Tuesday, September 15, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਖੇਡਾਂ

ਲਖਨਊ ਸੁਪਰ ਜਾਇੰਟਸ ਨੇ ਮੁੰਬਈ ਇੰਡੀਅਨਜ਼ ਨੂੰ ਦਿੱਤੀ ਮਾਤ

April 25, 2022 06:47 AM

ਨਵੀਂ ਦਿੱਲੀ : IPL 2022 ਦੇ 37ਵੇਂ ਮੈਚ ਵਿੱਚ ਲਖਨਊ ਸੁਪਰ ਜਾਇੰਟਸ ਨੇ ਮੁੰਬਈ ਇੰਡੀਅਨਜ਼ ਨੂੰ 36 ਦੌੜਾਂ ਨਾਲ ਹਰਾ ਦਿੱਤਾ। ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਖੇਡੇ ਗਏ ਮੈਚ 'ਚ ਲਖਨਊ ਨੇ 168 ਦੌੜਾਂ ਦੇ ਸਕੋਰ ਦਾ ਸਫਲਤਾਪੂਰਵਕ ਬਚਾਅ ਕੀਤਾ।

ਲਖਨਊ ਦੇ ਗੇਂਦਬਾਜ਼ਾਂ ਨੇ ਮੁੰਬਈ ਦੇ ਬੱਲੇਬਾਜ਼ਾਂ ਨੂੰ 132 ਦੇ ਸਕੋਰ ਤੱਕ ਰੋਕ ਕੇ ਮੈਚ ਜਿੱਤ ਲਿਆ। ਲਖਨਊ ਦੀ ਇਹ ਸੀਜ਼ਨ ਦੀ ਪੰਜਵੀਂ ਜਿੱਤ ਹੈ ਅਤੇ ਉਹ ਅੰਕ ਸੂਚੀ ਵਿੱਚ ਚੌਥੇ ਸਥਾਨ 'ਤੇ ਪਹੁੰਚ ਗਈ ਹੈ। ਦੂਜੇ ਪਾਸੇ ਮੁੰਬਈ ਦੀ ਟੀਮ ਲਗਾਤਾਰ ਅੱਠ ਮੈਚ ਹਾਰ ਕੇ ਪਲੇਆਫ ਦੀ ਦੌੜ ਤੋਂ ਲਗਭਗ ਬਾਹਰ ਹੋ ਗਈ ਹੈ। 

ਮੁੰਬਈ ਇੰਡੀਅਨਜ਼ ਨੇ ਚੰਗੀ ਸ਼ੁਰੂਆਤ ਕੀਤੀ ਅਤੇ ਪਹਿਲੇ ਪਾਵਰਪਲੇ ਵਿੱਚ ਬਿਨਾਂ ਕੋਈ ਵਿਕਟ ਗੁਆਏ 43 ਦੌੜਾਂ ਬਣਾਈਆਂ। ਇਸ ਤੋਂ ਬਾਅਦ ਈਸ਼ਾਨ ਕਿਸ਼ਨ ਦਾ ਬੱਲਾ ਫਿਰ ਸ਼ਾਂਤ ਹੋ ਗਿਆ ਅਤੇ ਉਹ ਅੱਠਵੇਂ ਓਵਰ ਵਿੱਚ 20 ਗੇਂਦਾਂ ਵਿੱਚ ਅੱਠ ਦੌੜਾਂ ਬਣਾ ਕੇ ਆਊਟ ਹੋ ਗਿਆ।

ਡਿਵਾਲਡ ਬ੍ਰੇਵਿਸ ਇਸ ਵਾਰ ਵੀ ਅਸਫਲ ਰਹੇ ਅਤੇ ਅਗਲੇ ਹੀ ਓਵਰ ਵਿੱਚ ਤਿੰਨ ਦੌੜਾਂ ਬਣਾ ਕੇ ਆਊਟ ਹੋ ਗਏ। ਇਸ ਤੋਂ ਪਹਿਲਾਂ ਕਿ ਮੁੰਬਈ ਦੀ ਟੀਮ ਇਨ੍ਹਾਂ ਝਟਕਿਆਂ ਤੋਂ ਉਭਰਦੀ, ਕਰੁਣਾਲ ਪੰਡਯਾ ਨੇ ਰੋਹਿਤ ਸ਼ਰਮਾ ਨੂੰ 39 ਦੌੜਾਂ 'ਤੇ ਪਵੇਲੀਅਨ ਭੇਜਿਆ। ਸੂਰਿਆਕੁਮਾਰ ਯਾਦਵ ਵੀ ਜਲਦੀ ਹੀ ਪੈਵੇਲੀਅਨ ਪਰਤ ਗਏ। ਉਸ ਨੂੰ ਬਡੋਨੀ ਨੇ ਸੱਤ ਦੌੜਾਂ 'ਤੇ ਆਊਟ ਕੀਤਾ। 

ਮੁੰਬਈ ਦੀ ਟੀਮ ਨੇ 18 ਦੌੜਾਂ 'ਤੇ ਚੋਟੀ ਦੀਆਂ ਚਾਰ ਵਿਕਟਾਂ ਗੁਆ ਦਿੱਤੀਆਂ ਅਤੇ ਮੁਸ਼ਕਲ ਵਿੱਚ ਸੀ। ਤਿਲਕ ਵਰਮਾ ਨੇ ਹਾਲਾਂਕਿ ਪੰਜਵੇਂ ਵਿਕਟ ਲਈ ਕੀਰੋਨ ਪੋਲਾਰਡ ਨਾਲ 57 ਦੌੜਾਂ ਦੀ ਸਾਂਝੇਦਾਰੀ ਕੀਤੀ। ਪਰ ਇਹ ਵੀ ਕਾਫ਼ੀ ਨਹੀਂ ਸੀ। ਤਿਲਕ 18ਵੇਂ ਓਵਰ ਵਿੱਚ 38 ਦੌੜਾਂ ਬਣਾ ਕੇ ਆਊਟ ਹੋ ਗਿਆ। ਆਖਰੀ ਓਵਰ 'ਚ ਮੁੰਬਈ ਨੂੰ ਜਿੱਤ ਲਈ 39 ਦੌੜਾਂ ਦੀ ਲੋੜ ਸੀ ਅਤੇ ਕਰੁਣਾਲ ਪੰਡਯਾ ਨੇ ਦੋ ਵਿਕਟਾਂ ਲੈ ਕੇ ਮੈਚ ਲਖਨਊ ਦੇ ਝੋਲੇ 'ਚ ਪਾ ਦਿੱਤਾ। 

ਮੁੰਬਈ ਨੇ ਪਹਿਲਾਂ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਲਖਨਊ ਦੀ ਸ਼ੁਰੂਆਤ ਚੰਗੀ ਨਹੀਂ ਰਹੀ ਅਤੇ ਉਸ ਨੂੰ ਪਹਿਲਾ ਝਟਕਾ 27 ਦੇ ਸਕੋਰ 'ਤੇ ਲੱਗਾ। ਕਵਿੰਟਨ ਡੀ ਕਾਕ 10 ਦੌੜਾਂ ਬਣਾ ਕੇ ਆਊਟ ਹੋ ਗਏ। ਕੇਐਲ ਰਾਹੁਲ ਅਤੇ ਮਨੀਸ਼ ਪਾਂਡੇ ਨੇ ਪਾਰੀ ਨੂੰ ਸੰਭਾਲਿਆ ਅਤੇ ਦੂਜੀ ਵਿਕਟ ਲਈ 58 ਦੌੜਾਂ ਦੀ ਸਾਂਝੇਦਾਰੀ ਕੀਤੀ। ਹਾਲਾਂਕਿ ਮਨੀਸ਼ 22 ਦੌੜਾਂ ਬਣਾ ਕੇ ਆਊਟ ਹੋ ਗਏ। 

 

Have something to say? Post your comment

 

ਹੋਰ ਖੇਡਾਂ ਖ਼ਬਰਾਂ

IND vs AFG: ਦਿੱਲੀ ਵਿਖੇ ਹੋਵੇਗਾ ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20I

ਪੂਰਬੀ ਜ਼ੋਨ ਤੀਜੀ ਵਾਰ ਦਲੀਪ ਟਰਾਫੀ ਦਾ ਚੈਂਪੀਅਨ ਬਣਿਆ

PAK vs ENG: ਪਾਕਿਸਤਾਨ ਦੀ ਬੱਲੇਬਾਜ਼ੀ ਮੁੜ ਫਲਾਪ, ਸਾਰੀ ਟੀਮ 133 ਦੌੜਾਂ 'ਤੇ ਢਹਿ-ਢੇਰੀ

ਏਸ਼ੀਆਈ ਖੇਡਾਂ 'ਚ ਮੁੜ ਨੀਲੀ ਜਰਸੀ 'ਚ ਨਜ਼ਰ ਆਵੇਗੀ ਭਾਰਤੀ ਹਾਕੀ ਟੀਮ

East Zone vs South Zone: ਦਲੀਪ ਟਰਾਫੀ ਫਾਈਨਲ 'ਚ ਕੁਮਾਰ ਕੁਸ਼ਾਗਰਾ ਨੇ ਜੜਿਆ ਸੈਂਕੜਾ

IND W vs PAK W: ਮਹਿਲਾ ਏਸ਼ੀਆ ਕੱਪ 2026 'ਚ ਅੱਜ ਪਾਕਿਸਤਾਨ ਤੇ ਭਾਰਤ ਵਿਚਾਲੇ ਟੱਕਰ

IND W vs PAK W: ਮਹਿਲਾ ਏਸ਼ੀਆ ਕੱਪ ‘ਚ ਸ਼ਨੀਵਾਰ ਨੂੰ ਭਾਰਤ ਤੇ ਪਾਕਿਸਤਾਨ ਦਾ ਮੁਕਾਬਲਾ

ਭਾਰਤ ਨੇ ਹਾਂਗਕਾਂਗ ਨੂੰ 137 ਦੌੜਾਂ ਨਾਲ ਹਰਾ ਕੇ ਮਹਿਲਾ ਏਸ਼ੀਆ ਕੱਪ ਦੇ ਸੈਮੀਫਾਈਨਲ 'ਚ ਬਣਾਈ ਜਗ੍ਹਾ

IND vs AFG: ਅਫਗਾਨਿਸਤਾਨ ਵਿਰੁੱਧ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

AUS vs PAK: ਪਾਕਿਸਤਾਨ ਤੇ ਇੰਗਲੈਂਡ ਵਿਚਾਲੇ 9 ਸਤੰਬਰ ਤੋਂ ਐਜਬੈਸਟਨ ਵਿਖੇ ਤੀਜਾ ਟੈਸਟ

 
 
 
 
Subscribe