Sunday, August 03, 2025
 

ਪੰਜਾਬ

ਰਾਜੋਆਣਾ ਦੀ ਫਾਂਸੀ ਦੀ ਸਜ਼ਾ ਖ਼ਤਮ ਕਰਨ ਬਾਰੇ ਪਟੀਸ਼ਨ ਦਾ ਨਿਪਟਾਰਾ ਕਰੇ ਕੇਂਦਰ ਸਰਕਾਰ : ਸੁਪਰੀਮ ਕੋਰਟ

March 26, 2022 06:50 PM

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੁੰ ਹਦਾਇਤ ਕੀਤੀ ਹੈ ਕਿ ਉਹ ਬੇਅੰਤ ਸਿੰਘ ਕਤਲ ਕਾਂਡ ਦੇ ਦੋਸ਼ੀ ਬਲਵੰਤ ਸਿੰਘ ਰਾਜਿਆਂ ਦੀ ਫਾਂਸੀ ਦੀ ਸਜ਼ਾ ਖਤਮ ਕਰਨ ਬਾਰੇ ਫ਼ੈਸਲਾ ਲਵੇ।

ਸੁਪਰੀਮ ਕੋਰਟ ਦੇ ਜਸਟਿਸ ਲਲਿਤ ਦੀ ਅਗਵਾਈ ਵਾਲੇ ਤਿੰਨ ਮੈਂਬਰੀ ਬੈਂਚ ਨੇ ਕੇਂਦਰ ਨੂੰ ਆਖਿਆ ਹੈ ਕਿ ਉਹ 30 ਅਪ੍ਰੈਲ ਤਕ ਫੈਸਲਾ ਲਵੇ ਕਿ ਫਾਂਸੀ ਦੀ ਸਜ਼ਾ ਖ਼ਤਮ ਕਰਨ ਦੇ ਮਾਮਲੇ ਵਿਚ ਕੀ ਰੁੱਖ ਅਪਣਾਉਣਾ ਹੈ। 

ਬਲਵੰਤ ਸਿੰਘ ਰਾਜੋਆਣਾ ਪਿਛਲੇ 25 ਸਾਲਾਂ ਤੋਂ ਜੇਲ੍ਹ ਵਿਚ ਬੰਦ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਰਾਜੋਆਨਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਲਈ ਲਟਕ ਰਾਹੀਂ ਅਪੀਲ 'ਤੇ ਫੈਸਲਾ ਲੈਣ ਵਾਸਤੇ ਸਮਾਂ ਮੰਗਿਆ ਸੀ ਪਰ ਹਾਲੇ ਤੱਕ ਕੁਝ ਨਹੀਂ ਕੀਤਾ।

 

Have something to say? Post your comment

 
 
 
 
 
Subscribe