Monday, February 02, 2026
BREAKING NEWS
ਚਿਹਰੇ ਦੀਆਂ ਝੁਰੀਆਂ ਅਤੇ ਦਾਗ-ਧੱਬਿਆਂ ਨੂੰ ਘਟਾਉਣ ਵਿੱਚ ਮਦਦਗਾਰ ਹੈ ਕੇਲੇ ਦਾ ਫੇਸ ਪੈਕआधार हाउसिंग फाइनेंस की मजबूत उड़ानਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਦਿਹਾੜੇ ’ਤੇ ਰਾਣਾ ਗੁਰਜੀਤ ਸਿੰਘ ਤੇ ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਦੇਸ਼ ਵਾਸੀਆਂ ਨੂੰ ਵਧਾਈLPG ਦੀਆਂ ਕੀਮਤਾਂ 'ਚ ਵਾਧਾ: ਬਜਟ ਤੋਂ ਪਹਿਲਾਂ ਝਟਕਾ, ਵਪਾਰਕ ਸਿਲੰਡਰ 50 ਰੁਪਏ ਮਹਿੰਗਾCPEC ਵਿਰੁੱਧ ਬਗਾਵਤ ਨਾਲ ਦਹਿਲਿਆ ਪਾਕਿਸਤਾਨ: ਬਲੋਚਿਸਤਾਨ 'ਚ 48 ਥਾਵਾਂ 'ਤੇ ਧਮਾਕੇ ਅਤੇ ਹਮਲੇ, 80 ਲੋਕਾਂ ਦੀ ਮੌਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਫ਼ਰਵਰੀ 2026)ਨਵਜੋਤ ਕੌਰ ਸਿੱਧੂ ਦਾ ਧਮਾਕਾ: PM ਮੋਦੀ ਦੀ ਪ੍ਰਸ਼ੰਸਾ ਤੇ ਵਿਰੋਧੀਆਂ ਨੂੰ ਕਿਹਾ 'ਸਿਆਸੀ ਚੋਰ', ਪੰਜਾਬ ਦੀ ਸਿਆਸਤ ਵਿੱਚ ਮਚੀ ਹਲਚਲਚੰਡੀਗੜ੍ਹ CTU ਲੁੱਟ ਦੀ ਗੁੱਥੀ ਸੁਲਝੀ: ਸਬ-ਇੰਸਪੈਕਟਰ ਹੀ ਨਿਕਲਿਆ ਮਾਸਟਰਮਾਈਂਡ, ਭਤੀਜੇ ਨਾਲ ਮਿਲ ਕੇ ਦਿੱਤਾ ਵਾਰਦਾਤ ਨੂੰ ਅੰਜਾਮਸੁਨੇਤਰਾ ਪਵਾਰ ਮਹਾਰਾਸ਼ਟਰ ਦੀ ਪਹਿਲੀ ਮਹਿਲਾ ਉਪ ਮੁੱਖ ਮੰਤਰੀ ਬਣੀ, ਰਾਜਪਾਲ ਨੇ ਚੁਕਾਈ ਅਹੁਦੇ ਦੀ ਸਹੁੰਧਰੁਵ ਪਾਂਡਵ ਦੀ ਯਾਦ ਵਿੱਚ ਖੂਨਦਾਨ ਕੈਂਪ

ਸਿਆਸੀ

ਨਵਜੋਤ ਸਿੱਧੂ ਖ਼ਿਲਾਫ਼ ਉੱਠੀ ਕਾਰਵਾਈ ਦੀ ਮੰਗ, ਹਾਈ ਕਮਾਂਡ ਨੂੰ ਕੀਤੀ ਸਿਫਾਰਿਸ਼

May 02, 2022 06:34 PM

ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਪਾਰਟੀ ਹਾਈ ਕਮਾਨ ਤੋਂ ਕਾਰਵਾਈ ਦੀ ਮੰਗ ਕੀਤੀ ਗਈ ਹੈ। ਇਸ ਬਾਰੇ ਹਰੀਸ਼ ਚੌਧਰੀ ਨੇ ਇੱਕ ਚਿੱਠੀ ਹਾਈ ਕਮਾਂਡ ਨੂੰ ਭੇਜੀ ਹੈ ਅਤੇ ਲਿਖਿਆ ਹੈ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਸਿਫਾਰਿਸ਼ 'ਤੇ ਇਹ ਚਿੱਠੀ ਭੇਜੀ ਜਾ ਰਹੀ ਹੈ।  

ਦੱਸ ਦੇਈਏ ਕਿ ਇਸ ਚਿੱਠੀ ਵਿਚ ਨਵਜੋਤ ਸਿੰਘ ਸਿੱਧੂ 'ਤੇ ਨਵੰਬਰ ਮਹੀਨੇ ਤੋਂ ਪਾਰਟੀ ਵਿਰੋਧੀ ਗਤੀਵਿਧੀਆਂ ਚਲਾਉਣ ਦਾ ਦੋਸ਼ ਵੀ ਲਗਾਇਆ ਗਿਆ ਹੈ। ਅੱਗੇ ਲਿਖਿਆ ਗਿਆ ਹੈ ਕਿ ਜਿਸ ਤਰ੍ਹਾਂ ਨਵਜੋਤ ਸਿੱਧੂ ਵੱਖਰਾ ਧੜਾ ਬਣਾ ਕੇ ਵੱਖਰੇ ਤੌਰ ’ਤੇ ਸਰਗਰਮੀਆਂ ਕਰ ਰਹੇ ਹਨ, ਇਸ ਨਾਲ ਪਾਰਟੀ ਨੂੰ ਨੁਕਸਾਨ ਹੋ ਰਿਹਾ ਹੈ। ਨਵਜੋਤ ਸਿੰਘ ਸਿੱਧੂ ਨੂੰ ਵਾਰ-ਵਾਰ ਰੋਕਿਆ ਗਿਆ ਪਰ ਉਹ ਪਾਰਟੀ ਵਿਰੋਧੀ ਬੋਲਣ ਤੋਂ ਗੁਰੇਜ਼ ਨਹੀਂ ਕਰ ਰਹੇ।

ਇਸ ਤੋਂ ਇਲਾਵਾ ਚਿੱਠੀ ਵਿਚ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਭੇਜੇ ਗਏ ਵਿਸਥਾਰ ਨੋਟ ਦਾ ਵੀ ਹਵਾਲਾ ਦਿਤਾ ਗਿਆ ਹੈ। ਦੱਸਿਆ ਗਿਆ ਕਿ ਪੰਜਾਬ ਕਾਂਗਰਸ ਦੀ ਮੀਟਿੰਗ ਵਿਚ ਵੀ ਨਵਜੋਤ ਸਿੱਧੂ ਆਏ ਤਾਂ ਜ਼ਰੂਰ ਪਰ ਪ੍ਰਧਾਨ ਨੂੰ ਸ਼ੁਭਕਾਮਨਾਵਾਂ ਦੇਣ ਮਗਰੋਂ ਉਸੇ ਵੇਲੇ ਹੀ ਉਥੋਂ ਚਲੇ ਗਏ ਜਦਕਿ ਬਾਕੀ ਸਾਰੇ ਆਗੂ ਉਥੇ ਮੌਜੂਦ ਸਨ ਜਿਨ੍ਹਾਂ ਨੇ ਪਾਰਟੀ ਦੀ ਇਕਜੁਟਤਾ ਦਾ ਸਬੂਤ ਦਿਤਾ ਹੈ।  

ਉਨ੍ਹਾਂ ਅੱਗੇ ਲਿਖਿਆ ਕਿ ਨਵਜੋਤ ਸਿੰਘ ਸਿੱਧੂ ਪਾਰਟੀ ਤੋਂ ਉਪਰ ਨਹੀਂ ਹੋ ਸਕਦੇ ਹਨ। ਸਿੱਧੂ ਦਾ ਅਜਿਹਾ ਰਵਈਆ ਪਾਰਟੀ ਦਾ ਅਨੁਸ਼ਾਸਨ ਭੰਗ ਕਰਨ ਦੀ ਹੋਰਨਾਂ ਲਈ ਉਦਾਹਰਣ ਨਹੀਂ ਬਣਨ ਦਿਤਾ ਜਾ ਸਕਦਾ। 

 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe