Friday, May 02, 2025
 

ਪੰਜਾਬ

ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ, ਅਜੇ ਨਹੀਂ ਹੋਣਗੀਆਂ ਗਰਮੀ ਦੀਆਂ ਛੁੱਟੀਆਂ

May 14, 2022 08:13 AM

ਮੁਹਾਲੀ : ਵਿਦਿਆਰਥੀਆਂ, ਮਾਪਿਆਂ ਤੇ ਅਧਿਆਪਕਾਂ ਵੱਲੋਂ ਸਕੂਲਾਂ ਅੰਦਰ ਗਰਮੀਆਂ ਦੀਆਂ ਛੁੱਟੀਆਂ ਪਿਛਲੇ ਸਾਲਾਂ ਵਾਂਗ ਹੀ ਕਰਨ ਦੀ ਕੀਤੀ ਪੁਰਜ਼ੋਰ ਮੰਗ ਦੇ ਚੱਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿੱਖਿਆ ਵਿਭਾਗ ਵੱਲੋਂ ਆਪਣੇ ਫ਼ੈਸਲੇ ਉੱਤੇ ਪੁਨਰ ਵਿਚਾਰ ਕਰਦਿਆਂ 15 ਮਈ ਤੋਂ 31 ਮਈ 2022 ਤੱਕ ਸੂਬੇ ਦੇ ਸਮੂਹ ਸਰਕਾਰੀ, ਸਹਾਇਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਵਿੱਚ ਆਫਲਾਈਨ ਮੋਡ ਵਿੱਚ ਕਲਾਸਾਂ ਲੱਗਣਗੀਆਂ ਜਦਕਿ ਗਰਮੀਆਂ ਦਾ ਛੁੱਟੀਆਂ ਪਹਿਲੀ ਤੋਂ 30 ਜੂਨ ਤੱਕ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।

ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਖਿਆ ਕਿ ਕੋਵਿਡ-19 ਮਹਾਂਮਾਰੀ ਕਾਰਨ 2 ਸਾਲ ਸਕੂਲਾਂ ਅੰਦਰ ਆਫਲਾਈਨ ਕਲਾਸਾਂ ਨਾ ਲੱਗਣ ਕਾਰਨ ਹੋਏ ਪੜ੍ਹਾਈ ਦੇ ਨੁਕਸਾਨ ਹੋਣ ਕਾਰਨ ਵਿਦਿਆਰਥੀਆਂ ਤੇ ਮਾਪਿਆਂ ਵੱਲੋਂ ਵਾਰ-ਵਾਰ ਮੰਗ ਕੀਤੀ ਜਾ ਰਹੀ ਸੀ ਕਿ ਸਰਕਾਰ ਗਰਮੀਆਂ ਦੀਆਂ ਛੁੱਟੀਆਂ ਪਹਿਲਾਂ ਵਾਂਗ ਹੀ ਕਰੇ ਅਤੇ ਆਨਲਾਈਨ ਕਲਾਸਾਂ ਤੋਂ ਗੁਰੇਜ਼ ਕਰੇ। 15 ਮਈ ਤੋਂ 31 ਮਈ 2022 ਤੱਕ ਪ੍ਰਾਇਮਰੀ ਸਕੂਲਾਂ ਦਾ ਸਮਾਂ 7 ਵਜੇ ਤੋਂ 11 ਵਜੇ ਅਤੇ ਮਿਡਲ/ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 7 ਵਜੇ ਤੋਂ 12.30 ਵਜੇ ਤੱਕ ਰਹੇਗਾ।

ਸਿੱਖਿਆ ਮੰਤਰੀ ਨੇ ਅੱਗੇ ਦੱਸਿਆ ਕਿ ਉਨ੍ਹਾਂ ਵੱਲੋਂ ਰੋਜ਼ਾਨਾ ਕੀਤੇ ਜਾ ਰਹੇ ਸਕੂਲੀ ਦੌਰਿਆਂ ਮੌਕੇ ਵੀ ਅਧਿਆਪਕਾਂ ਵੱਲੋਂ ਫੀਡਬੈਕ ਦਿੱਤੀ ਗਈ ਕਿ 31 ਮਈ ਤੱਕ ਸਕੂਲਾਂ ਵਿੱਚ ਇਸੇ ਤਰ੍ਹਾਂ ਪੜ੍ਹਾਈ ਚੱਲਦੀ ਰਹੇ। ਉਨ੍ਹਾਂ ਕਿਹਾ ਕਿ ਸਾਰਿਆਂ ਪਾਸਿਆਂ ਤੋਂ ਕੀਤੀ ਜਾ ਰਹੀ ਮੰਗ ਦੇ ਚੱਲਦਿਆਂ ਸਿੱਖਿਆ ਵਿਭਾਗ ਨੇ ਗਰਮੀਆਂ ਦੀਆਂ ਛੁੱਟੀਆਂ ਪਹਿਲੀ ਤੋਂ 30 ਜੂਨ ਤੱਕ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਇਹੋ ਕੋਸ਼ਿਸ਼ ਹੈ ਕਿ ਲੋਕਾਂ ਦੀ ਰਾਏ ਅਨੁਸਾਰ ਹੀ ਫ਼ੈਸਲੇ ਕੀਤੇ ਹਨ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਪੰਜਾਬ ਸਰਕਾਰ ਨੇ ਏਜੀ ਦਫ਼ਤਰ ਦਾ ਕੀਤਾ ਵਿਸਥਾਰ

ਅਮੂਲ ਨੇ ਦੁੱਧ ਮਹਿੰਗਾ ਕਿਉਂ ਕੀਤਾ ?

ਪੰਜਾਬ ਵਿੱਚ ਅੱਜ ਮੌਸਮ ਦੀ ਤਾਜ਼ਾ ਜਾਣਕਾਰੀ

ਪੰਜਾਬ-ਹਰਿਆਣਾ ਵਿਵਾਦਾਂ ਦਾ ਵਿਸਥਾਰ

ਪੰਜਾਬ ਆਮ ਨਾਲੋਂ 2.5 ਡਿਗਰੀ ਜ਼ਿਆਦਾ ਗਰਮ, ਮੀਂਹ ਨਾਲ ਰਾਹਤ ਮਿਲੇਗੀ

पंजाब पुलिस के कांस्टेबल गुरकीरत सिंह गोल्डी की गोली लगने से मौत

बरनाला में आईओएल आईओएल केमिकल्स एंड फार्मास्युटिकल्स लिमिटेड फैक्ट्री में बड़ा हादसा

'ਆਪ' ਸਰਕਾਰ ਦੀ ਮੈਗਾ ਸਫਾਈ ਮੁਹਿੰਮ; ਵਿਧਾਇਕਾਂ, ਮੰਤਰੀਆਂ ਅਤੇ ਵਲੰਟੀਅਰਾਂ ਨੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਮਿਲਾਇਆ ਹੱਥ

ਦਿਵਿਆਂਗਜਨਾਂ ਲਈ ਨਿਰਧਾਰਤ ਰੋਸਟਰ ਦੀ ਪਾਲਣਾ ਯਕੀਨੀ ਬਣਾਉਣ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਖ਼ਤ ਹਦਾਇਤਾਂ ਜਾਰੀ

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡ ਸਮਰਾਏ ਵਿਖੇ ਚਲਾਏ ਜਾ ਰਹੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦੇ ਖਿਲਾਫ਼ ਐਫ.ਆਈ.ਆਰ.ਦਰਜ*

 
 
 
 
Subscribe