Saturday, August 02, 2025
 

ਸਿਆਸੀ

ਭਾਜਪਾ ਦੇਸ਼ ਨੂੰ 'ਅਨਪੜ੍ਹ' ਰੱਖਣਾ ਚਾਹੁੰਦੀ ਹੈ - ਮਨੀਸ਼ ਸਿਸੋਦੀਆ

April 11, 2022 05:06 AM

ਨਵੀਂ ਦਿੱਲੀ - ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਐਤਵਾਰ ਨੂੰ ਭਾਜਪਾ ਦੀ ਅਗਵਾਈ ਵਾਲੀ ਉੱਤਰ ਪ੍ਰਦੇਸ਼ ਸਰਕਾਰ ਦੀ ਨਿੱਜੀ ਸਕੂਲਾਂ ਨੂੰ ਫੀਸਾਂ ਵਧਾਉਣ ਦੀ ਇਜਾਜ਼ਤ ਦੇਣ ਤੋਂ ਬਾਅਦ ਕਾਫ਼ੀ ਆਲੋਚਨਾ ਕੀਤੀ ਅਤੇ ਦੋਸ਼ ਲਗਾਇਆ ਕਿ ਭਾਜਪਾ ਦੇਸ਼ ਨੂੰ 'ਅਨਪੜ੍ਹ' ਰੱਖਣਾ ਚਾਹੁੰਦੀ ਹੈ।

ਸਿਸੋਦੀਆ ਨੇ ਕਿਹਾ ਕਿ ਭਾਜਪਾ ਨੂੰ ਮਾਪਿਆਂ ਦੀ ਹਾਲਤ ਨੂੰ ਸਮਝਣਾ ਚਾਹੀਦਾ ਹੈ। ਉਹਨਾਂ ਕਿਹਾ ਕਿ "16 ਮਾਰਚ ਨੂੰ ਪੰਜਾਬ 'ਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਬਣਨ ਤੋਂ ਬਾਅਦ 10 ਦਿਨਾਂ ਦੇ ਅੰਦਰ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਾਈਵੇਟ ਸਕੂਲਾਂ ਨੂੰ ਫੀਸਾਂ ਨਾ ਵਧਾਉਣ ਦਾ ਆਦੇਸ਼ ਜਾਰੀ ਕੀਤਾ ਸੀ।"

ਸਿਸੋਦੀਆ ਨੇ ਕਿਹਾ, ''ਇਕ ਪਾਸੇ ਤਾਂ 25 ਮਾਰਚ ਨੂੰ ਉੱਤਰ ਪ੍ਰਦੇਸ਼ 'ਚ ਭਾਜਪਾ ਦੀ ਸਰਕਾਰ ਬਣੀ ਅਤੇ ਉਸ ਨੇ ਇਹ ਹੁਕਮ ਦਿੱਤਾ ਕਿ ਪ੍ਰਾਈਵੇਟ ਸਕੂਲਾਂ ਨੂੰ ਫੀਸਾਂ ਵਧਾਉਣ ਅਤੇ ਮਾਪਿਆਂ ਨੂੰ ਲੁੱਟਣ ਦੀ ਪੂਰੀ ਆਜ਼ਾਦੀ ਹੈ।'' ਉਨ੍ਹਾਂ ਕਿਹਾ ਕਿ ਕੋਵਿਡ-19 ਦੌਰਾਨ ਕਈ ਲੋਕਾਂ ਦੀ ਆਪਣੀ ਰੋਜ਼ੀ-ਰੋਟੀ ਖ਼ਤਮ ਹੋ ਗਈ ਅਤੇ ਅਜਿਹੇ ਵਿਚ ਫੀਸ ਵਧਾਉਣ ਨਾਲ ਉਨ੍ਹਾਂ ਨੂੰ ਪਰੇਸ਼ਾਨੀ ਹੋਵੇਗੀ।

ਸਿਸੋਦੀਆ ਨੇ ਕਿਹਾ, ''ਉਹ ਸਰਕਾਰੀ ਸਕੂਲ 'ਚ ਸੁਧਾਰ ਲਈ ਕੰਮ ਨਹੀਂ ਕਰ ਸਕਦੇ। ਆਮ ਆਦਮੀ ਕਿੱਥੇ ਜਾਵੇਗਾ? ਕੋਵਿਡ ਦੌਰਾਨ ਲੋਕਾਂ ਨੇ ਆਪਣੀਆਂ ਨੌਕਰੀਆਂ ਗੁਆ ਦਿੱਤੀਆਂ। ਤੁਸੀਂ ਸਰਕਾਰੀ ਸਕੂਲਾਂ ਦੀ ਹਾਲਤ ਸੁਧਾਰਨ ਲਈ ਕੰਮ ਨਹੀਂ ਕਰੋਗੇ ਅਤੇ ਤੁਸੀਂ ਪ੍ਰਾਈਵੇਟ ਸਕੂਲਾਂ ਨੂੰ ਫੀਸਾਂ ਵਧਾਉਣ ਦਿਓਗੇ।

 

ਤੁਸੀਂ ਦੇਸ਼ ਨੂੰ ਅਨਪੜ੍ਹ ਰੱਖਣਾ ਚਾਹੁੰਦੇ ਹੋ। ਇਹ ਭਾਜਪਾ ਦੇ ਸ਼ਾਸਨ ਦਾ ਮਾਡਲ ਹੈ। ਕਿਰਪਾ ਕਰਕੇ ਮਾਤਾ-ਪਿਤਾ ਬਾਰੇ ਵੀ ਸੋਚੋ।'' ਉਨ੍ਹਾਂ ਦਿੱਲੀ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਨੂੰ ਫੀਸਾਂ ਵਧਾਉਣ ਤੋਂ ਰੋਕਣ ਲਈ ਕੀਤੇ ਗਏ ਕੰਮਾਂ ਬਾਰੇ ਵੀ ਗੱਲ ਕੀਤੀ।

ਸਿਸੋਦੀਆ ਨੇ ਕਿਹਾ, ''ਪਹਿਲਾਂ ਦਿੱਲੀ ਦੇ ਪ੍ਰਾਈਵੇਟ ਸਕੂਲ ਮਨਮਾਨੇ ਢੰਗ ਨਾਲ ਫੀਸਾਂ ਵਧਾ ਸਕਦੇ ਸਨ ਪਰ ਅਸੀਂ 2015 'ਚ ਇਸ ਨੂੰ ਰੋਕ ਦਿੱਤਾ।

ਪਿਛਲੇ 7 ਸਾਲਾਂ 'ਚ ਅਸੀਂ ਪ੍ਰਾਈਵੇਟ ਸਕੂਲਾਂ ਨੂੰ ਫੀਸ ਵਧਾਉਣ ਤੋਂ ਰੋਕਿਆ ਹੈ ਅਤੇ ਉਸ ਤੋਂ ਬਾਅਦ ਅਸੀਂ ਇਕ ਸਿਸਟਮ ਲਾਗੂ ਕੀਤਾ ਹੈ ਕਿ ਜੇਕਰ ਉਹ ਫੀਸ ਵਧਾਉਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਦਿੱਲੀ ਸਰਕਾਰ ਤੋਂ ਮਨਜ਼ੂਰੀ ਲੈਣੀ ਪਵੇਗੀ। ਸਰਕਾਰ ਨੇ ਇਹ ਪਤਾ ਲਗਾਉਣ ਲਈ ਉਨ੍ਹਾਂ ਦੇ ਖਾਤਿਆਂ ਦਾ ਵਿਸ਼ਲੇਸ਼ਣ ਕੀਤਾ ਕਿ ਕੀ ਉਨ੍ਹਾਂ ਨੂੰ ਅਸਲ ਵਿਚ ਫੀਸ ਵਧਾਉਣ ਦੀ ਲੋੜ ਸੀ ਜਾਂ ਨਹੀਂ।  

ਮਨੀਸ਼ ਸਿਸੋਦੀਆਂ ਨੇ ਇਸ ਬਾਬਤ ਟਵੀਟ ਵੀ ਕੀਤਾ ਹੈ ਤੇ ਲਿਖਿਆ ਹੈ ਕਿ ਉੱਤਰ ਪ੍ਰਦੇਸ਼ ਵਿੱਚ ਭਾਜਪਾ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਨੂੰ ਮਨਮਾਨੀਆਂ ਫੀਸਾਂ ਵਧਾ ਕੇ ਮਾਪਿਆਂ ਨੂੰ ਲੁੱਟਣ ਦੀ ਖੁੱਲ੍ਹ ਦੇ ਦਿੱਤੀ ਹੈ। ਯੂਪੀ ਵਿਚ ਚੋਣਾਂ ਤੋਂ ਬਾਅਦ ਨਵੀਂ ਭਾਜਪਾ ਸਰਕਾਰ ਨੇ 10 ਦਿਨ ਪਹਿਲਾਂ ਸਹੁੰ ਚੁੱਕੀ ਹੈ। ਇਹ ਹੈ ਭਾਜਪਾ ਦਾ ਸਿੱਖਿਆ ਮਾਡਲ- ਸਰਕਾਰੀ ਸਕੂਲਾਂ ਨੂੰ ਬਰਬਾਦ ਕਰੋ, ਬੰਦ ਕਰੋ.. ਪ੍ਰਾਈਵੇਟ ਸਕੂਲ ਲੁੱਟਣ ਲਈ ਆਜ਼ਾਦ ਹਨ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe