Sunday, August 03, 2025
 

ਚੰਡੀਗੜ੍ਹ / ਮੋਹਾਲੀ

ਇਤਿਹਾਸ ਬਚਾਓ ਸਿੱਖੀ ਬਚਾਓ ਮੋਰਚੇ ਵੱਲੋਂ PSEB ਦੇ ਗੇਟ ਕੀਤੇ ਗਏ ਬੰਦ

April 27, 2022 09:01 PM

ਮੁਹਾਲੀ : ਇਤਿਹਾਸ ਬਚਾਉ ਸਿੱਖੀ ਬਚਾਓ ਮੋਰਚੇ ਤਹਿਤ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਾਰੇ ਮੁੱਖ ਗੇਟ ਬੰਦ ਕਰ ਰੋਸ ਪ੍ਰਗਟਾਵਾ ਕੀਤਾ ਗਿਆ । ਬਲਦੇਵ ਸਿੰਘ ਸਿਰਸਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ 80 ਦਿਨਾਂ ਤੋਂ ਲਗਾਤਾਰ ਇਤਹਾਸ ਬਚਾਓ ਸਿੱਖੀ ਬਚਾਓ ਮੋਰਚਾ ਪੱਕੇ ਤੌਰ 'ਤੇ ਚੱਲ ਰਿਹਾ ਹੈ।

ਅੱਜ ਦੇ ਇਸ ਧਰਨੇ ਵਿੱਚ ਸ਼ਾਮਲ ਹੋਣ ਵਾਲੇ ਪ੍ਰਦਰਸ਼ਨਕਾਰੀਆਂ ਵੱਲੋਂ ਸਵੇਰੇ ਅੱਠ ਵਜੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਗੇਟ ਬੰਦ ਕਰਦਿਆਂ ਸਤਿਨਾਮ ਵਾਹਿਗੁਰੂ ਦਾ ਜਾਪ ਸ਼ੁਰੂ ਕਰ ਦਿੱਤਾ ਗਿਆ। ਇਸ ਮੌਕੇ ਧਰਨੇ ਵਿੱਚ ਪਹੁੰਚੇ ਵੱਖ ਵੱਖ ਆਗੂਆਂ ਆਪਣੇ ਵਿਚਾਰ ਪੇਸ਼ ਕੀਤੇ। ਜਿਨ੍ਹਾਂ ਵਿਚ ਅਦਾਕਾਰ ਅਮਿਤੋਜ ਮਾਨ, ਬੀਬੀ ਗੁਰਜੀਤ ਕੌਰ, ਕੁਲਵਿੰਦਰ ਸਿੰਘ ਪੰਜੋਲਾ ਸੁਖਦੇਵ ਸਿੰਘ ਆਦਿ ਮੌਜੂਦ ਸਨ।

ਇਸ ਮੌਕੇ ਵੱਖ-ਵੱਖ ਪ੍ਰਦਰਸ਼ਨਕਾਰੀਆਂ ਵੱਲੋਂ ਇਸ ਮੋਰਚੇ ਨੂੰ ਹੋਰ ਤੇਜ਼ ਕਰਨ ਦੇ ਲਈ ਆਪੋ ਆਪਣੇ ਵਿਚਾਰ ਵੀ ਰੱਖੇ ਗਏ। ਇਸ ਮੌਕੇ ਸਰਦਾਰ ਬਲਦੇਵ ਸਿੰਘ ਸਿਰਸਾ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਮੋਰਚੇ 'ਚ ਸ਼ਾਮਲ ਹੋਈ ਸੰਗਤ ਦਾ ਧੰਨਵਾਦ ਕੀਤਾ ਅਤੇ ਕਿਹਾ ਦਸਵੀਂ ਅਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਦੇ ਇਮਤਿਹਾਨ ਸ਼ੁਰੂ ਹੋਣ ਕਾਰਨ ਮਾਪੇ ਆਪਣੇ ਬੱਚਿਆਂ ਸਮੇਤ ਰੋਲ ਨੰਬਰ ਆਦਿ ਲੈਣ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਪਹੁੰਚੇ ਹੋਏ ਸਨ।

ਜਿਨ੍ਹਾਂ ਦੀ ਮੁਸ਼ਕਲ ਨੂੰ ਵੇਖਦਿਆਂ ਹੋਇਆਂ ਅੱਜ ਦੁਪਹਿਰ ਬਾਰਾਂ ਵਜੇ ਗੇਟ ਖੋਲ੍ਹ ਦਿੱਤੇ ਗਏ ਪਰ ਇਸ ਦੇ ਨਾਲ ਹੀ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਕਿ 3 ਮਈ 2022 ਨੂੰ ਸੰਯੁਕਤ ਕਿਸਾਨ ਮੋਰਚੇ ਦੀ ਦਿੱਲੀ ਹੋਣ ਵਾਲੀ ਮੀਟਿੰਗ ਦੇ ਵਿੱਚ ਵੀ ਇਹ ਮਸਲਾ ਉਚੇਚੇ ਤੌਰ ਤੇ ਚੁੱਕਿਆ ਜਾਵੇਗਾ ਅਤੇ ਇਸ ਤੋਂ ਅਗਲਾ ਸਖ਼ਤ ਐਕਸ਼ਨ ਲਿਆ ਜਾਵੇਗਾ ਤਾਂ ਜੋ ਸਿੱਖ ਇਤਿਹਾਸ ਨੂੰ ਬਚਾਇਆ ਜਾ ਸਕੇ। 

ਅੱਜ ਲੰਗਰ ਦੀ ਸੇਵਾ ਕਿਸਾਨ ਸ਼ਹੀਦ ਸਮਾਰਕ ਪਿੰਡ ਝੱਜ ( ਸ੍ਰੀ ਅਨੰਦਪੁਰ ਸਾਹਿਬ ) ਵਲੋਂ ਕੀਤੀ ਗਈ। ਅੱਜ ਦੇ ਇਸ ਰੋਸ ਪ੍ਰਦਰਸ਼ਨ ਵਿੱਚ ਪੰਜਾਬ ਅਤੇ ਹਰਿਆਣਾ ਤੋਂ ਪਹੁੰਚਣ ਵਾਲਿਆਂ ਵਿਚ ਕਰਮ ਸਿੰਘ ਚੁੰਨੀ ਡਾ. ਕਰਮ ਸਿੰਘ ਗੁਰਨਾਮ ਸਿੰਘ ਐੱਨਜੀਓ, ਬੀਬੀ ਗੁਰਜੀਤ ਕੌਰ, ਕੁਲਵਿੰਦਰ ਸਿੰਘ ਪੰਜੋਲਾ, ਵਕੀਲ ਸਿੰਘ ਬਰਾੜ, ਜਤਿੰਦਰ ਸਿੰਘ ਹੁਸ਼ਿਆਰਪੁਰ, ਜਤਿੰਦਰਪਾਲ ਸਿੰਘ ਪਟਿਆਲਾ, ਬਾਬੂ ਲਾਭ ਸਿੰਘ ਸੁਖਚੈਨ ਸਿੰਘ ਚਿੱਲਾ ਸੁਖਦੇਵ ਸਿੰਘ ਸੋਹਣ ਸਿੰਘ ਗੁਰਪ੍ਰੀਤ ਸਿੰਘ ਕਾਲਾ ਲਖਵਿੰਦਰ ਸਿੰਘ ਮਾਸਟਰ ਅਤੇ ਬੀ ਐਸ ਕੰਗ ਆਦਿ ਮੌਜੂਦ ਸਨ। 

 

Have something to say? Post your comment

 

ਹੋਰ ਚੰਡੀਗੜ੍ਹ / ਮੋਹਾਲੀ ਖ਼ਬਰਾਂ

ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਚੋਣ ਵਿੱਚ ਵੱਡਾ ਬਦਲਾਅ, ਲੋਕ ਹੱਥ ਚੁੱਕ ਕੇ ਕਰਨਗੇ ਵੋਟ, ਸੋਧ ਨੂੰ ਮਨਜ਼ੂਰੀ

ਚੰਡੀਗੜ੍ਹ ਵਿੱਚ ਕਾਂਸਟੇਬਲ ਨੇ ਰਿਵਾਲਵਰ ਨਾਲ ਖੁਦ ਨੂੰ ਮਾਰੀ ਗੋਲੀ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਪਿੰਡ ਵਾਸੀਆਂ ਨੇ ਨਸ਼ਿਆਂ ਦੇ ਖਾਤਮੇ ਦਾ ਲਿਆ ਪ੍ਰਣ

ਪੰਜ ਮੈਂਬਰੀ ਭਰਤੀ ਕਮੇਟੀ ਵੱਲੋਂ ਵਿਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਲਈ ਆਨਲਾਈਨ ਭਰਤੀ ਲਈ ਫਾਰਮ ਜਾਰੀ

ਪੰਜਾਬ ਲਈ ਵੱਡੀ ਜਿੱਤ, ਹਾਈਕੋਰਟ ਵਲੋਂ ਜ਼ਿਆਦਾ ਪਾਣੀ ਛੱਡਣ ਦੇ ਮਾਮਲੇ ਵਿੱਚ ਬੀ.ਬੀ.ਐਮ.ਬੀ., ਹਰਿਆਣਾ ਅਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ

ਮੁੱਖ ਮੰਤਰੀ ਵੱਲੋਂ ਧਾਰਮਿਕ ਆਗੂਆਂ ਨੂੰ ਸੰਕਟ ਦੀ ਇਸ ਘੜੀ ਵਿੱਚ ਫਿਰਕੂ ਸਦਭਾਵਨਾ, ਭਾਈਚਾਰੇ ਅਤੇ ਸ਼ਾਂਤੀ ਦੇ ਸਿਧਾਤਾਂ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਲਾਅ ਆਫ਼ਿਸਰਜ਼ (ਐਂਗੇਜ਼ਮੈਂਟ) ਸੋਧ ਐਕਟ, 2025 ਸਰਬਸੰਮਤੀ ਨਾਲ ਪਾਸ

ਯੋਗਾ ਕਰਨ ਨਾਲ ਲੋਕਾਂ ਦਾ ਮਾਨਸਿਕ ਤਣਾਅ ਘੱਟ ਹੋ ਰਿਹਾ ਹੈ- ਪ੍ਰਤਿਮਾ ਡਾਵਰ

ਪੰਜਾਬ ਵੱਲੋਂ ਹਰਿਆਣਾ ਨੂੰ ਪਾਣੀ ਦੀ ਵੰਡ ਬਾਰੇ BBMB ਦੀ ਮੀਟਿੰਗ ਦਾ ਬਾਈਕਾਟ; ਮੀਟਿੰਗ ਗ਼ੈਰ-ਸੰਵਿਧਾਨਕ ਅਤੇ ਗ਼ੈਰ-ਕਾਨੂੰਨੀ ਕਰਾਰ

ਆਪ ਆਗੂ ਦੇ ਪੁੱਤਰ ਦੀ ਹੋਈ ਮੌਤ

 
 
 
 
Subscribe