Friday, May 02, 2025
 

ਕਾਰੋਬਾਰ

ਫਿਰ ਲੱਗਾ ਮਹਿੰਗਾਈ ਦਾ ਝਟਕਾ, ਵਧੀਆਂ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ

May 07, 2022 10:11 AM

ਨਵੀਂ ਦਿੱਲੀ : ਮਹਿੰਗਾਈ ਦੀ ਮਾਰ ਨਾਲ ਆਮ ਆਦਮੀ ਦਾ ਬੁਰਾ ਹਾਲ ਹੈ। ਇਸ ਵਿਚਕਾਰ 14.2 ਕਿਲੋ ਦੇ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ਅੱਜ ਤੋਂ 50 ਰੁਪਏ ਹੋਰ ਵਧ ਗਈ ਹੈ। ਅੱਜ ਤੋਂ ਘਰੇਲੂ ਸਿਲੰਡਰ ਦੀ ਕੀਮਤ 999.50 ਰੁਪਏ ਪ੍ਰਤੀ ਸਿਲੰਡਰ ਹੋਵੇਗੀ।

ਹੁਣ ਦੇਸ਼ ਦੇ ਜ਼ਿਆਦਾਤਰ ਹਿੱਸਿਆਂ 'ਚ 14.2 ਕਿਲੋ ਦੇ ਐਲਪੀਜੀ ਸਿਲੰਡਰ ਦੀ ਕੀਮਤ 999.50 ਰੁਪਏ ਹੋ ਗਈ ਹੈ। ਵਧੀ ਹੋਈ ਕੀਮਤ ਅੱਜ ਤੋਂ ਲਾਗੂ ਹੋ ਗਈ ਹੈ। ਇਸ ਤੋਂ ਪਹਿਲਾਂ ਮਹੀਨੇ ਦੀ ਪਹਿਲੀ ਤਾਰੀਖ ਨੂੰ ਐਲਪੀਜੀ ਦੀਆਂ ਕੀਮਤਾਂ ਦੀ ਸਮੀਖਿਆ ਕਰਦੇ ਹੋਏ ਤੇਲ ਕੰਪਨੀਆਂ ਨੇ ਵਪਾਰਕ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਸੀ।

ਉਦੋਂ 19 ਕਿਲੋ ਦੇ ਕਮਰਸ਼ੀਅਲ ਸਿਲੰਡਰ ਦੀ ਕੀਮਤ 102 ਰੁਪਏ ਵਧਾ ਦਿੱਤੀ ਗਈ ਸੀ। ਹੁਣ ਤੁਹਾਨੂੰ ਇਸ ਸਿਲੰਡਰ ਲਈ 2355.50 ਰੁਪਏ ਦੇਣੇ ਪੈਣਗੇ। 1 ਮਈ ਦੀ ਸਮੀਖਿਆ 'ਚ ਘਰੇਲੂ ਸਿਲੰਡਰ ਦੀਆਂ ਕੀਮਤਾਂ 'ਚ ਵਾਧਾ ਨਹੀਂ ਕੀਤਾ ਗਿਆ ਸੀ, ਜਿਸ ਕਾਰਨ ਆਮ ਆਦਮੀ ਨੇ ਸੁੱਖ ਦਾ ਸਾਹ ਲਿਆ ਸੀ ਪਰ ਹੁਣ ਉਨ੍ਹਾਂ ਨੂੰ ਝਟਕਾ ਲੱਗਾ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 22 ਮਾਰਚ ਨੂੰ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ਵਿੱਚ 50 ਰੁਪਏ ਦਾ ਵਾਧਾ ਕੀਤਾ ਗਿਆ ਸੀ, ਜਿਸ ਤੋਂ ਬਾਅਦ ਦਿੱਲੀ ਵਿੱਚ 14.2 ਕਿਲੋ ਦੇ ਐਲਪੀਜੀ ਸਿਲੰਡਰ ਦੀ ਕੀਮਤ 949.50 ਰੁਪਏ ਤੱਕ ਪਹੁੰਚ ਗਈ ਸੀ। ਹੁਣ ਇੱਕ ਵਾਰ ਫਿਰ ਲੋਕ ਮਹਿੰਗਾਈ ਦੀ ਮਾਰ ਹੇਠ ਆ ਗਏ ਹਨ। ਕੀਮਤਾਂ 'ਚ ਵਾਧੇ ਤੋਂ ਬਾਅਦ ਹੁਣ ਦਿੱਲੀ 'ਚ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ 999.50 ਰੁਪਏ 'ਤੇ ਪਹੁੰਚ ਗਈ ਹੈ।

 

Have something to say? Post your comment

 

ਹੋਰ ਕਾਰੋਬਾਰ ਖ਼ਬਰਾਂ

ਅੱਜ ਦੀ ਸੋਨੇ ਦੀ ਕੀਮਤ: 10 ਵੱਡੇ ਸ਼ਹਿਰਾਂ ਵਿੱਚ ਹੋਈ ਕਮੀ, ਨਿਵੇਸ਼ ਦਾ ਸਹੀ ਮੌਕਾ

महाराष्ट्र के राज्यपाल ने मुंबई में आदित्य ज्योत आई हॉस्पिटल ए यूनिट ऑफ डॉ. अग्रवाल्स आई हॉस्पिटल का उद्घाटन किया

मानुषी छिल्लर ने सेनको गोल्ड एंड डायमंड्स का मुंबई में पहला मेट्रो स्टेशन स्टोर लॉन्च किया

ਦਿੱਲੀ ਸਮੇਤ 9 ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਸਸਤਾ

एथर एनर्जी लिमिटेड की आरंभिक सार्वजनिक पेशकश 28 अप्रैल को खुलेगी

डिज़ाइनकैफ़े ने मुंबई में अपना तीसरा एक्सपीरियंस सेंटर शुरू किया

देविदास श्रावण नाईकरे ने दिया सफलता का मूलमंत्र

ਸੋਨੇ ਦੀ ਕੀਮਤ ਵਿਚ ਅਚਾਨਕ ਵਾਧਾ

ਆਮ ਆਦਮੀ ਨੂੰ ਵੱਡਾ ਝਟਕਾ, ਮਹਿੰਗਾ ਹੋਇਆ ਸਿਲੰਡਰ

ਘਰੇਲੂ ਰਸੋਈ ਗੈਸ ਦੀ ਕੀਮਤ ਹੋਈ ਮਹਿੰਗੀ

 
 
 
 
Subscribe