Thursday, May 01, 2025
 

ਸੰਸਾਰ

ਰਾਨਿਲ ਵਿਕ੍ਰਮਸਿੰਘੇ ਬਣੇ ਸ੍ਰੀਲੰਕਾ ਦੇ ਨਵੇਂ ਪ੍ਰਧਾਨ ਮੰਤਰੀ

May 12, 2022 09:21 PM

ਸ੍ਰੀਲੰਕਾ : ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਸ੍ਰੀਲੰਕਾ ਨੂੰ ਨਵਾਂ ਪ੍ਰਧਾਨ ਮੰਤਰੀ ਮਿਲ ਗਿਆ ਹੈ। ਰਾਨਿਲ ਵਿਕਰਮਸਿੰਘੇ ਨੂੰ ਸ੍ਰੀਲੰਕਾ ਦਾ ਨਵਾਂ ਪ੍ਰਧਾਨ ਮੰਤਰੀ ਐਲਾਨ ਦਿੱਤਾ ਗਿਆ ਹੈ। ਰਾਸ਼ਟਰਪਤੀ ਵੱਲੋਂ ਵੀ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਬਣਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ ਹਨ।

ਇਸ ਦੌੜ ਵਿੱਚ ਪਹਿਲਾਂ ਵਿਰੋਧੀ ਪਾਰਟੀ ਦੇ ਨੇਤਾ ਸਾਜਿਥ ਪ੍ਰੇਮਦਾਸਾ ਨੂੰ ਅੱਗੇ ਦੱਸਿਆ ਜਾ ਰਿਹਾ ਸੀ। ਉਨ੍ਹਾਂ ਨੇ ਆਪਣੀ ਤਰਫੋਂ ਰਾਸ਼ਟਰਪਤੀ ਰਾਜਪਕਸ਼ੇ ਨੂੰ ਪੱਤਰ ਵੀ ਲਿਖਿਆ ਪਰ ਹੁਣ ਸ੍ਰੀਲੰਕਾ ਨੂੰ ਆਰਥਿਕ ਸੰਕਟ 'ਚੋਂ ਕੱਢਣ ਦੀ ਜ਼ਿੰਮੇਵਾਰੀ ਰਾਨਿਲ ਵਿਕਰਮਸਿੰਘੇ ਦੀ ਹੋਵੇਗੀ।

 

Have something to say? Post your comment

Subscribe