Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਜੰਮੂ ਕਸ਼ਮੀਰ

ਪੁਲਵਾਮਾ ਵਿੱਚ ਅੱਤਵਾਦੀਆਂ ਹੱਥੋਂ ਮਾਰਿਆ ਗਿਆ ਪੰਜਾਬ ਦਾ ਇਹ ਡਰਾਈਵਰ

April 08, 2022 07:18 AM

ਸ੍ਰੀਨਗਰ : ਕਸ਼ਮੀਰ 'ਚ ਅੱਤਵਾਦੀਆਂ ਨੇ ਹੋਰਨਾਂ ਰਾਜਾਂ ਦੇ ਲੋਕਾਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਨੂੰ ਜਾਰੀ ਰੱਖਦੇ ਹੋਏ ਵੀਰਵਾਰ ਨੂੰ ਪੁਲਵਾਮਾ 'ਚ ਪਠਾਨਕੋਟ ਦੇ ਇਕ ਟਰੱਕ ਡਰਾਈਵਰ ਨੂੰ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ।

ਜਾਣਕਾਰੀ ਅਨੁਸਾਰ ਪੰਜਾਬ ਦੇ ਪਠਾਨਕੋਟ ਤੋਂ ਡਰਾਈਵਰ ਸੋਨੂੰ ਸ਼ਰਮਾ ਸਾਮਾਨ ਨਾਲ ਲੱਦਿਆ ਟਰੱਕ ਲੈ ਕੇ ਕਸ਼ਮੀਰ ਆਇਆ ਸੀ। ਪੁਲਵਾਮਾ ਦੇ ਲੱਸੀਪੋਰਾ ਨੇੜੇ ਉਹ ਟਰੱਕ 'ਚੋਂ ਉੱਤਰ ਕੇ ਕੁਝ ਸਾਮਾਨ ਲੈਣ ਲਈ ਇਕ ਦੁਕਾਨ ਵੱਲ ਜਾ ਰਿਹਾ ਸੀ ਕਿ ਅਚਾਨਕ ਉਥੇ ਅੱਤਵਾਦੀ ਆ ਗਏ।

ਅੱਤਵਾਦੀਆਂ ਨੇ ਡਰਾਈਵਰ ਦੀ ਲੱਤ 'ਤੇ ਗੋਲੀਆਂ ਮਾਰੀਆਂ। ਗੋਲੀਆਂ ਦੀ ਆਵਾਜ਼ ਸੁਣ ਕੇ ਬਾਜ਼ਾਰ ਵਿਚ ਤਰਥੱਲੀ ਮਚ ਗਈ ਅਤੇ ਅੱਤਵਾਦੀ ਭੱਜ ਗਏ। ਇਸੇ ਦੌਰਾਨ ਨੇੜਲੇ ਇਲਾਕੇ ਵਿਚ ਗਸ਼ਤ ਕਰ ਰਹੇ ਪੁਲਿਸ ਅਤੇ ਸੀਆਰਪੀਐÎਫ ਦੇ ਜਵਾਨ ਉਥੇ ਮੌਕੇ 'ਤੇ ਪਹੁੰਚ ਗਏ।

ਉਨ੍ਹਾਂ ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖਮੀ ਡਰਾਈਵਰ ਨੂੰ ਹਸਪਤਾਲ ਪਹੁੰਚਾਇਆ। ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੀ ਭਾਲ ਤੇਜ਼ ਕਰ ਦਿੱਤੀ ਹੈ।

ਪਿਛਲੇ ਪੰਜ ਦਿਨਾਂ ਵਿਚ ਅੱਤਵਾਦੀ ਘਾਟੀ ਵਿਚ ਦੂਸਰੇ ਰਾਜਾਂ ਦੇ ਚਾਰ ਲੋਕਾਂ ਤੇ ਇਕ ਕਸ਼ਮੀਰੀ ਹਿੰਦੂ ਨੂੰ ਨਿਸ਼ਾਨਾ ਬਣਾ ਚੁੱਕੇ ਹਨ।

 

Have something to say? Post your comment

 
 
 
 
 
Subscribe