Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਪੰਜਾਬ

ਲੋਕ ਨਿਰਮਾਣ ਮੰਤਰੀ ਨੇ 22 ਐਸ.ਡੀ.ਈਜ਼ ਨੂੰ ਸੌਂਪੇ ਨਿਯੁਕਤੀ ਪੱਤਰ

May 26, 2022 10:12 PM

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੀ ਨੀਤੀ ਤਹਿਤ 22 ਨੌਜਵਾਨਾਂ ਨੂੰ ਲੋਕ ਨਿਰਮਾਣ ਵਿਭਾਗ ‘ਚ ਐਸ.ਡੀ.ਈਜ਼ ਦੀ ਅਸਾਮੀ ਲਈ ਨਿਯੁਕਤੀ ਪੱਤਰ ਸੌਂਪੇ ਗਏ ਹਨ।

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਨਵ-ਨਿਯੁਕਤ ਐਸ.ਡੀ.ਓਜ਼ ਨੂੰ ਨਿਯੁਕਤੀ ਪੱਤਰ ਸੌਂਪਣ ਮਗਰੋਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਉਨ੍ਹਾਂ ਆਸ ਪ੍ਰਗਟਾਈ ਕਿ ਨਵੀਂਆਂ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨ ਨਵੀਆਂ ਤਕਨੀਕਾਂ ਨਾਲ ਪੜ੍ਹਾਈ ਕਰਕੇ ਆਏ ਨੇ ਜੋ ਕਿ ਵਿਭਾਗ ਅਤੇ ਸੂਬੇ ਲਈ ਉਸਾਰੂ ਸਿੱਧ ਹੋਣਗੀਆਂ। ਉਨ੍ਹਾਂ ਕਿਹਾ ਕਿ ਨਵੇਂ ਐਸ.ਡੀ.ਈਜ਼ ਦੀ ਭਰਤੀ ਨਾਲ ਪੀ.ਡਬਲਿਯੂ ਵਿਭਾਗ ਦੇ ਕੰਮਾਂ/ ਪ੍ਰਾਜੈਕਟਾਂ ਵਿੱਚ ਹੋਰ ਤੇਜ਼ੀ ਆਵੇਗੀ ਅਤੇ ਵਿਭਾਗੀ ਸਮਰੱਥਾ ‘ਚ ਵਾਧਾ ਹੋਵੇਗਾ।

ਉਨ੍ਹਾਂ ਨੇ ਨਵ ਨਿਯੁਕਤ ਐਸ.ਡੀ.ਈਜ਼ ਨੂੰ ਸਰਕਾਰੀ ਸੇਵਾ ਇਮਾਨਦਾਰੀ ਤੇ ਮਿਹਨਤ ਨਾਲ ਕਰਨ ਦੀ ਨਸੀਹਤ ਦਿੱਤੀ। ਉਨ੍ਹਾਂ ਨਿਯੁਕਤੀ ਹਾਸਲ ਕਰਨ ਵਾਲੇ ਨੌਜਵਾਨਾਂ ਨਾਲ ਗੱਲਬਾਤ ਕਰਦਿਆਂ ਖੁਸ਼ੀ ਜ਼ਾਹਰ ਕੀਤੀ ਕਿ ਉਨ੍ਹਾਂ ਨੇ ਸਾਲ 2012 ‘ਚ ਆਪਣੀ ਬਤੌਰ ਈ.ਟੀ.ਓ. ਦੀ ਨੌਕਰੀ ਦਾ ਨਿਯੁਕਤੀ ਪੱਤਰ ਵੀ ਪੰਜਾਬ ਭਵਨ ਵਿਖੇ ਹੀ ਪ੍ਰਾਪਤ ਕੀਤਾ ਸੀ।

ਬਿਜਲੀ ਮੰਤਰੀ ਨੇ ਕਿਹਾ ਕਿ ਨਵ ਨਿਯੁਕਤ ਐਸ.ਡੀ.ਈਜ਼ ਨੂੰ ਸਰਕਾਰ ਦੀ ਜ਼ਰੂਰਤ ਅਨੁਸਾਰ ਸਟੇਸ਼ਨ ਅਲਾਟਮੈਂਟ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਨਵੇਂ ਐਸ.ਡੀ.ਈਜ਼ ਨੂੰ ਦੋ ਮਹੀਨੇ ਦੀ ਸਿਖਲਾਈ ਵੀ ਦਿੱਤੀ ਜਾਵੇਗੀ ਤਾਂ ਜੋ ਫੀਲਡ ‘ਚ ਜਾ ਕੇ ਕਿਸੇ ਕਿਸਮ ਦੀ ਮੁਸ਼ਕਿਲ ਨਾ ਆਵੇ।

ਲੋਕ ਨਿਰਮਾਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨਾਂ ਨੂੰ ਮੁਬਾਰਕਾਂ ਦਿੰਦਿਆਂ ਕਿਹਾ ਕਿ ਇਨ੍ਹਾਂ ਦੇ ਆਉਣ ਨਾਲ ਵਿਭਾਗ ਦੀ ਕਾਰਜ ਕੁਸ਼ਲਤਾ ‘ਚ ਵਾਧਾ ਹੋਵੇਗਾ।

ਇਸ ਮੌਕੇ ਲੋਕ ਨਿਰਮਾਣ ਵਿਭਾਗ ਦੇ ਜਾਇੰਟ ਸਕੱਤਰ ਚਰਨਦੀਪ ਸਿੰਘ, ਚੀਫ ਇੰਜੀਨੀਅਰ ਸ੍ਰੀ ਅਰੁਣ ਕੁਮਾਰ ਤੋਂ ਇਲਾਵਾ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਉਦਯੋਗ ਬੰਦ ਹੋ ਰਹੇ ਹਨ, ਝੋਨੇ ਦੀ ਫ਼ਸਲ ਸੁੱਕ ਰਹੀ ਹੈ: ਰਾਜਾ ਵੜਿੰਗ

ਸਰਕਾਰ ਨੇ ਬਿਜਲੀ ਸੈਕਟਰ ਨੂੰ ਤਬਾਹ ਕੀਤਾ: ਸੁਨੀਲ ਜਾਖੜ

ਪੰਜਾਬ 'ਚ ਬਿਜਲੀ ਕਟੌਤੀ ਦੀ ਹਾਹਾਕਾਰ, ਸਰਕਾਰ ਦਾ ਝੂਠ ਬੇਨਕਾਬ : ਮਜੀਠੀਆ

ਪੰਜਾਬ-ਹਰਿਆਣਾ ਹਾਈ ਕੋਰਟ ‘ਚ ਡੀਏ ਮਾਮਲੇ ਦੀ ਹੋਈ ਸੁਣਵਾਈ

ਪੰਜਾਬ ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ

ਤਰਨਤਾਰਨ 'ਚ ਪੁਲਿਸ ਮੁਕਾਬਲੇ ਦੌਰਾਨ ਦੋ ਬਦਮਾਸ਼ ਜ਼ਖਮੀ

PRTC ਦੇ ਆਊਟਸੋਰਸ ਕਰਮਚਾਰੀਆਂ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਵੱਡਾ ਝਟਕਾ

ਪੰਜਾਬ ਇੰਚਾਰਜ ਵਜੋਂ ਸਚਿਨ ਪਾਇਲਟ ਦੀ ਨਿਯੁਕਤੀ ਨੇ ਪਾਰਟੀ ਵਰਕਰਾਂ 'ਚ ਜਗਾਈ ਨਵੀਂ ਉਮੀਦ: ਚਰਨਜੀਤ ਚੰਨੀ

ਮੋਹਾਲੀ ਦੇ ਸਨੇਟਾ 'ਚ ਪੁਲਿਸ ਮੁਕਾਬਲੇ 'ਚ ਲੋੜੀਂਦਾ ਬਦਮਾਸ਼ ਕਾਬੂ, ਹਥਿਆਰ ਬਰਾਮਦ

ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ SIT ਵੱਲੋਂ ਸੁਖਬੀਰ ਸਿੰਘ ਬਾਦਲ ਤਲਬ

 
 
 
 
Subscribe