Friday, May 02, 2025
 

ਪੰਜਾਬ

ਕਿਸਾਨਾਂ ਨੂੰ ਅੱਜ ਨੂੰ ਮਿਲੇਗੀ 2000 ਕਰੋੜ ਰੁਪਏ ਤੋਂ ਵੱਧ ਰਾਸ਼ੀ

April 16, 2022 06:18 AM

ਚੰਡੀਗੜ੍ਹ : ਅੱਜ ਪੰਜਾਬ ਸਰਕਾਰ 2000 ਕਰੋੜ ਰੁਪਏ ਤੋਂ ਵੱਧ ਦੇ ਐੱਮਐੱਸਪੀ ਭੁਗਤਾਨ ਨੂੰ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਟਰਾਂਸਫਰ ਕਰੇਗੀ। ਇਹ ਪ੍ਰਗਟਾਵਾ ਕਰਦੇ ਹੋਏ ਰਾਜ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਤਕ ਕਿਸਾਨਾਂ ਨੂੰ 828 ਕਰੋੜ ਰੁਪਏ ਟਰਾਂਸਫਰ ਕੀਤੇ ਜਾ ਚੁੱਕੇ ਹਨ।

ਹੁਣ ਵਿਭਾਗ ਨੇ 2137 ਕਰੋੜ ਰੁਪਏ ਦੇ ਭੁਗਤਾਨਾਂ ਦੀ ਪ੍ਰਕਿਰਿਆ ਅਤੇ ਮਨਜ਼ੂਰੀ ਦਿੱਤੀ ਹੈ ਅਤੇ ਭਲਕੇ ਬੈਂਕਾਂ ਵੱਲੋਂ ਇਹ ਰਾਸ਼ੀ ਸਿੱਧੇ ਕਿਸਾਨਾਂ ਦੇ ਖਾਤਿਆਂ ਵਿਚ ਜਮ੍ਹਾ ਕਇਤੀ ਜਾਵੇਗੀ ।

ਮੰਡੀਆਂ ਵਿਚ ਸੁੰਗੜੇ ਹੋਏ ਅਨਾਜ ਦੀ ਆਮਦ ਦਾ ਜਾਇਜ਼ਾ ਲੈਣ ਲਈ ਕੇਂਦਰੀ ਟੀਮਾਂ ਦੇ ਚੱਲ ਰਹੇ ਦੌਰਿਆਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਟੀਮਾਂ ਵੱਲੋਂ 17 ਜ਼ਿਲ੍ਹਿਆਂ ਦਾ ਸਰਵੇਖਣ ਕੀਤਾ ਜਾ ਚੁੱਕਾ ਹੈ ਅਤੇ ਉਮੀਦ ਹੈ ਕਿ ਭਲਕੇ ਬਾਕੀ ਛੇ ਜ਼ਿਲ੍ਹਿਆਂ ਨੂੰ ਵੀ ਕਵਰ ਕਰ ਲਿਆ ਜਾਵੇਗਾ।

ਰਾਤ ਭਰ ਪਏ ਮੀਂਹ ਅਤੇ ਮੰਡੀਆਂ ਵਿੱਚ ਖੜ੍ਹੇ ਪਾਣੀ ਕਾਰਨ ਖ਼ਰੀਦ ਕਾਰਜਾਂ ਵਿਚ ਆਉਣ ਵਾਲੇ ਵਿਘਨ ਬਾਰੇ ਉਨ੍ਹਾਂ ਕਿਹਾ ਕਿ ਮੰਡੀ ਬੋਰਡ ਦੇ ਅਧਿਕਾਰੀਆਂ ਨੇ ਮੰਡੀਆਂ ਵਿਚ ਖੜ੍ਹੇ ਪਾਣੀ ਦੀ ਨਿਕਾਸੀ ਨੂੰ ਯਕੀਨੀ ਬਣਾਉਣ ਲਈ ਰਾਤ ਭਰ ਕੰਮ ਕੀਤਾ ਸੀ ਅਤੇ ਸਿੱਟੇ ਵਜੋਂ ਖਰੀਦ ਕਾਰਜ ਵਿਚ ਅੱਜ ਇੱਕ ਮਿੰਟ ਵੀ ਵਿਘਨ ਨਹੀਂ ਪਿਆ।

ਖਰੀਦ ਦੀ ਚੱਲ ਰਹੀ ਸਥਿਤੀ ਬਾਰੇ ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸੂਬੇ ਵਿਚ ਕਣਕ ਦੀ ਆਮਦ ਸਿਖਰ ‘ਤੇ ਪਹੁੰਚ ਗਈ ਹੈ ਅਤੇ ਅੱਜ ਇਕ ਦਿਨ ਵਿਚ 8.2 ਲੱਖ ਟਨ ਤੋਂ ਵੱਧ ਕਣਕ ਦੀ ਆਮਦ ਹੋਈ ਹੈ। ਹੁਣ ਤੱਕ ਮੰਡੀਆਂ ਵਿਚ 36 ਲੱਖ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ ਸਰਕਾਰੀ ਖਰੀਦ ਏਜੰਸੀਆਂ 33 ਲੱਖ ਟਨ ਕਣਕ ਦੀ ਖਰੀਦ ਕਰ ਚੁੱਕੀਆਂ ਹਨ।

ਸੂਬੇ ਭਰ ਵਿੱਚ ਪਈ ਅਣਵਿਕੀ ਕਣਕ ਦੀ ਕੁੱਲ ਮਾਤਰਾ ਮਹਿਜ਼ 3 ਲੱਖ ਟਨ ਹੈ ਜੋ ਕਿ ਇੱਕ ਦਿਨ ਦੀ ਆਮਦ ਦਾ 40 ਫੀਸਦੀ ਹੈ, ਜਿਸ ਤੋਂ ਪਤਾ ਲੱਗਦਾ ਹੈ ਕਿ ਮੰਡੀਆਂ ਦਾ ਕੰਮ ਬਹੁਤ ਹੀ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ ਅਤੇ ਦਿਨ ਦੀ 60 ਫੀਸਦੀ ਤੋਂ ਵੱਧ ਆਮਦ ਉਸੇ ਦਿਨ ਹੀ ਖਰੀਦੀ ਜਾ ਰਹੀ ਹੈ।

ਬੁਲਾਰੇ ਨੇ ਇਹ ਯਕੀਨੀ ਬਣਾਉਣ ਲਈ ਰਾਜ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ ਕਿ ਕਿਸਾਨਾਂ ਦੀ ਉਪਜ ਪਹਿਲ ਦੇ ਆਧਾਰ ‘ਤੇ ਖਰੀਦੀ ਜਾਵੇਗੀ ਅਤੇ ਖਰੀਦ ਦੇ 48 ਘੰਟਿਆਂ ਦੇ ਅੰਦਰ ਉਨ੍ਹਾਂ ਦੇ ਬੈਂਕ ਖਾਤਿਆਂ 'ਚ ਅਦਾਇਗੀਆਂ ਜਮ੍ਹਾਂ ਹੋ ਜਾਣਗੀਆਂ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਪੰਜਾਬ ਸਰਕਾਰ ਨੇ ਏਜੀ ਦਫ਼ਤਰ ਦਾ ਕੀਤਾ ਵਿਸਥਾਰ

ਅਮੂਲ ਨੇ ਦੁੱਧ ਮਹਿੰਗਾ ਕਿਉਂ ਕੀਤਾ ?

ਪੰਜਾਬ ਵਿੱਚ ਅੱਜ ਮੌਸਮ ਦੀ ਤਾਜ਼ਾ ਜਾਣਕਾਰੀ

ਪੰਜਾਬ-ਹਰਿਆਣਾ ਵਿਵਾਦਾਂ ਦਾ ਵਿਸਥਾਰ

ਪੰਜਾਬ ਆਮ ਨਾਲੋਂ 2.5 ਡਿਗਰੀ ਜ਼ਿਆਦਾ ਗਰਮ, ਮੀਂਹ ਨਾਲ ਰਾਹਤ ਮਿਲੇਗੀ

पंजाब पुलिस के कांस्टेबल गुरकीरत सिंह गोल्डी की गोली लगने से मौत

बरनाला में आईओएल आईओएल केमिकल्स एंड फार्मास्युटिकल्स लिमिटेड फैक्ट्री में बड़ा हादसा

'ਆਪ' ਸਰਕਾਰ ਦੀ ਮੈਗਾ ਸਫਾਈ ਮੁਹਿੰਮ; ਵਿਧਾਇਕਾਂ, ਮੰਤਰੀਆਂ ਅਤੇ ਵਲੰਟੀਅਰਾਂ ਨੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਮਿਲਾਇਆ ਹੱਥ

ਦਿਵਿਆਂਗਜਨਾਂ ਲਈ ਨਿਰਧਾਰਤ ਰੋਸਟਰ ਦੀ ਪਾਲਣਾ ਯਕੀਨੀ ਬਣਾਉਣ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਖ਼ਤ ਹਦਾਇਤਾਂ ਜਾਰੀ

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡ ਸਮਰਾਏ ਵਿਖੇ ਚਲਾਏ ਜਾ ਰਹੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦੇ ਖਿਲਾਫ਼ ਐਫ.ਆਈ.ਆਰ.ਦਰਜ*

 
 
 
 
Subscribe