Friday, May 02, 2025
 

ਪੰਜਾਬ

ਛੇਤੀ ਹੀ ਕੁੜਿਕੀ 'ਚ ਹੋਣਗੇ ਸਿੱਧੂ ਮੂਸੇਵਾਲਾ ਦੇ ਕਾਤਲ

May 30, 2022 11:52 PM

ਮਾਨਸਾ : ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਬੀਤੇ ਦਿਨ ਮਾਨਸਾ 'ਚ ਪਿੰਡ ਜਵਾਹਰਕੇ 'ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਸਿੱਧੂ ਮੂਸੇਵਾਲਾ ਦੇ ਸਮਰਥਕਾਂ ਅਤੇ ਕਾਂਗਰਸ ਵੱਲੋਂ ਇਕ ਕੈਂਡਲ ਮਾਰਚ ਮਾਨਸਾ ਸ਼ਹਿਰ 'ਚ ਕੱਢਿਆ ਗਿਆ। ਆਈ.ਜੀ ਫਰੀਦਕੋਟ ਰੇਂਜ ਪ੍ਰਦੀਪ ਯਾਦਵ ਨੇ ਦੱਸਿਆ ਕਿ ਪੂਰੀ ਗੰਭੀਰਤਾ ਅਤੇ ਬਾਰੀਕੀ ਨਾਲ ਇਸ ਮਾਮਲੇ ਦੀ ਜਾਂਚ ਚੱਲ ਰਹੀ ਹੈ।

ਛੇਤੀ ਹੀ ਪੁਲਿਸ ਇਸ ਮਾਮਲੇ ਵਿੱਚ ਵੱਡਾ ਖੁਲਾਸਾ ਕਰੇਗੀ। ਉਨ੍ਹਾਂ ਕਿਹਾ ਕਿ ਇਸ ਘਟਨਾ ਨੂੰ ਅੰਜਾਮ ਦੇਣ ਲਈ ਵਰਤੀਆਂ ਗੱਡੀਆਂ ਦੀਆਂ ਜਾਅਲੀ ਨੰਬਰ ਪਲੇਟਾਂ ਸਨ। ਜਿਸ ਤੋ ਸਾਨੂੰ ਕਾਫੀ ਲੀਡ ਮਿਲੀ ਹੈ। ਉਨ੍ਹਾਂ ਕਿਹਾ ਕਿ ਪੁਲਸ ਸਾਰੇ ਪਹਿਲੂਆਂ ਅਤੇ ਮਿਲੇ ਤੱਥਾਂ ਦੇ ਅਧਾਰ ਤੇ ਕਾਰਵਾਈ ਅਮਲ ਵਿੱਚ ਲਿਆਵੇਗੀ ਅਤੇ ਮੁਲਜ਼ਮਾਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।

ਮਾਨਸਾ ਦੇ ਐੱਸ.ਐੱਸ.ਪੀ ਗੌਰਵ ਤੂਰਾ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਪੁਲਸ ਨੂੰ ਕੁਝ ਸੁਰਾਖ ਮਿਲੇ ਹਨ। ਜਿਸ ਦੀ ਪੁਲਿਸ ਬਾਰੀਕੀ ਨਾਲ ਜਾਂਚ ਵਿੱਚ ਜੁਟੀ ਹੋਈ ਹੈ। ਉਨ੍ਹਾਂ ਕਿਹਾ ਕਿ ਛੇਤੀ ਹੀ ਇਸ ਕਤਲ ਕਾਂਡ ਦੇ ਸਾਰੇ ਮੁਲਜਮ ਫੜ ਲਏ ਜਾਣਗੇ। ਉਨ੍ਹਾਂ ਦੱਸਿਆ ਕਿ ਸਿੱਧੂ ਮੂਸੇਵਾਲਾ ਦੀ ਥਾਰ ਗੱਡੀ ਉਪਰ ਹੋਏ ਫਾਇਰਿੰਗ ਉਪਰੰਤ ਗੱਡੀ ਨੂੰ ਕਬਜੇ ਵਿਚ ਲੈ ਕੇ ਉਸ ਦੀ ਫੌਰੈਂਸਿਕ ਜਾਂਚ ਚੱਲ ਰਹੀ ਹੈ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਪੰਜਾਬ ਸਰਕਾਰ ਨੇ ਏਜੀ ਦਫ਼ਤਰ ਦਾ ਕੀਤਾ ਵਿਸਥਾਰ

ਅਮੂਲ ਨੇ ਦੁੱਧ ਮਹਿੰਗਾ ਕਿਉਂ ਕੀਤਾ ?

ਪੰਜਾਬ ਵਿੱਚ ਅੱਜ ਮੌਸਮ ਦੀ ਤਾਜ਼ਾ ਜਾਣਕਾਰੀ

ਪੰਜਾਬ-ਹਰਿਆਣਾ ਵਿਵਾਦਾਂ ਦਾ ਵਿਸਥਾਰ

ਪੰਜਾਬ ਆਮ ਨਾਲੋਂ 2.5 ਡਿਗਰੀ ਜ਼ਿਆਦਾ ਗਰਮ, ਮੀਂਹ ਨਾਲ ਰਾਹਤ ਮਿਲੇਗੀ

पंजाब पुलिस के कांस्टेबल गुरकीरत सिंह गोल्डी की गोली लगने से मौत

बरनाला में आईओएल आईओएल केमिकल्स एंड फार्मास्युटिकल्स लिमिटेड फैक्ट्री में बड़ा हादसा

'ਆਪ' ਸਰਕਾਰ ਦੀ ਮੈਗਾ ਸਫਾਈ ਮੁਹਿੰਮ; ਵਿਧਾਇਕਾਂ, ਮੰਤਰੀਆਂ ਅਤੇ ਵਲੰਟੀਅਰਾਂ ਨੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਮਿਲਾਇਆ ਹੱਥ

ਦਿਵਿਆਂਗਜਨਾਂ ਲਈ ਨਿਰਧਾਰਤ ਰੋਸਟਰ ਦੀ ਪਾਲਣਾ ਯਕੀਨੀ ਬਣਾਉਣ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਖ਼ਤ ਹਦਾਇਤਾਂ ਜਾਰੀ

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡ ਸਮਰਾਏ ਵਿਖੇ ਚਲਾਏ ਜਾ ਰਹੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦੇ ਖਿਲਾਫ਼ ਐਫ.ਆਈ.ਆਰ.ਦਰਜ*

 
 
 
 
Subscribe