Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਚੰਡੀਗੜ੍ਹ / ਮੋਹਾਲੀ

ਚੰਡੀਗੜ੍ਹ ਦੇ ਸਕੂਲਾਂ ਵਿਚ ਜਾਣ ਲਈ ਹੁਣ ਕੋਰੋਨਾ ਟੀਕਾਕਰਨ ਜ਼ਰੂਰੀ ਨਹੀਂ

May 04, 2022 10:18 PM

ਚੰਡੀਗੜ੍ਹ : ਚੰਡੀਗੜ੍ਹ ਦੇ ਸਕੂਲਾਂ ਵਿੱਚ ਜਾਣ ਲਈ ਬਚਿਆ ਲੀ ਕੋਰੋਨਾ ਟੀਕਾਕਰਨ ਲਾਜ਼ਮੀ ਨਹੀਂ ਹੈ। ਇਹ ਫੈਸਲਾ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਲਿਆ ਗਿਆ ਹੈ। ਦਸ ਦੇਈਏ ਕਿ  ਪਿਛਲੇ ਐਤਵਾਰ ਚੰਡੀਗੜ੍ਹ ਪ੍ਰਸ਼ਾਸਨ ਨੇ ਫੈਸਲਾ ਕੀਤਾ ਸੀ ਕਿ 12 ਤੋਂ 18 ਸਾਲ ਦੀ ਉਮਰ ਦੇ ਵਿਦਿਆਰਥੀ, ਜਿਨ੍ਹਾਂ ਨੇ ਕੋਵਿਡ ਦਾ ਟੀਕਾ ਨਹੀਂ ਲਗਵਾਇਆ, ਉਨ੍ਹਾਂ ਦਾ 4 ਮਈ ਤੋਂ ਸਕੂਲ ਵਿੱਚ ਦਾਖਲਾ ਨਹੀਂ ਹੋਵੇਗਾ। ਇਸ ਤੋਂ ਬਾਅਦ ਮਾਪਿਆਂ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਆਪਣੀਆਂ ਹਦਾਇਤਾਂ ’ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਸੀ।

ਇਸ ਦੌਰਾਨ ਸੋਮਵਾਰ ਨੂੰ ਸੁਪਰੀਮ ਕੋਰਟ ਦਾ ਹੁਕਮ ਆਇਆ ਅਤੇ ਪ੍ਰਸ਼ਾਸਨ ਨੇ ਆਪਣੇ ਫੈਸਲੇ ਦੀ ਸਮੀਖਿਆ ਕੀਤੀ। ਸੁਪਰੀਮ ਕੋਰਟ ਨੇ ਹੁਕਮ ਦਿੱਤਾ ਹੈ ਕਿ ਕਿਸੇ ਵਿਅਕਤੀ ਨੂੰ ਟੀਕਾਕਰਨ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ। ਇਸ ਲਈ ਪ੍ਰਸ਼ਾਸਨ ਨੂੰ ਆਪਣਾ ਫੈਸਲਾ ਬਦਲਣਾ ਪਿਆ।

ਦਰਅਸਲ ਚੰਡੀਗੜ੍ਹ ਵਿੱਚ ਹੁਣ ਉਹ ਬੱਚੇ ਵੀ ਸਕੂਲਾਂ ਵਿੱਚ ਜਾ ਸਕਦੇ ਨੇ, ਜਿਨ੍ਹਾਂ ਨੇ ਕੋਰੋਨਾ ਦਾ ਟੀਕਾਕਰਨ ਨਹੀਂ ਕਰਵਾਇਆ। ਪਹਿਲਾਂ ਪ੍ਰਸ਼ਾਸਨ ਨੇ ਇਨ੍ਹਾਂ ਬੱਚਿਆਂ ਦੇ ਸਕੂਲ ’ਚ ਦਾਖ਼ਲ ਹੋਣ ’ਤੇ ਰੋਕ ਲਾ ਦਿੱਤੀ ਸੀ, ਪਰ ਸੁਪਰੀਮ ਕੋਰਟ ਨੇ ਹੁਕਮ ਮਗਰੋਂ ਪ੍ਰਸ਼ਾਸਨ ਨੇ ਆਪਣੇ ਕਦਮ ਪਿੱਛੇ ਖਿੱਚਦੇ ਹੋਏ ਬਗ਼ੈਰ ਵੈਕਸੀਨੇਸ਼ਨ ਵਾਲੇ ਬੱਚਿਆਂ ਨੂੰ ਸਕੂਲ ਆਉਣ ਦੀ ਪ੍ਰਵਾਨਗੀ ਦੇ ਦਿੱਤੀ ਐ।

ਚੰਡੀਗੜ੍ਹ ਪ੍ਰਸ਼ਾਸਨ ਨੇ 4 ਮਈ ਤੋਂ 12 ਤੋਂ 18 ਸਾਲ ਦੀ ਉਮਰ ਵਰਗ ਦੇ ਉਨ੍ਹਾਂ ਵਿਦਿਆਰਥੀਆਂ ਦੇ ਕਲਾਸਾਂ ਵਿਚ ਜਾਣ ’ਤੇ ਪਾਬੰਦੀ ਲਾ ਦਿੱਤੀ ਸੀ, ਜਿਨ੍ਹਾਂ ਨੇ ਕੋਵਿਡ-19 ਦਾ ਟੀਕਾਕਰਨ ਨਹੀਂ ਕੀਤਾ ਸੀ। ਪਰ ਹੁਣ ਪ੍ਰਸ਼ਾਸਨ ਨੇ ਆਪਣਾ ਫੈਸਲਾ ਵਾਪਸ ਲੈ ਲਿਆ ਹੈ।

ਇਸ ਸਬੰਧੀ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਹੁਣ ਵਿਦਿਆਰਥੀ ਕੋਰੋਨਾ ਟੀਕਾਕਰਨ ਤੋਂ ਬਿਨਾਂ ਵੀ ਸਕੂਲ ਵਿਚ ਦਾਖਲ ਹੋ ਸਕਣਗੇ। ਇਸ ਨਾਲ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵੱਡੀ ਰਾਹਤ ਮਿਲੀ ਹੈ।

 

Have something to say? Post your comment

 

ਹੋਰ ਚੰਡੀਗੜ੍ਹ / ਮੋਹਾਲੀ ਖ਼ਬਰਾਂ

ਪੀਯੂ ਵਿਦਿਆਰਥੀ ਕੌਂਸਲ ਚੋਣ ਵਿਵਾਦ ਹਾਈ ਕੋਰਟ ਪਹੁੰਚਿਆ, ਅੰਕਿਤ ਬਿਧਾਨ ਦੀ ਯੋਗਤਾ 'ਤੇ ਉੱਠੇ ਸਵਾਲ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਮਿਲਿਆ ਨਵਾਂ ਚੀਫ਼ ਜਸਟਿਸ

ਚੰਡੀਗੜ੍ਹ 'ਚ 13 ਪੁਲਿਸ ਅਧਿਕਾਰੀਆਂ ਦਾ ਤੁਰੰਤ ਪ੍ਰਭਾਵ ਨਾਲ ਤਬਾਦਲਾ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਵਾਰਡ ਰਿਜ਼ਰਵੇਸ਼ਨ ਨੂੰ ਲੈ ਕੇ ਵੱਡੀ ਖ਼ਬਰ

20 ਘੰਟੇ ਬਿਜਲੀ ਸਪਲਾਈ ਦਾ ਲਿਖਤੀ ਭਰੋਸਾ ਮਿਲਣ ਤੋਂ ਬਾਅਦ ਕਿਸਾਨਾਂ ਨੇ ਅੰਬਾਲਾ-ਚੰਡੀਗੜ੍ਹ ਹਾਈਵੇਅ ਖੋਲ੍ਹਿਆਂ

ABVP ਨੇ ਲਗਾਤਾਰ ਦੂਜੀ ਵਾਰ ਜਿੱਤੀ ਪੀਯੂ ਵਿਦਿਆਰਥੀ ਯੂਨੀਅਨ ਚੋਣਾਂ, ਅੰਕਿਤ ਬਿਧਾਨ ਬਣੇ ਪ੍ਰਧਾਨ

ਮੋਹਾਲੀ 'ਚ ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ ਨੇੜੇ ਸੜਕ ਦਾ ਮੁੱਦਾ ਹਾਈ ਕੋਰਟ ਪਹੁੰਚਿਆ

ਕਾਂਗਰਸ ਪਾਰਟੀ ਨੇ ਚੰਡੀਗੜ੍ਹ ਨਗਰ ਨਿਗਮ ਹਾਊਸ ਨੂੰ ਤੁਰੰਤ ਭੰਗ ਕਰਨ ਦੀ ਕੀਤੀ ਮੰਗ

ABVP ਨੇ 'ਆਪ' 'ਤੇ PU ਵਿਦਿਆਰਥੀ ਯੂਨੀਅਨ ਚੋਣਾਂ 'ਚ ਦਖਲ ਦੇਣ ਦਾ ਲਗਾਇਆ ਦੋਸ਼

13 ਸਾਲ ਪੁਰਾਣੇ ਮਾਮਲੇ 'ਚ ਲਾਰੈਂਸ ਬਿਸ਼ਨੋਈ ਦੀ ਸਾਬਰਮਤੀ ਜੇਲ੍ਹ ਤੋਂ ਚੰਡੀਗੜ੍ਹ ਅਦਾਲਤ 'ਚ ਪੇਸ਼ੀ

 
 
 
 
Subscribe