Sunday, August 03, 2025
 

ਪੰਜਾਬ

ਪੰਜਾਬੀਆਂ ਲਈ ਖੁਸ਼ਖ਼ਬਰੀ! ਵੱਖ- ਵੱਖ ਸਰਕਾਰੀ ਵਿਭਾਗਾਂ ਵਿਚ ਨਿਕਲੀ ਬੰਪਰ ਭਰਤੀ, ਇਸ ਤਰ੍ਹਾਂ ਕਰੋ ਅਪਲਾਈ

May 24, 2022 08:33 AM

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਵੱਖ ਵੱਖ ਸਰਕਾਰੀ ਵਿਭਾਗਾਂ ਵਿੱਚ 608 ਨੌਕਰੀਆਂ ਕੱਢੀਆਂ ਗਈਆਂ ਹਨ। ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਵਿੱਚ 567 ਅਸਾਮੀਆਂ ਅਤੇ ਕਲਰਕ ITI ਦੀਆਂ 4 ਅਸਾਮੀਆਂ ਕੱਢੀਆਂ ਹਨ।

ਇਸ ਤੋਂ ਇਲਾਵਾ ਬੋਰਡ ਵੱਲੋਂ ਪਹਿਲਾਂ ਦਿੱਤੇ ਗਏ ਇਕ ਇਸ਼ਤਿਹਾਰ ਵਿੱਚ ਡੇਅਰੀ ਵਿਕਾਸ ਇੰਸਪੈਕਟਰ ਗਰੇਡ 2 ਦੀਆਂ ਵੱਖ ਵੱਖ ਕੈਟਾਗਿਰੀਆਂ ਦੀਆਂ 25 ਅਸਾਮੀਆਂ ਪ੍ਰਕਾਸ਼ਿਤ ਕੀਤੀਆਂ ਸਨ, ਜਿਸ ਦੀਆਂ ਅਸਾਮੀਆਂ ਦੀ ਗਿਣਤੀ ਹੁਣ 37 ਕਰ ਦਿੱਤੀ ਗਈ ਹੈ।

ਇਨ੍ਹਾਂ ਅਸਾਮੀਆਂ ਲਈ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵੱਲੋਂ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ। ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵੱਲੋਂ ਬੋਰਡ ਦੀ ਵੈਬਸਾਈਟ 10 ਜੂਨ 2022 ਤੋਂ ਆਨਲਾਈਨ ਅਰਜ਼ੀਆਂ ਮੰਗੀਆਂ ਗਈਆਂ ਹਨ।

ਇਨ੍ਹਾਂ ਅਸਾਮੀਆਂ ਦੀ ਵਿਦਿਅਕ ਯੋਗਤਾ, ਤਨਖਾਹ ਸਕੇਲ, ਅਪਲਾਈ ਕਰਨ ਦੀ ਮਿਤੀ ਆਦਿ ਸੂਨਾ ਅਤੇ ਅਨਲਾਈਨ ਅਪਲਾਈ ਕਰਨ ਦਾ ਲਿੰਕ ਮਿਤੀ 10 ਜੂਨ 2022 ਨੂੰ ਬੋਰਡ ਦੀ ਵੈੱਬਸਾਈਟ ਉਤੇ ਅਪਲੋਡ ਕੀਤੀ ਜਾਵੇਗਾ।

 

Have something to say? Post your comment

 
 
 
 
 
Subscribe