Thursday, May 01, 2025
 

ਸੰਸਾਰ

ਬੰਗਲਾਦੇਸ਼ ਵਿਚ ਵਾਪਰਿਆ ਦਰਦਨਾਕ ਹਾਦਸਾ, ਦਰਜਨ ਤੋਂ ਵੱਧ ਲੋਕਾਂ ਦੀ ਗਈ ਜਾਨ

June 05, 2022 10:44 AM

ਢਾਕਾ - ਬੰਗਲਾਦੇਸ਼ ਦੇ ਚਟਗਾਂਵ ਤੋਂ ਦਿਲ ਨੂੰ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਦਰਅਸਲ ਇਥੇ ਇੱਕ ਕੰਟੇਨਰ ਡਿਪੂ ਵਿੱਚ ਤੇਲ ਟੈਂਕ ਵਿੱਚ ਧਮਾਕਾ ਹੋ ਗਿਆ। ਇਸ ਧਮਾਕੇ ਵਿਚ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਜਦਕਿ 150 ਤੋਂ ਵੱਧ ਜ਼ਖ਼ਮੀ ਹੋ ਗਏ।

ਇਹ ਹਾਦਸਾ ਸ਼ਨੀਵਾਰ ਰਾਤ ਚਟਗਾਂਵ ਦੇ ਸੀਤਾਕੁੰਡਾ ਇਲਾਕੇ 'ਚ ਵਾਪਰਿਆ। ਅਧਿਕਾਰੀਆਂ ਮੁਤਾਬਕ ਮਰਨ ਵਾਲਿਆਂ 'ਚ ਡਿਪੂ ਕਰਮਚਾਰੀ, ਫਾਇਰਫਾਈਟਰਜ਼, ਪੁਲਿਸ ਕਰਮਚਾਰੀ ਸ਼ਾਮਲ ਹਨ।

ਅਧਿਕਾਰੀਆਂ ਨੇ ਖ਼ਦਸ਼ਾ ਜਤਾਇਆ ਹੈ ਕਿ ਮ੍ਰਿਤਕਾਂ ਦੀ ਗਿਣਤੀ ਵਧ ਸਕਦੀ ਹੈ ਕਿਉਂਕਿ ਕੁਝ ਜ਼ਖ਼ਮੀਆਂ ਦੀ ਹਾਲਤ ਗੰਭੀਰ ਹੈ। ਹਾਦਸੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।

 

Have something to say? Post your comment

Subscribe