Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਪੰਜਾਬ

ਰਿਸ਼ਵਤ ਲੈਣ ਦੇ ਦੋਸ਼ ‘ਚ ਵਿਜੀਲੈਂਸ ਵੱਲੋਂ ਸਹਾਇਕ ਲਾਈਨਮੈਨ ਗ੍ਰਿਫਤਾਰ

May 30, 2022 11:41 PM

ਜਲੰਧਰ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜਲੰਧਰ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਇੱਕ ਸਹਾਇਕ ਲਾਈਨਮੈਨ (ਏ.ਐਲ.ਐਮ) ਨੂੰ 75000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਦੇ ਦਫ਼ਤਰ ਪਿੰਡ ਬੜਿੰਗ, ਜਲੰਧਰ ਵਿਖੇ ਤਾਇਨਾਤ ਏ.ਐਲ.ਐਮ ਅੰਮ੍ਰਿਤ ਲਾਲ ਮੋਦੀ ਨੂੰ ਬਲਵੀਰ ਕੌਰ ਵਾਸੀ ਪਿੰਡ ਤੱਲਣ, ਜਿਲਾ ਜਲੰਧਰ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਦੇ ਵਟਸਐਪ ਨੰਬਰ 'ਤੇ ਆਪਣੀ ਦਰਜ ਕਰਵਾਈ ਸ਼ਿਕਾਇਤ ਵਿੱਚ ਦੋਸ਼ ਲਾਇਆ ਸੀ ਕਿ ਉਕਤ ਲਾਈਨਮੈਨ ਪਹਿਲਾਂ ਹੀ ਉਸ ਦੇ ਘਰੇਲੂ ਬਿਜਲੀ ਬਿੱਲ ਦੇ ਨਿਪਟਾਰੇ ਲਈ ਤਿੰਨ ਕਿਸ਼ਤਾਂ ਵਿੱਚ 75000 ਰੁਪਏ ਲੈ ਚੁੱਕਾ ਹੈ ਪਰ ਉਸਦੇ ਬਿਜਲੀ ਬਿੱਲ ਦਾ ਨਿਪਟਾਰਾ ਨਹੀਂ ਕੀਤਾ ਗਿਆ।

ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਦੋਸ਼ੀ ਏ.ਐਲ.ਐਮ ਨੇ ਉਸ ਨੂੰ ਰਿਸ਼ਵਤ ਦੀ ਰਕਮ ਵਾਪਸ ਕਰਨ ਲਈ 50000 ਰੁਪਏ ਦਾ ਚੈੱਕ ਵੀ ਦਿੱਤਾ ਸੀ ਪਰ ਬੈਂਕ ਵੱਲੋਂ ਇਹ ਚੈੱਕ ਰੱਦ ਕਰ ਦਿੱਤਾ ਗਿਆ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਦੌਰਾਨ ਦੋਸ਼ ਸਹੀ ਸਾਬਤ ਹੋਏ ਅਤੇ ਮੁਲਜ਼ਮ ਨੇ ਆਪਣਾ ਜੁਰਮ ਕਬੂਲ ਕਰ ਲਿਆ। ਉਸ ਦੇ ਇਕਬਾਲੀਆ ਬਿਆਨ ਦੇ ਆਧਾਰ 'ਤੇ ਜਲੰਧਰ ਤੋਂ ਵਿਜੀਲੈਂਸ ਬਿਉਰੋ ਦੀ ਟੀਮ ਨੇ ਉਕਤ ਦੋਸ਼ੀ ਏ.ਐੱਲ.ਐੱਮ. ਨੂੰ ਭ੍ਰਿਸ਼ਟਚਾਰ ਦੇ ਦੋਸ਼ ਵਿੱਚ ਗ੍ਰਿਫਤਾਰ ਕਰ ਲਿਆ।

ਉਹਨਾਂ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਉਦਯੋਗ ਬੰਦ ਹੋ ਰਹੇ ਹਨ, ਝੋਨੇ ਦੀ ਫ਼ਸਲ ਸੁੱਕ ਰਹੀ ਹੈ: ਰਾਜਾ ਵੜਿੰਗ

ਸਰਕਾਰ ਨੇ ਬਿਜਲੀ ਸੈਕਟਰ ਨੂੰ ਤਬਾਹ ਕੀਤਾ: ਸੁਨੀਲ ਜਾਖੜ

ਪੰਜਾਬ 'ਚ ਬਿਜਲੀ ਕਟੌਤੀ ਦੀ ਹਾਹਾਕਾਰ, ਸਰਕਾਰ ਦਾ ਝੂਠ ਬੇਨਕਾਬ : ਮਜੀਠੀਆ

ਪੰਜਾਬ-ਹਰਿਆਣਾ ਹਾਈ ਕੋਰਟ ‘ਚ ਡੀਏ ਮਾਮਲੇ ਦੀ ਹੋਈ ਸੁਣਵਾਈ

ਪੰਜਾਬ ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ

ਤਰਨਤਾਰਨ 'ਚ ਪੁਲਿਸ ਮੁਕਾਬਲੇ ਦੌਰਾਨ ਦੋ ਬਦਮਾਸ਼ ਜ਼ਖਮੀ

PRTC ਦੇ ਆਊਟਸੋਰਸ ਕਰਮਚਾਰੀਆਂ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਵੱਡਾ ਝਟਕਾ

ਪੰਜਾਬ ਇੰਚਾਰਜ ਵਜੋਂ ਸਚਿਨ ਪਾਇਲਟ ਦੀ ਨਿਯੁਕਤੀ ਨੇ ਪਾਰਟੀ ਵਰਕਰਾਂ 'ਚ ਜਗਾਈ ਨਵੀਂ ਉਮੀਦ: ਚਰਨਜੀਤ ਚੰਨੀ

ਮੋਹਾਲੀ ਦੇ ਸਨੇਟਾ 'ਚ ਪੁਲਿਸ ਮੁਕਾਬਲੇ 'ਚ ਲੋੜੀਂਦਾ ਬਦਮਾਸ਼ ਕਾਬੂ, ਹਥਿਆਰ ਬਰਾਮਦ

ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ SIT ਵੱਲੋਂ ਸੁਖਬੀਰ ਸਿੰਘ ਬਾਦਲ ਤਲਬ

 
 
 
 
Subscribe