Sunday, August 03, 2025
 

ਪੰਜਾਬ

ਬਿਜਲੀ ਚੋਰੀ ਕਰਨ ਵਾਲਿਆਂ ਤੇ ਸਰਕਾਰ ਨੇ ਕੱਸਿਆ ਸ਼ਿਕੰਜਾ, ਲਗਾਇਆ ਕਰੀਬ 88 ਲੱਖ ਜੁਰਮਾਨਾ

May 17, 2022 07:42 AM

ਚੰਡੀਗੜ੍ਹ : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਪੰਜਾਬ 'ਚ ਬਿਜਲੀ ਚੋਰੀ ਨੂੰ ਰੋਕਣ ਲਈ ਸਖ਼ਤੀ ਵਰਤਣੀ ਸ਼ੁਰੂ ਕਰ ਦਿਤੀ ਹੈ। ਇਸ ਦੇ ਚਲਦੇ ਹੀ ਸੂਬੇ ਭਰ ਦੇ ਵੱਖ-ਵੱਖ ਸ਼ਹਿਰ ਵਿਚ ਬਿਜਲੀ ਵਿਭਾਗ ਵਲੋਂ ਕਾਰਵਾਈ ਕਰਦਿਆਂ ਹੋਇਆਂ ਭਾਰੀ ਜੁਰਮਾਨਾ ਲਗਾਇਆ ਗਿਆ ਹੈ।ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਸਮੇਤ ਵੱਖ-ਵੱਖ ਸ਼ਹਿਰਾਂ ਵਿਚ 600 ਦੇ ਕਰੀਬ ਬਿਜਲੀ ਚੋਰੀ ਕਰਦੇ ਖ਼ਪਤਕਾਰਾਂ ਨੂੰ 88.18 ਲੱਖ ਰੁਪਏ ਜੁਰਮਾਨਾ ਲਗਾਇਆ ਗਿਆ ਹੈ।

ਮੌਕੇ 'ਤੇ ਵੀਡਿਓਗ੍ਰਾਫੀ ਕਰ ਕੇ ਦਰਜ ਕੀਤੀ FIR

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਇਕ ਬੁਲਾਰੇ ਨੇ ਦੱਸਿਆ ਕਿ 13 ਅਤੇ 14 ਮਈ ਨੂੰ ਇਨਫੋਰਸਮੈਂਟ ਵਿੰਗ ਦੇ ਕਈ ਦਸਤਿਆਂ ਵੱਲੋ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿੱਚ ਬਿਜਲੀ ਖ਼ਪਤਕਾਰਾਂ ਦੇ ਕੁਨੈਕਸ਼ਨ ਚੈਕ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਇਨਫੋਰਸਮੈਂਟ ਵਿੰਗ ਵਲੋਂ ਵੱਧ ਲੋਸਜ਼ ਵਾਲੇ ਫੀਡਰਾਂ ਨਾਲ ਸਬੰਧਤ 3035 ਨੰਬਰ ਬਿਜਲੀ ਕੁਨੈਕਸ਼ਨ ਚੈਕ ਕੀਤੇ ਗਏ।

ਜਿਨ੍ਹਾਂ ਵਿਚੋਂ 120 ਖ਼ਪਤਕਾਰ ਚੋਰੀ ਕਰਦੇ ਅਤੇ 464 ਨੰਬਰ ਖਪਤਕਾਰ ਕਈ ਪ੍ਰਕਾਰ ਦੀਆਂ ਉਣਤਾਈਆਂ ਅਤੇ ਬੇਨਿਯਮੀਆਂ ਕਰਦੇ ਫੜੇ ਗਏ। ਇਨ੍ਹਾਂ ਕੇਸਾਂ ਵਿੱਚ ਖਪਤਕਾਰਾਂ ਨੂੰ ਬਿਜਲੀ ਐਕਟ (electricity Act) 2003 ਅਧੀਨ ਕੁਲ 88.18 ਲੱਖ ਰੁਪਏ ਜੁਰਮਾਨਾ ਕੀਤਾ ਗਿਆ।

ਬਿਜਲੀ ਵਿਭਾਗ ਵਲੋਂ ਕੀਤੀ ਚੈਕਿੰਗ ਦੌਰਾਨ ਆਮ ਘਰ ਤੋਂ ਇਲਾਵਾ ਕਈ ਡੇਰਿਆਂ ਵਿਚ ਵੀ ਬਿਜਲੀ ਦੀ ਚੋਰੀ ਕੀਤੀ ਜਾ ਰਹੀ ਸੀ ਅਤੇ ਸਿਧੀਆਂ ਟ੍ਰਾੰਸਫਾਰਮ ਤੋਂ ਕੁੰਡੀਆਂ ਲਗਾਈਆਂ ਗਈਆਂ ਸਨ।

ਬੁਲਾਰੇ ਨੇ ਦੱਸਿਆਂ ਕਿ ਚੈਕਿੰਗ ਦੌਰਾਨ ਓਦੋਕੇ ਸਬ-ਡਵੀਜ਼ਨ (ਅੰਮ੍ਰਿਤਸਰ) ਅਧੀਨ ਇੱਕ ਨੰਬਰ ਡੇਰਾ (ਸਰਹਾਲਾ ਨੇੜੇ ਜੈਨਤੀਪੁਰ) ਚੈਕ ਕਰਕੇ ਪਾਇਆ ਗਿਆ ਕਿ ਡੇਰੇ ਦਾ ਸਾਰਾ 29.278 ਕਿਲੌਵਾਟ ਲੋਡ ਡੇਰੇ ਦੇ ਬਾਹਰ ਲੱਗੇ 25 ਕੇ.ਵੀ.ਏ. ਟਰਾਂਸਫਾਰਮਰ ਤੋਂ ਇੱਕ ਕੇਬਲ ਪਾ ਕੇ ਮੀਟਰ ਨੂੰ ਬਾਈਪਾਸ ਕਰਕੇ ਸਿਧੀ ਕੁੰਡੀ ਰਾਹੀਂ ਚਲਾਇਆ ਜਾ ਰਿਹਾ ਸੀ। ਇਸ ਖਪਤਕਾਰ ਨੂੰ ਬਿਜਲੀ ਚੋਰੀ (ਵਜੋਂ  Chori) 4.34 ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ। 

ਇਸ ਤੋਂ ਇਲਾਵਾ ਡੇਰਾ ਬਾਬਾ ਲਾਲ ਸਿੰਘ ਭਾਈ ਰੂਪਾ (ਰਾਮਪੁਰਾ ਫੂਲ) ਵਿਚ ਹੋਈ ਚੈਕਿੰਗ ਦੌਰਾਨ ਪਤਾ ਲੱਗਾ ਕਿ ਡੇਰੇ ਵੱਲੋਂ ਸੜਕ ਤੇ ਲੱਗੇ ਟਰਾਂਸਫਾਰਮਰ ਤੋਂ ਕੇਬਲ ਰਾਹੀਂ ਸਿਧੀ ਕੁੰਡੀ ਲਗਾ ਕੇ ਬਿਜਲੀ ਚੋਰੀ ਕੀਤੀ ਜਾ ਰਹੀ ਸੀ । ਜਿਸ ਦਾ ਲੋਡ ਇੱਕ ਟੰਨ ਦੇ ਏ.ਸੀ. ਸਮੇਤ 3 ਕਿਲੋਵਾਟ ਬਣਦਾ ਹੈ। ਮੌਕੇ 'ਤੇ ਵਿਡੀਓਗ੍ਰਾਫੀ ਕੀਤੀ ਗਈ। ਕੇਬਲ ਉਤਾਰ ਲਈ ਗਈ ਹੈ ਅਤੇ ਮੌਕੇ ਤੇ ਐਫ.ਆਈ.ਆਰ. 633 ਮਿਤੀ 13-05-2022 ਰਾਹੀਂ ਦਰਜ ਹੋ ਗਈ ਹੈ। 

ਚੈਕਿੰਗ ਅਧਿਕਾਰੀਆਂ ਨੇ ਦੱਸਿਆ ਕਿ ਜਮਾਲਪੁਰ , ਲੁਧਿਆਣਾ ਇਲਾਕੇ ਵਿੱਚ ਇੱਕ ਧਾਰਮਿਕ ਸਥਾਨ ਨੂੰ ਚੈਕ ਕਰਨ 'ਤੇ ਪਾਇਆ ਗਿਆ ਕਿ ਖ਼ਪਤਕਾਰ 40 ਕਿਲੋਵਾਟ ਦਾ ਲੋਡ, ਜਿਸ ਵਿੱਚ 10 ਏ.ਸੀ.ਲੱਗੇ ਸਨ ਨੂੰ 25 ਮੈਮ.ਮੈਮ. ਦੀ ਕੇਬਲ ਨਾਲ ਸਿਧੀ ਕੁੰਡੀ ਪਾ ਕੇ ਬਿਜਲੀ ਚੋਰੀ ਕਰਦੇ ਸਨ।

ਕੇਬਲ ਨੂੰ ਕਬਜ਼ੇ 'ਚ ਲਿਆ ਗਿਆ ਅਤੇ ਬਿਜਲੀ ਐਕਟ 2003 ਦੇ ਅਧੀਨ 9.43 ਲੱਖ ਜੁਰਮਾਨਾ ਅਤੇ 70, 000/-ੑਰੁਪਏ ਦੀ ਕੰਪਾਉਂਡਿੰਗ ਫੀਸ ਵੀ ਪਾਈ ਗਈ। ਇਸ ਤੋਂ ਇਲਾਵਾ ਗਿੱਲ ਰੋਡ, ਥਾਣੇ ਵਿਖੇ ਚੱਲ ਰਹੇ 20 ਕਿਲੋਵਾਟ ਦੇ ਲੋਡ ਨੂੰ ਬਾਹਰੋਂ ਜਾਂਦੀ ਤਾਰ ਨੂੰ ਟੈਪ ਕਰਕੇ ਕੀਤੀ ਜਾ ਰਹੀ ਬਿਜਲੀ ਚੋਰੀ 'ਤੇ ਬਿਜਲੀ ਐਕਟ 2003 ਦੇ ਅਧੀਨ 8 ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ।

ਇਸ ਤੋਂ ਇਲਾਵਾ ਪੀ.ਏ.ਪੀ. ਕੰਮਪਲੈਕਸ ਜਲੰਧਰ ਦੀ ਕਲੋਨੀ ਵਿੱਚ 124 ਘਰਾਂ ਦੇ ਕੁਨੈਕਸ਼ਨ ਚੈਕ ਕੀਤੇ ਗਏ ਜਿਸ ਵਿਚੋਂ 23 ਘਰ ਬਿਜਲੀ ਚੋਰੀ ਕਰਦੇ ਪਾਏ ਗਏ ਅਤੇ ਬਿਜਲੀ ਐਕਟ 2003 ਦੇ ਅਧੀਨ 6.23 ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ।

 

 

Have something to say? Post your comment

 
 
 
 
 
Subscribe