Monday, May 04, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਅਪ੍ਰੈਲ 2026)

ਚੰਡੀਗੜ੍ਹ / ਮੋਹਾਲੀ

ਚੰਡੀਗੜ੍ਹ MC ਮੀਟਿੰਗ: AAP ਤੇ BJP ਕੌਂਸਲਰ ਆਪਸ 'ਚ ਭਿੜੇ

April 07, 2022 02:42 PM

ਚੰਡੀਗੜ੍ਹ : ਚੰਡੀਗੜ੍ਹ ਮੁੱਦੇ 'ਤੇ ਨਗਰ ਨਿਗਮ 'ਚ ਭਾਜਪਾ ਦੇ ਪ੍ਰਸਤਾਵ ਨੂੰ ਲੈ ਕੇ ਭਾਰੀ ਹੰਗਾਮੇ ਦਰਮਿਆਨ 'ਆਪ' ਅਤੇ ਕਾਂਗਰਸ ਨੇ ਵਾਕਆਊਟ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਚੰਡੀਗੜ੍ਹ 'ਚ ਪਾਣੀਆਂ ਦੇ ਮੁੱਦੇ 'ਤੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਬਹਿਸ ਹੋਈ ਸੀ। ਉਨ੍ਹਾਂ ਕਿਹਾ ਕਿ ਪਹਿਲਾਂ ਸ਼ਹਿਰ ਵਿਚ ਪਾਣੀ ਦੇ ਮੁੱਦੇ ’ਤੇ ਚਰਚਾ ਕੀਤੀ ਜਾਵੇ। ਉਸ ਤੋਂ ਬਾਅਦ ਚੰਡੀਗੜ੍ਹ ਦਾ ਮੁੱਦਾ ਰੱਖਿਆ ਜਾਵੇ।

ਭਾਜਪਾ ਕੌਂਸਲਰ ਕੰਵਰਪਾਲ ਰਾਣਾ ਨੇ ਚੰਡੀਗੜ੍ਹ ਦੇ ਨੌਜਵਾਨਾਂ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੇ ਲੋਕਾਂ ਨੂੰ ਇੱਥੇ ਨੌਕਰੀਆਂ ਨਹੀਂ ਮਿਲ ਰਹੀਆਂ। ਦੂਜੇ ਰਾਜਾਂ ਤੋਂ ਬੱਚੇ ਅਤੇ ਨੌਜਵਾਨ ਇੱਥੇ ਸਿੱਖਿਆ ਅਤੇ ਨੌਕਰੀਆਂ ਲਈ ਆ ਰਹੇ ਹਨ। ਦੂਜੇ ਪਾਸੇ ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ਵਿਚ ਚੰਡੀਗੜ੍ਹ ਦੇ ਨੌਜਵਾਨਾਂ ਨੂੰ ਸਿੱਖਿਆ ਅਤੇ ਨੌਕਰੀਆਂ ਦਾ ਲਾਭ ਨਹੀਂ ਮਿਲ ਰਿਹਾ।

ਉਨ੍ਹਾਂ ਕਿਹਾ ਕਿ ਕੋਈ ਮਾਈ ਦਾ ਲਾਲ ਪੈਦਾ ਨਹੀਂ ਹੋਇਆ ਜੋ ਚੰਡੀਗੜ੍ਹ ਖੋਹ ਸਕੇ। ਕੰਵਰ ਰਾਣਾ ਨੇ ਕਾਂਗਰਸ ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਪਵਨ ਕੁਮਾਰ ਬਾਂਸਲ ਦੀ ਬਦੌਲਤ ਹੀ ਚੰਡੀਗੜ੍ਹ ਦਾ ਡੰਪਿੰਗ ਗਰਾਊਂਡ ਬਣਿਆ ਹੈ।

ਇਸ ਦੇ ਨਾਲ ਹੀ ਜਦੋਂ ਬਾਂਸਲ ਪਾਰਲੀਮੈਂਟ ਵਿਚ ਸਨ ਤਾਂ ਉਹ ਕਿੰਨੇ ਪ੍ਰਾਈਵੇਟ ਬਿੱਲ ਲੈ ਕੇ ਆਏ ਸਨ? ਭਾਜਪਾ ਦੇ ਸੀਨੀਅਰ ਡਿਪਟੀ ਮੇਅਰ ਦਿਲੀਪ ਸ਼ਰਮਾ ਨੇ ਕਿਹਾ ਕਿ ਚੰਡੀਗੜ੍ਹ ਪੰਜਾਬ ਅਤੇ ਹਰਿਆਣਾ ਦੇ ਅਧਿਕਾਰੀਆਂ ਵਿਚਾਲੇ ਵੰਡਿਆ ਹੋਇਆ ਹੈ।

ਅਜਿਹੀ ਸਥਿਤੀ ਵਿਚ ਚੰਡੀਗੜ੍ਹ ਨੂੰ ਇਸ ਦਾ ਬਣਦਾ ਹੱਕ ਮਿਲਣਾ ਚਾਹੀਦਾ ਹੈ। ਇਸ ਦੌਰਾਨ 'ਆਪ' ਕੌਂਸਲਰ ਯੋਗੇਸ਼ ਢੀਂਗਰਾ ਨੇ ਸਦਨ 'ਚ ਕਿਹਾ ਕਿ ਤੁਸੀਂ ਚੰਡੀਗੜ੍ਹ ਦਾ ਮੁੱਦਾ ਸੰਸਦ 'ਚ ਕਿਉਂ ਨਹੀਂ ਉਠਾ ਰਹੇ।

ਇਹ ਨਗਰ ਨਿਗਮ ਦਾ ਮੁੱਦਾ ਨਹੀਂ ਹੈ। ਪ੍ਰਸ਼ਾਸਨ ਵੱਲੋਂ ਨਿਗਮ ਦੇ ਮੁੱਦੇ ਨੂੰ ਕਿਉਂ ਰੱਖਿਆ ਜਾ ਰਿਹਾ ਹੈ? ਚੰਡੀਗੜ੍ਹ ਦਾ ਮੁੱਦਾ ਇੱਥੇ ਨਿਗਮ ਕੋਲ ਕਿਸ ਆਧਾਰ ’ਤੇ ਲਿਆਂਦਾ ਗਿਆ ਹੈ। ਇਸ ’ਤੇ ਮੇਅਰ ਸਰਬਜੀਤ ਕੌਰ ਨੇ ਕਿਹਾ ਕਿ ਚੰਡੀਗੜ੍ਹ ਦੇ ਲੋਕਾਂ ਦੀ ਰਾਏ ਜਾਣਨ ਲਈ ਇਹ ਮੁੱਦਾ ਨਿਗਮ ਵਿਚ ਲਿਆਂਦਾ ਗਿਆ ਹੈ।

ਕਾਂਗਰਸੀ ਕੌਂਸਲਰ ਗੁਰਬਖਸ਼ ਰਾਵਤ ਨੇ ਕਿਹਾ ਸੀ ਕਿ ਕੇਂਦਰ ਸਰਕਾਰ ਚੰਡੀਗੜ੍ਹ ਨਾਲ ਸਬੰਧਤ ਕਿਸੇ ਵੀ ਮੁੱਦੇ ’ਤੇ ਫੈਸਲਾ ਲੈਣ ਦੇ ਸਮਰੱਥ ਹੈ। ਇਹ ਮੁੱਦਾ ਚੁੱਕਣ ਤੋਂ ਪਹਿਲਾਂ ਕੌਂਸਲਰਾਂ ਨੂੰ ਇਸ ਬਾਰੇ ਜਾਣੂ ਕਰਵਾਉਣਾ ਚਾਹੀਦਾ ਸੀ। ਇਸ ਨਾਲ ਉਹ ਇਸ ਮੁੱਦੇ 'ਤੇ ਆਪਣੇ ਵਿਚਾਰ ਵੀ ਪੇਸ਼ ਕਰ ਸਕਦੇ ਸਨ।

ਇਸ ਤੋਂ ਪਹਿਲਾਂ ਭਾਜਪਾ ਦੀ ਕੌਂਸਲਰ ਹਰਪ੍ਰੀਤ ਕੌਰ ਬਬਲਾ ਨੇ ਕਿਹਾ ਕਿ ਅਸੀਂ ਪੰਜਾਬ ਵਾਂਗ ਚੰਡੀਗੜ੍ਹ ਵਿਚ ਗੈਂਗਸਟਰ ਕਲਚਰ ਅਤੇ ਡਰੱਗ ਮਾਫੀਆ ਨਹੀਂ ਲਿਆਉਣਾ ਚਾਹੁੰਦੇ। ਇਹ ਸਾਡੇ ਬੱਚਿਆਂ ਦਾ ਸਵਾਲ ਹੈ। ਬਬਲਾ ਨੇ ਕਿਹਾ ਕਿ ਅਸੀਂ ਆਖਰੀ ਸਾਹ ਤੱਕ ਲੜਾਂਗੇ।

ਪੰਜਾਬ ਅਤੇ ਹਰਿਆਣਾ ਨੂੰ ਇਸ ਦਾ ਹਿੱਸਾ ਨਹੀਂ ਬਣਨ ਦਿੱਤਾ ਜਾਵੇਗਾ। ਬਬਲਾ ਨੇ ਅੱਗੇ ਦੱਸਿਆ ਕਿ ਡੈਪੂਟੇਸ਼ਨ ’ਤੇ ਵਿੱਤ ਤੇ ਗ੍ਰਹਿ ਸਕੱਤਰ ਆਦਿ ਅਧਿਕਾਰੀ ਬਾਹਰੋਂ ਆਉਂਦੇ ਹਨ। ਅਜਿਹੀ ਸਥਿਤੀ ਵਿਚ ਚੰਡੀਗੜ੍ਹ ਦਾ ਆਪਣਾ ਕੇਡਰ ਹੋਣਾ ਚਾਹੀਦਾ ਹੈ।

ਸਾਰਿਆਂ ਨੇ ਮਿਲ ਕੇ ਚੰਡੀਗੜ੍ਹ ਦੀ ਲੜਾਈ ਨੂੰ ਅੱਗੇ ਵਧਾਉਣਾ ਹੈ। ਅਸੀਂ ਚੰਡੀਗੜ੍ਹ ਪੰਜਾਬ ਨੂੰ ਨਹੀਂ ਦੇਵਾਂਗੇ। ਅਸੀਂ ਚੰਡੀਗੜ੍ਹ ਦੀ ਲੜਾਈ ਲੜਾਂਗੇ। ਪੰਜਾਬ ਦੇ ਹੱਕ ਵਿਚ ਨਹੀਂ ਦਿਆਂਗੇ। 

ਚੰਡੀਗੜ੍ਹ ਭਾਜਪਾ ਨੇ ਮੰਗ ਕੀਤੀ ਹੈ ਕਿ ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਵੱਖਰੀ ਬਣਾਈ ਜਾਵੇ ਅਤੇ ਚੰਡੀਗੜ੍ਹ ਯੂ.ਟੀ. ਹੀ ਬਣਿਆ ਰਹੇ। 

ਇਸ ਦੀ ਆਪਣੀ ਅਸੈਂਬਲੀ ਹੋਣੀ ਚਾਹੀਦੀ ਹੈ। ਚੰਡੀਗੜ੍ਹ 'ਤੇ ਪੰਜਾਬ ਅਤੇ ਹਰਿਆਣਾ ਦਾ ਕੋਈ ਦਾਅਵਾ ਨਹੀਂ ਹੋਣਾ ਚਾਹੀਦਾ। ਇਸ ਮੰਗ ਨੂੰ ਲੈ ਕੇ ਕੇਂਦਰ ਨਾਲ ਵੀ ਗੱਲਬਾਤ ਕੀਤੀ ਜਾਵੇਗੀ। ਇਸ ਦੇ ਨਾਲ ਹੀ ਲੋਕਾਂ ਨੂੰ ਇਹ ਵੀ ਜਾਗਰੂਕ ਕੀਤਾ ਜਾਵੇਗਾ ਕਿ ਚੰਡੀਗੜ੍ਹ ਆਪਣੀ ਹੋਂਦ ਲਈ ਲੜੇ।

ਕਾਂਗਰਸੀ ਕੌਂਸਲਰ ਗੁਰਬਖਸ਼ ਰਾਵਤ ਨੇ ਕਿਹਾ ਕਿ ਕੇਂਦਰ ਸਰਕਾਰ ਚੰਡੀਗੜ੍ਹ ਨਾਲ ਸਬੰਧਤ ਕਿਸੇ ਵੀ ਮੁੱਦੇ ’ਤੇ ਫੈਸਲਾ ਲੈਣ ਦੇ ਸਮਰੱਥ ਹੈ। ਇਹ ਮੁੱਦਾ ਚੁੱਕਣ ਤੋਂ ਪਹਿਲਾਂ ਕੌਂਸਲਰਾਂ ਨੂੰ ਇਸ ਬਾਰੇ ਜਾਣੂ ਕਰਵਾਉਣਾ ਚਾਹੀਦਾ ਸੀ। ਇਸ ਨਾਲ ਉਹ ਇਸ ਮੁੱਦੇ 'ਤੇ ਆਪਣੇ ਵਿਚਾਰ ਵੀ ਪੇਸ਼ ਕਰ ਸਕਦੇ ਸਨ।

 

Have something to say? Post your comment

 

ਹੋਰ ਚੰਡੀਗੜ੍ਹ / ਮੋਹਾਲੀ ਖ਼ਬਰਾਂ

ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!

ਚੰਡੀਗੜ੍ਹ ਵਿੱਚ ਆਬਕਾਰੀ ਨੀਤੀ 2026-27: ਹੋਟਲਾਂ ਵਿੱਚ 24 ਘੰਟੇ ਸ਼ਰਾਬ ਦੀ ਸਹੂਲਤ, ਕੀਮਤਾਂ ਵਿੱਚ 2% ਦਾ ਵਾਧਾ

MLA ਕੁਲਵੰਤ ਸਿੰਘ ਵੱਲੋਂ 100 ਸਵੈ- ਉਦਮੀ ਔਰਤਾਂ ਨੂੰ ਕੀਤਾ ਸਨਮਾਨਿਤ

ਹੋਲੀ ਦੇ ਰੰਗਾਂ ਵਿੱਚ ਭੰਗ: ਚੰਡੀਗੜ੍ਹ ਤੇ ਅੰਮ੍ਰਿਤਸਰ 'ਚ ਹੰਗਾਮਾ, ਪੁਲਿਸ ਨੇ ਨੌਜਵਾਨਾਂ 'ਤੇ ਵਰ੍ਹਾਈਆਂ ਲਾਠੀਆਂ

ਚੰਡੀਗੜ੍ਹ 'ਚ ਹੜਕੰਪ: ਪੰਜਾਬ ਸਕੱਤਰੇਤ ਅਤੇ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਇਮਾਰਤਾਂ ਖਾਲੀ ਕਰਵਾਈਆਂ

ਪੂਰਾ ਪੰਜਾਬ ਲਹਿਰ ਮੁਹਿੰਮ ਦੌਰਾਨ ਪੰਜਾਬ ਦੀ ਚੜ੍ਹਦੀ ਕਲਾ ਦੀ ਗੱਲ ਕਰਨੀ ਹੈ: ਅਜੇਪਾਲ ਸਿੰਘ ਬਰਾੜ

ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਚੌਥੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ

ਮਹਾਂਸ਼ਿਵਰਾਤਰੀ ਦੇ ਪਾਵਨ ਮੌਕੇ‘ਤੇ ਅਨਮੋਲ ਮੁਸਕਾਨ ਕਾਂਤੀ ਪਤਨੀ ਦੀਪ ਸਿੰਘ ਚੈਰੀਟੇਬਲ ਟਰੱਸਟ ਵੱਲੋਂ ਦੁੱਧ,ਫਲਾਂ ਦਾ ਲੰਗਰ

ਮਿਸਲ ਸਤਲੁਜ ਵੱਲੋਂ 17 ਫਰਵਰੀ ਤੋਂ ਮੋਹਾਲੀ ਵਿੱਚ “ਪੂਰਾ ਪੰਜਾਬ ਲਹਿਰ” ਮੁਹਿੰਮ ਦੀ ਸ਼ੁਰੂਆਤ

ਡੌਂਕੀ ਰੂਟ ਦੀ ਤ੍ਰਾਸਦੀ: ਮੈਕਸੀਕੋ 'ਚ ਭੁੱਖ-ਪਿਆਸ ਨਾਲ ਦਮ ਤੋੜਨ ਵਾਲੇ ਮੋਹਾਲੀ ਦੇ ਨੌਜਵਾਨ ਦਾ 4 ਮਹੀਨਿਆਂ ਬਾਅਦ ਹੋਇਆ ਅੰਤਿਮ ਸੰਸਕਾਰ

 
 
 
 
Subscribe