Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਪੰਜਾਬ

ਸਿੱਧੂ ਮੂਸੇਵਾਲਾ ਦੇ ਕਤਲ ਦੀ ਤੇਜ਼ੀ ਨਾਲ ਜਾਂਚ ਲਈ 3 ਮੈਂਬਰੀ SIT ਦਾ ਗਠਨ

May 29, 2022 11:58 PM

ਪਹਿਲੀ ਨਜ਼ਰੇ ਮੂਸੇਵਾਲਾ ਦਾ ਕਤਲ ਲਾਰੈਂਸ ਬਿਸ਼ਨੋਈ ਗਰੁੱਪ ਅਤੇ ਲੱਕੀ ਪਟਿਆਲ ਗਰੁੱਪ ਵਿਚਾਲੇ ਆਪਸੀ ਗੈਂਗਵਾਰ ਜਾਪਦਾ: DGP ਪੰਜਾਬ

ਡੀਜੀਪੀ ਨੇ ਕਿਹਾ, ਘਰੋਂ ਨਿਕਲਣ ਸਮੇਂ ਸਿੱਧੂ ਮੂਸੇਵਾਲਾ ਆਪਣੀ ਸੁਰੱਖਿਆ ਲਈ ਤਾਇਨਾਤ ਦੋ ਪੁਲਿਸ ਮੁਲਾਜ਼ਮਾਂ ਨੂੰ ਨਾਲ ਨਹੀਂ ਲੈ ਕੇ ਗਿਆ, ਆਪਣੀ ਬੁਲੇਟ ਪਰੂਫ਼ ਕਾਰ ਵੀ ਘਰ ਹੀ ਛੱਡ ਗਿਆ 

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਪੰਜਾਬ ਵੀ.ਕੇ. ਭਾਵਰਾ ਦੇ ਦਿਸ਼ਾ-ਨਿਰਦੇਸ਼ਾਂ `ਤੇ ਇੰਸਪੈਕਟਰ ਜਨਰਲ ਆਫ਼ ਪੁਲਿਸ (IGP) ਬਠਿੰਡਾ ਰੇਂਜ ਪਰਦੀਪ ਯਾਦਵ ਨੇ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦੇ ਕਤਲ ਦੀ ਪ੍ਰਭਾਵੀ ਅਤੇ ਤੇਜ਼ੀ ਨਾਲ ਜਾਂਚ ਨੂੰ ਯਕੀਨੀ ਬਣਾਉਣ ਲਈ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਹੈ। ਐਸਆਈਟੀ ਮੈਂਬਰਾਂ ਵਿੱਚ ਐਸਪੀ ਇਨਵੈਸਟੀਗੇਸ਼ਨ ਮਾਨਸਾ ਧਰਮਵੀਰ ਸਿੰਘ, DSP ਇਨਵੈਸਟੀਗੇਸ਼ਨ ਬਠਿੰਡਾ ਵਿਸ਼ਵਜੀਤ ਸਿੰਘ ਅਤੇ ਇੰਚਾਰਜ ਸੀਆਈਏ ਮਾਨਸਾ ਪ੍ਰਿਥੀਪਾਲ ਸਿੰਘ ਸ਼ਾਮਲ ਹਨ।

ਸਿੱਧੂ ਮੂਸੇਵਾਲਾ, ਜੋ ਦੋ ਵਿਅਕਤੀਆਂ ਗੁਰਵਿੰਦਰ ਸਿੰਘ (ਗੁਆਂਢੀ) ਅਤੇ ਗੁਰਪ੍ਰੀਤ ਸਿੰਘ (ਚਚੇਰੇ ਭਰਾ) ਨਾਲ ਸ਼ਾਮ 4:30 ਵਜੇ ਦੇ ਕਰੀਬ ਆਪਣੇ ਘਰੋਂ ਨਿਕਲਿਆ ਸੀ, ਦਾ ਕੁਝ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਸ਼ੁਭਦੀਪ ਸਿੰਘ ਆਪਣੀ ਮਹਿੰਦਰਾ ਥਾਰ ਗੱਡੀ ਚਲਾ ਰਿਹਾ ਸੀ।

DGP ਵੀਕੇ ਭਾਵਰਾ ਨੇ ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਜਦੋਂ ਸਿੱਧੂ ਮੂਸੇਵਾਲਾ ਪਿੰਡ ਜਵਾਹਰ ਕੇ ਪਹੁੰਚਿਆ ਤਾਂ ਉਨ੍ਹਾਂ ਦੇ ਪਿੱਛੇ ਇੱਕ ਚਿੱਟੇ ਰੰਗ ਦੀ ਕੋਰੋਲਾ ਗੱਡੀ ਆਈ ਅਤੇ ਉਨ੍ਹਾਂ ਨੂੰ ਸਾਹਮਣੇ ਤੋਂ ਦੋ ਕਾਰਾਂ ਇੱਕ ਚਿੱਟੇ ਰੰਗ ਦੀ ਬੋਲੈਰੋ ਅਤੇ ਇੱਕ ਡਾਰਕ ਗ੍ਰੇ ਸਕਾਰਪੀਓ ਨੇ ਘੇਰ ਲਿਆ।

ਉਨ੍ਹਾਂ ਕਿਹਾ “ਸਿੱਧੂ ਮੂਸੇਵਾਲਾ ਅਤੇ ਉਸਦੇ ਦੋਸਤਾਂ `ਤੇ ਸਾਹਮਣੇ ਤੋਂ ਭਾਰੀ ਗੋਲੀਬਾਰੀ ਕੀਤੀ ਗਈ, ਜਿਸ ਵਿਚ ਸਾਰੇ ਗੋਲੀ ਲੱਗਣ ਨਾਲ ਜ਼ਖਮੀ ਹੋ ਗਏ।” ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਟੀਮ ਤੁਰੰਤ ਮੌਕੇ `ਤੇ ਪਹੁੰਚੀ ਅਤੇ ਤਿੰਨਾਂ ਨੂੰ ਸਿਵਲ ਹਸਪਤਾਲ ਮਾਨਸਾ ਲਿਜਾਇਆ ਗਿਆ, ਜਿੱਥੇ ਸਿੱਧੂ ਮੂਸੇਵਾਲਾ (Sidhu Moosewala) ਨੂੰ ਮ੍ਰਿਤਕ ਐਲਾਨ ਦਿੱਤਾ ਗਿਆ, ਜਦੋਂਕਿ ਉਸਦੇ ਚਚੇਰੇ ਭਰਾ ਅਤੇ ਦੋਸਤ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਇਲਾਜ ਲਈ ਅੱਗੇ ਪਟਿਆਲਾ ਰੈਫਰ ਕਰ ਦਿੱਤਾ ਗਿਆ ਹੈ।

ਸਿੱਧੂ ਦੀ ਸੁਰੱਖਿਆ ਵਾਪਸ ਲੈਣ `ਤੇ DGP ਨੇ ਕਿਹਾ ਕਿ ਘੱਲੂਘਾਰਾ ਹਫ਼ਤੇ ਦੇ ਮੱਦੇਨਜ਼ਰ ਪੁਲਿਸ ਨੇ ਅਮਨ-ਕਾਨੂੰਨ ਦੀ ਡਿਊਟੀ ਲਈ ਸਿੱਧੂ ਮੂਸੇਵਾਲਾ ਦੇ ਸਿਰਫ਼ ਦੋ ਸੁਰੱਖਿਆ ਮੁਲਾਜ਼ਮ ਆਰਜ਼ੀ ਤੌਰ `ਤੇ ਵਾਪਸ ਲਏ ਸਨ, ਜਦਕਿ ਉਨ੍ਹਾਂ ਦੇ ਨਾਲ ਕਮਾਂਡੋ ਬਟਾਲੀਅਨ ਦੇ ਦੋ ਪੁਲਿਸ ਮੁਲਾਜ਼ਮ ਹਾਲੇ ਵੀ ਤਾਇਨਾਤ ਸਨ। ਉਨ੍ਹਾਂ ਦੱਸਿਆ ਕਿ ਅੱਜ ਘਰੋਂ ਨਿਕਲਣ ਸਮੇਂ ਸਿੱਧੂ ਆਪਣੇ ਦੋ ਪੁਲਿਸ ਮੁਲਾਜ਼ਮਾਂ ਨੂੰ ਨਾਲ ਨਹੀਂ ਲੈ ਕੇ ਗਿਆ ਅਤੇ ਆਪਣੀ ਨਿੱਜੀ ਬੁਲੇਟ ਪਰੂਫ ਕਾਰ ਵੀ ਘਰ ਹੀ ਛੱਡ ਗਿਆ।

DGP ਨੇ ਕਿਹਾ ਕਿ ਪਹਿਲੀ ਨਜ਼ਰੇ ਇਹ ਲਾਰੈਂਸ ਬਿਸ਼ਨੋਈ ਗਰੁੱਪ ਅਤੇ ਲੱਕੀ ਪਟਿਆਲ ਗਰੁੱਪ ਵਿਚਕਾਰ ਅੰਤਰ-ਗਿਰੋਹ ਦੁਸ਼ਮਣੀ ਜਾਪਦੀ ਹੈ। ਉਨ੍ਹਾਂ ਕਿਹਾ ਕਿ ਲਾਰੈਂਸ ਬਿਸ਼ਨੋਈ ਗਰੁੱਪ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ ਅਤੇ ਇਸ ਨੂੰ ਵਿੱਕੀ ਮਿੱਡੂਖੇੜਾ ਦੇ ਕਤਲ ਦਾ ਬਦਲਾ ਦੱਸਿਆ ਹੈ।

ਜ਼ਿਕਰਯੋਗ ਹੈ ਕਿ ਵਿੱਕੀ ਮਿੱਡੂਖੇੜਾ ਦੇ ਕਤਲ ਦੇ ਮਾਮਲੇ ਵਿੱਚ ਤਿੰਨ ਸ਼ੂਟਰਾਂ-ਸਨੀ, ਅਨਿਲ ਲਠ ਅਤੇ ਭੋਲੂ, ਜੋ ਕਿ ਸਾਰੇ ਹਰਿਆਣਾ ਦੇ ਰਹਿਣ ਵਾਲੇ ਹਨ, ਨੂੰ ਪਹਿਲਾਂ ਹੀ ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਵੱਲੋਂ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਜਦੋਂਕਿ ਇੱਕ ਹੋਰ ਮੁਲਜ਼ਮ ਜਿਸ ਦੀ ਦੀ ਪਛਾਣ ਸ਼ਗਨਪ੍ਰੀਤ ਵਜੋਂ ਹੋਈ ਹੈ, ਜੋ ਕਿ ਸਿੱਧੂ ਮੂਸੇਵਾਲਾ ਦਾ ਮੈਨੇਜਰ ਸੀ, ਨੂੰ ਵਿੱਕੀ ਦੇ ਕਤਲ ਸਬੰਧੀ ਦਰਜ ਐਫਆਈਆਰ ਵਿੱਚ ਵੀ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ। ਸ਼ਗਨਪ੍ਰੀਤ ਆਸਟ੍ਰੇਲੀਆ ਭੱਜ ਗਿਆ ਹੈ ਅਤੇ ਪੁਲਿਸ ਨੂੰ ਉਸਦੀ ਭਾਲ ਹੈ।

DGP ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਅਪਰਾਧ ਵਿੱਚ 7.62 ਐਮਐਮ, 9 ਐਮਐਮ ਅਤੇ 0.30 ਬੋਰ ਸਮੇਤ ਤਿੰਨ ਹਥਿਆਰਾਂ ਦੀ ਵਰਤੋਂ ਕੀਤੀ ਗਈ ਸੀ ਜਿਸ ਦੀ ਜਾਂਚ ਕੀਤੀ ਜਾ ਰਹੀ ਹੈ।

ਦੱਸਣਯੋਗ ਹੈ ਕਿ DGP ਨੇ IG ਬਠਿੰਡਾ ਰੇਂਜ ਪ੍ਰਦੀਪ ਯਾਦਵ, SSP ਮਾਨਸਾ ਗੌਰਵ ਤੂਰਾ ਅਤੇ ਐਸਐਸਪੀ ਬਠਿੰਡਾ ਜੇ ਐਲਨਚੇਜ਼ੀਅਨ ਨੂੰ ਮਾਨਸਾ ਵਿੱਚ ਹੀ ਮੌਜੂਦ ਰਹਿਣ ਦੇ ਨਿਰਦੇਸ਼ ਦਿੱਤੇ ਹਨ, ਜਦੋਂ ਕਿ ADGP ਕਾਨੂੰਨ ਅਤੇ ਵਿਵਸਥਾ ਵੱਲੋਂ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਫੜਨ ਲਈ ਲੋੜੀਂਦੀ ਫੋਰਸ ਜੁਟਾ ਦਿੱਤੀ ਗਈ ਹੈ।

 

Readers' Comments

ਪਾਰਖੂ ਅੱਖ 5/30/2022 7:21:47 AM

ਭਾਵੇਂ ਚੰਗਾ ਸੀ ਭਾਵੇਂ ਮਾੜਾ ਪ੍ਰ ਮਾਂ ਦਾ ਪੁੱਤ ਨਹੀਂ ਮੁੜਨਾ

Have something to say? Post your comment

 

ਹੋਰ ਪੰਜਾਬ ਖ਼ਬਰਾਂ

ਉਦਯੋਗ ਬੰਦ ਹੋ ਰਹੇ ਹਨ, ਝੋਨੇ ਦੀ ਫ਼ਸਲ ਸੁੱਕ ਰਹੀ ਹੈ: ਰਾਜਾ ਵੜਿੰਗ

ਸਰਕਾਰ ਨੇ ਬਿਜਲੀ ਸੈਕਟਰ ਨੂੰ ਤਬਾਹ ਕੀਤਾ: ਸੁਨੀਲ ਜਾਖੜ

ਪੰਜਾਬ 'ਚ ਬਿਜਲੀ ਕਟੌਤੀ ਦੀ ਹਾਹਾਕਾਰ, ਸਰਕਾਰ ਦਾ ਝੂਠ ਬੇਨਕਾਬ : ਮਜੀਠੀਆ

ਪੰਜਾਬ-ਹਰਿਆਣਾ ਹਾਈ ਕੋਰਟ ‘ਚ ਡੀਏ ਮਾਮਲੇ ਦੀ ਹੋਈ ਸੁਣਵਾਈ

ਪੰਜਾਬ ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ

ਤਰਨਤਾਰਨ 'ਚ ਪੁਲਿਸ ਮੁਕਾਬਲੇ ਦੌਰਾਨ ਦੋ ਬਦਮਾਸ਼ ਜ਼ਖਮੀ

PRTC ਦੇ ਆਊਟਸੋਰਸ ਕਰਮਚਾਰੀਆਂ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਵੱਡਾ ਝਟਕਾ

ਪੰਜਾਬ ਇੰਚਾਰਜ ਵਜੋਂ ਸਚਿਨ ਪਾਇਲਟ ਦੀ ਨਿਯੁਕਤੀ ਨੇ ਪਾਰਟੀ ਵਰਕਰਾਂ 'ਚ ਜਗਾਈ ਨਵੀਂ ਉਮੀਦ: ਚਰਨਜੀਤ ਚੰਨੀ

ਮੋਹਾਲੀ ਦੇ ਸਨੇਟਾ 'ਚ ਪੁਲਿਸ ਮੁਕਾਬਲੇ 'ਚ ਲੋੜੀਂਦਾ ਬਦਮਾਸ਼ ਕਾਬੂ, ਹਥਿਆਰ ਬਰਾਮਦ

ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ SIT ਵੱਲੋਂ ਸੁਖਬੀਰ ਸਿੰਘ ਬਾਦਲ ਤਲਬ

 
 
 
 
Subscribe