Saturday, August 02, 2025
 

ਪੰਜਾਬ

10 ਮਈ ਨੂੰ ਬਿਜਲੀ ਮੰਤਰੀ ਹਰਭਜਨ ਸਿੰਘ ਨਾਲ ਮੁਲਾਕਾਤ ਕਰਨਗੇ SKM ਆਗੂ

May 02, 2022 11:47 PM

ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚਾ ਦੀਆਂ 23 ਜਥੇਬੰਦੀਆਂ ਦੇ ਆਗੂ 10 ਮਈ ਨੂੰ ਬਿਜਲੀ ਮੰਤਰੀ ਹਰਭਜਨ ਸਿੰਘ ETO ਨਾਲ ਮੁਲਾਕਾਤ ਕਰਨਗੇ। ਇਹ ਮਿਲਣੀ ਆਉਣ ਵਾਲੇ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਕੀਤੀ ਜਾ ਰਹੀ ਹੈ।

ਇਸ ਸਬੰਧੀ ਪੰਜਾਬ ਪਾਵਰਕਾਮ ਵਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਜਿਸ ਵਿਚ ਦੱਸਿਆ ਗਿਆ ਹੈ ਕਿ ਆਉਣ ਵਾਲੇ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਬਿਜਲੀ ਨਾਲ ਸਬੰਧਤ ਮਸਲਿਆਂ ’ਤੇ ਵਿਚਾਰ ਵਟਾਂਦਰਾ ਕਰਨ ਲਈ ਸੰਯੁਕਤ ਕਿਸਾਨ ਮੋਰਚੇ ਦੀਆਂ 23 ਜਥੇਬੰਦੀਆਂ ਦੇ ਆਗੂਆਂ ਦੀ ਬਿਜਲੀ ਮੰਤਰੀ ਪੰਜਾਬ ਨਾਲ 10 ਮਈ ਦੁਪਹਿਰ 1:00 ਵਜੇ ਮੀਟਿਗਾਂ ਨਿਰਧਾਰਿਤ ਕੀਤੀ ਗਈ ਹੈ ਦੱਸ ਦੇਈਏ ਕਿ ਇਹ ਮੀਟਿੰਗ ਪੰਜਾਬ ਭਵਨ, ਸੈਕਟਰ-3, ਚੰਡੀਗੜ੍ਹ ਵਿਖੇ ਹੋਵੇਗੀ।

 

Have something to say? Post your comment

 
 
 
 
 
Subscribe