Thursday, May 01, 2025
 

ਹਰਿਆਣਾ

ਭਿਆਨਕ ਹਾਦਸਾ : ਅਸਥੀਆਂ ਵਿਸਰਜਿਤ ਕਰ ਕੇ ਪਰਤ ਰਹੇ ਪਰਿਵਾਰ ਦੇ 6 ਮੈਂਬਰਾਂ ਦੀ ਮੌਤ

May 24, 2022 12:54 PM

ਜੀਂਦ : ਹਰਿਆਣਾ ਦੇ ਜੀਂਦ ‘ਚ ਮੰਗਲਵਾਰ ਸਵੇਰੇ ਵੱਡਾ ਸੜਕ ਹਾਦਸਾ ਵਾਪਰਿਆ। ਜਿੱਥੇ ਹਰਿਦੁਆਰ ਤੋਂ ਅਸਥੀਆਂ ਵਿਸਰਜਨ ਕਰਕੇ ਵਾਪਸ ਪਰਤ ਰਹੇ ਨਾਰਨੌਦ ਦੇ ਇੱਕ ਪਰਿਵਾਰ ਦੀ ਪਿਕਅੱਪ ਗੱਡੀ ਕੈਥਲ ਰੋਡ ‘ਤੇ ਪਿੰਡ ਕੰਡੇਲਾ ਨੇੜੇ ਇੱਕ ਟਰੱਕ ਨਾਲ ਟਕਰਾ ਗਈ।

ਇਸ ਹਾਦਸੇ ਵਿੱਚ ਦੋ ਔਰਤਾਂ ਸਣੇ 6 ਲੋਕਾਂ ਦੀ ਮੌਤ ਹੋ ਗਈ, ਜਦਕਿ 17 ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ । ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਸਾਰੇ ਲੋਕ ਇੱਕੋ ਪਰਿਵਾਰ ਦੇ ਸਨ । ਮਿਲੀ ਜਾਣਕਾਰੀ ਅਨੁਸਾਰ ਇਹ ਸਾਰੇ ਪਰਿਵਾਰ ਦੇ ਮੁਖੀ ਦੀ ਮੌਤ ਤੋਂ ਬਾਅਦ ਉਸਦੀਆਂ ਅਸਥੀਆਂ ਵਿਸਰਜਿਤ ਕਰਕੇ ਹਰਿਦੁਆਰ ਤੋਂ ਪਰਤ ਰਹੇ ਸਨ ।

ਦੱਸਿਆ ਜਾ ਰਿਹਾ ਹੈ ਕਿ ਜੀਂਦ-ਚੰਡੀਗੜ੍ਹ ਰੋਡ ‘ਤੇ ਪਿੰਡ ਕੰਡੇਲਾ ਨੇੜੇ ਮੰਗਲਵਾਰ ਸਵੇਰੇ ਇੱਕ ਦਰਦਨਾਕ ਹਾਦਸਾ ਵਾਪਰਿਆ । ਜਿੱਥੇ ਇੱਕ ਟਰੱਕ ਅਤੇ ਪਿਕਅੱਪ ਦੀ ਟੱਕਰ ਹੋ ਗਈ। ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਇਸ ਦੀ ਆਵਾਜ਼ ਨੇੜਲੇ ਪਿੰਡ ਵੀ ਸੁਣਾਈ ਦਿੱਤੀ । ਸਾਰੇ ਹਿਸਾਰ ਜ਼ਿਲ੍ਹੇ ਦੇ ਪਿੰਡ ਨਾਰਨੌਂਦ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।

ਜਾਣਕਾਰੀ ਅਨੁਸਾਰ ਹਿਸਾਰ ਜ਼ਿਲ੍ਹੇ ਦੇ ਪਿੰਡ ਨਾਰਨੌਦ ਵਾਸੀ ਪਿਆਰੇ ਲਾਲ ਦੀ ਪਿਛਲੇ ਦਿਨੀਂ ਮੌਤ ਹੋ ਗਈ ਸੀ । ਸੋਮਵਾਰ ਨੂੰ ਪਰਿਵਾਰਕ ਮੈਂਬਰ ਪਿਕਅੱਪ ਗੱਡੀ ਵਿੱਚ ਸਵਾਰ ਹੋ ਕੇ ਅਸਥੀਆਂ ਵਿਸਰਜਨ ਲਈ ਹਰਿਦੁਆਰ ਗਏ ਸਨ। ਮੰਗਲਵਾਰ ਸਵੇਰੇ ਜਦੋਂ ਉਹ ਹਰਿਦੁਆਰ ਤੋਂ ਵਾਪਸ ਆ ਰਹੇ ਸੀ ਤਾਂ ਪਿੰਡ ਕੰਡੇਲਾ ਨੇੜੇ ਜੀਂਦ ਤੋਂ ਕੈਥਲ ਜਾ ਰਹੇ ਟਰੱਕ ਨਾਲ ਪਿਕਅੱਪ ਦੀ ਟੱਕਰ ਹੋ ਗਈ ।

ਇਸ ਹਾਦਸੇ ਵਿੱਚ ਪਿਕਅੱਪ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ । ਡਾਇਲ 112 ਦੀ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਜ਼ਖਮੀਆਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ । ਜਿੱਥੇ ਡਾਕਟਰਾਂ ਨੇ 6 ਨੂੰ ਮ੍ਰਿਤਕ ਐਲਾਨ ਦਿੱਤਾ ਜਦਕਿ 17 ਜ਼ਖਮੀਆਂ ਦਾ ਸਿਵਲ ਹਸਪਤਾਲ ਵਿਖੇ ਇਲਾਜ ਚੱਲ ਰਿਹਾ ਹੈ।

 

Have something to say? Post your comment

 

ਹੋਰ ਹਰਿਆਣਾ ਖ਼ਬਰਾਂ

ਹਰਿਆਣਾ ਨੂੰ ਬਣਾਵਾਂਗੇ ਮਨੁਫੱਚਰਿੰਗ ਦਾ ਹਬ: ਨਾਇਬ ਸਿੰਘ ਸੈਣੀ

ਪ੍ਰਧਾਨ ਮੰਤਰੀ ਮੋਦੀ ਨੇ ਹਿਸਾਰ ਤੋਂ ਅਯੁੱਧਿਆ ਲਈ ਉਡਾਣ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

गर्भवती महिलाओं के लिए “सहेली” पहल की शुरुआत

प्रदेश में आईएमटी खरखौदा की तरह 10 जिलों में आईएमटी होगी स्थापित, मेक इन इंडिया के साथ मेक इन हरियाणा का भी सपना होगा साकार - मुख्यमंत्री

राज्यपाल बंडारू दत्तात्रेय ने युवाओं से भारत को वैश्विक स्तर पर गौरव दिलाने का किया आग्रह

ਹਿਸਾਰ-ਸਿਰਸਾ ਹਾਈਵੇਅ 'ਤੇ ਕਾਰ ਅਤੇ ਆਟੋ ਰਿਕਸ਼ਾ ਦੀ ਟੱਕਰ

PM नरेन्द्र मोदी विकसित भारत-विकसित हरियाणा की महत्वपूर्ण कड़ी को जोड़ेंगे : CM सैनी

अवैध खनन एवं परिवहन रोकने के लिए हरियाणा सरकार प्रतिबद्ध

शिक्षा मंत्री महीपाल ढांडा ने अन्य मंत्रियों के साथ देखी छावा मूवी

ਸੋਨੀਪਤ ਵਿੱਚ ਓਵਰਟੇਕ ਕਰਦੇ ਸਮੇਂ ਬੱਸ ਦੀ ਟਰੱਕ ਨਾਲ ਟੱਕਰ

 
 
 
 
Subscribe