱਲ੍ਹੇ ਦਿਲ ਨਾਲ ਸਵਾਗਤ ਕਰਾਂਗੇ।"

ਦੱਸ ਦੇਈਏ ਕਿ ਯੂਐਸ ਕਾਂਗਰਸ ਨੇ ਪਹਿਲਾਂ ਹੀ ਯੁੱਧ ਪ੍ਰਭਾਵਿਤ ਯੂਕਰੇਨ ਅਤੇ ਇਸ ਦੇ ਯੂਰਪੀਅਨ ਸਹਿਯੋਗੀਆਂ ਲਈ 13.6 ਅਰਬ ਡਾਲਰ ਫੌਜੀ ਅਤੇ ਮਨੁੱਖੀ ਐਮਰਜੈਂਸੀ ਸਹਾਇਤਾ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਯੂਕਰੇਨ 'ਤੇ ਰੂਸ ਦੇ ਹਮਲੇ 'ਚ ਹੁਣ ਤੱਕ ਹਜ਼ਾਰਾਂ ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 20 ਲੱਖ ਤੋਂ ਵੱਧ ਲੋਕਾਂ ਨੂੰ ਦੇਸ਼ ਛੱਡ ਕੇ ਦੂਜੇ ਦੇਸ਼ਾਂ 'ਚ ਰਹਿਣਾ ਪਿਆ ਹੈ।

ਸੈਨੇਟ ਦੇ ਬਹੁਮਤ ਦੇ ਨੇਤਾ ਚੱਕ ਸ਼ੂਮਰ ਨੇ ਕਿਹਾ ਕਿ ਅਸੀਂ ਯੂਕਰੇਨ ਦੇ ਲੋਕਾਂ ਨਾਲ ਵਾਅਦਾ ਕਰਦੇ ਹਾਂ ਕਿ ਉਹਨਾਂ ਨੂੰ ਪੁਤਿਨ ਖਿਲਾਫ਼ ਲੜਾਈ 'ਚ ਇਕੱਲਾ ਨਹੀਂ ਛੱਡਿਆ ਜਾਵੇਗਾ।

 

Have something to say? Post your comment

 
 
 
 
 
Subscribe