Friday, May 02, 2025
 

ਹਰਿਆਣਾ

ਸਾਜ਼ਿਸ਼ ਨਾਕਾਮ, ਵੱਡੀ ਮਾਤਰਾ ਵਿੱਚ ਬਾਰੂਦ ਬਰਾਮਦ, ਮੁਲਜ਼ਮ ਪੁਲੀਸ ਰਿਮਾਂਡ 'ਤੇ

May 05, 2022 08:47 PM

ਹਰਿਆਣਾ :  ਹਰਿਆਣਾ 'ਚ ਵੱਡੀ ਸਾਜ਼ਿਸ਼ ਨਾਕਾਮ ਕੀਤੀ ਗਈ ਹੈ। ਵਿੱਡੀ ਗਿਣਤੀ 'ਚ ਵਿਸਫੋਟਕ ਨਾਲ 4 ਸ਼ੱਕੀ ਨੌਜਵਾਨ ਗ੍ਰਿਫ਼ਤਾਰ ਕੀਤੇ ਗਏ ਨੇ। ਉਨ੍ਹਾਂ ਕੋਲੋਂ ਗੋਲੀਆਂ ਤੇ ਬਾਰੂਦ ਦੇ ਕੰਟੇਨਰ ਵੀ ਬਰਾਮਦ ਕੀਤੇ ਗਏ ਨੇ।

ਪੁਲਿਸ ਦੀਆਂ ਕਈ ਟੀਮਾਂ ਜਾਂਚ 'ਚ ਜੁਟੀਆਂ ਹੋਈਆਂ ਨੇ। ਫੜੇ ਗਏ ਮੁਲਜ਼ਮਾਂ ਤੋਂ ਹਥਿਆਰਾਂ ਤੋਂ ਇਲਾਵਾ ਵੱਡੀ ਮਾਤਰਾ 'ਚ ਗੋਲੀਆਂ ਬਾਰੂਦ ਵੀ ਬਰਾਮਦ ਹੋਇਆ ਹੈ।1 ਪਿਸਟਲ, 31 ਕਾਰਤੂਸ, 3 IED, ਅਤੇ ਕੁਝ ਵਿਸਫੋਟਕ ਪਦਾਰਥ ਵੀ ਬਰਾਮਦ ਹੋਇਆ ਹੈ।

ਫੜੇ ਗਏ ਚਾਰੋਂ ਸ਼ੱਕੀ ਅੱਤਵਾਦੀਆਂ ਨੂੰ ਕਰਨਾਲ ਅਦਾਲਤ 'ਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਵੱਲੋਂ ਉਹਨਾਂ ਨੂੰ 10 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। ਪੁਲਿਸ ਇਹਨਾਂ ਮੁਲਜ਼ਮਾਂ ਕੋਲੋਂ ਪੁੱਛਗਿੱਛ ਕਰੇਗੀ। ਜਿਸ ਦੌਰਾਨ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।

ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਪੰਜਾਬ ਤੋਂ ਦਿੱਲੀ ਜਾ ਰਹੇ ਸਨ। ਖੁਫੀਆ ਸੂਚਨਾ ਮਿਲਣ 'ਤੇ ਪੁਲਿਸ ਨੇ ਉਨ੍ਹਾਂ ਨੂੰ ਸਵੇਰੇ 4 ਵਜੇ ਮਧੂਬਨ ਨੇੜਿਓਂ ਗ੍ਰਿਫਤਾਰ ਕਰ ਲਿਆ। ਜਾਣਕਾਰੀ ਮੁਤਾਬਕ ਇਨੋਵਾ ਗੱਡੀ 'ਚ ਸ਼ੱਕੀ ਪਦਾਰਥ ਮਿਲਿਆ ਹੈ, ਜਿਸ ਤੋਂ ਬਾਅਦ ਬੰਬ ਨਿਰੋਧਕ ਦਸਤੇ ਨੂੰ ਬੁਲਾਇਆ ਗਿਆ ਹੈ। ਫੜੇ ਗਏ ਮੁਲਜ਼ਮਾਂ ਦੇ ਨਾਂ ਗੁਰਪ੍ਰੀਤ ਸਿੰਘ, ਅਮਨਦੀਪ ਸਿੰਘ, ਪਰਮਿੰਦਰ ਸਿੰਘ ਤੇ ਭੁਪਿੰਦਰ ਸਿੰਘ ਹਨ। 

 

Have something to say? Post your comment

 

ਹੋਰ ਹਰਿਆਣਾ ਖ਼ਬਰਾਂ

ਹਰਿਆਣਾ ਨੂੰ ਬਣਾਵਾਂਗੇ ਮਨੁਫੱਚਰਿੰਗ ਦਾ ਹਬ: ਨਾਇਬ ਸਿੰਘ ਸੈਣੀ

ਪ੍ਰਧਾਨ ਮੰਤਰੀ ਮੋਦੀ ਨੇ ਹਿਸਾਰ ਤੋਂ ਅਯੁੱਧਿਆ ਲਈ ਉਡਾਣ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

गर्भवती महिलाओं के लिए “सहेली” पहल की शुरुआत

प्रदेश में आईएमटी खरखौदा की तरह 10 जिलों में आईएमटी होगी स्थापित, मेक इन इंडिया के साथ मेक इन हरियाणा का भी सपना होगा साकार - मुख्यमंत्री

राज्यपाल बंडारू दत्तात्रेय ने युवाओं से भारत को वैश्विक स्तर पर गौरव दिलाने का किया आग्रह

ਹਿਸਾਰ-ਸਿਰਸਾ ਹਾਈਵੇਅ 'ਤੇ ਕਾਰ ਅਤੇ ਆਟੋ ਰਿਕਸ਼ਾ ਦੀ ਟੱਕਰ

PM नरेन्द्र मोदी विकसित भारत-विकसित हरियाणा की महत्वपूर्ण कड़ी को जोड़ेंगे : CM सैनी

अवैध खनन एवं परिवहन रोकने के लिए हरियाणा सरकार प्रतिबद्ध

शिक्षा मंत्री महीपाल ढांडा ने अन्य मंत्रियों के साथ देखी छावा मूवी

ਸੋਨੀਪਤ ਵਿੱਚ ਓਵਰਟੇਕ ਕਰਦੇ ਸਮੇਂ ਬੱਸ ਦੀ ਟਰੱਕ ਨਾਲ ਟੱਕਰ

 
 
 
 
Subscribe