Saturday, August 02, 2025
 

ਪੰਜਾਬ

ਸਿੱਧੂ ਮੂਸੇਵਾਲਾ ਦੇ ਫੈਨ ਨੇ ਨਿਗਲਿਆ ਜ਼ਹਿਰੀਲਾ ਪਦਾਰਥ, ਹੋਈ ਮੌਤ

June 10, 2022 08:34 AM

ਚੰਡੀਗੜ੍ਹ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਫੈਨ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ । ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਮੂਸੇਵਾਲਾ ਦੇ ਭੋਗ ਦੀ ਲਾਈਵ ਵੀਡੀਓ ਦੇਖਣ ਤੋਂ ਬਾਅਦ ਬਹੁਤ ਪਰੇਸ਼ਾਨ ਸੀ। ਇਸੇ ਪਰੇਸ਼ਾਨੀ ਦੇ ਚੱਲਦਿਆਂ ਉਸ ਨੇ ਜ਼ਹਿਰੀਲਾ ਪਦਾਰਥ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ।

ਖੁਦਖੁਸ਼ੀ ਕਰਨ ਵਾਲੇ ਮ੍ਰਿਤਕ ਨੌਜਵਾਨ ਦੀ ਪਛਾਣ 20 ਸਾਲਾ ਜਸਵਿੰਦਰ ਸਿੰਘ ਵਜੋਂ ਹੋਈ ਹੈ ਅਤੇ ਉਹ ਡੇਰਾਬੱਸੀ ਦਾ ਰਹਿਣ ਵਾਲਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਮ੍ਰਿਤਕ ਦੇ ਮਾਪਿਆਂ ਨੇ ਦੱਸਿਆ ਕਿ ਉਨ੍ਹਾਂ ਦਾ ਮੁੰਡਾ ਸਿੱਧੂ ਮੂਸੇਵਾਲਾ ਦਾ ਬਹੁਤ ਵੱਡਾ ਫੈਨ ਸੀ । ਮੂਸੇਵਾਲਾ ਦੇ ਕਤਲ ਤੋਂ ਬਾਅਦ ਉਸ ਨੂੰ ਬਹੁਤ ਵੱਡਾ ਝਟਕਾ ਲੱਗਿਆ, ਜਿਸ ਤੋਂ ਬਾਅਦ ਉਹ ਪਰੇਸ਼ਾਨ ਰਹਿਣ ਲੱਗ ਗਿਆ ।

ਉਨ੍ਹਾਂ ਦੱਸਿਆ ਕਿ ਬੁੱਧਵਾਰ ਨੂੰ ਸਿੱਧੂ ਮੂਸੇਵਾਲਾ ਦੇ ਭੋਗ ਦੀ ਲਾਈਵ ਵੀਡੀਓ ਦੇਖ ਕੇ ਉਸ ਨੇ ਪਰੇਸ਼ਾਨ ਹੋ ਕੇ ਰਾਤ 12.30 ਵਜੇ ਦੇ ਕਰੀਬ ਜ਼ਹਿਰੀਲੀ ਚੀਜ਼ ਨਿਗਲ ਲਈ । ਜਿਸ ਤੋਂ ਬਾਅਦ ਉਸਨੂੰ ਸਿਵਲ ਹਸਪਤਾਲ ਲਿਜਾਇਆ ਗਿਆ। ਇੱਥੋਂ ਦੇ ਡਾਕਟਰਾਂ ਨੇ ਉਸ ਨੂੰ ਜੀਐਮਸੀਐਚ ਸੈਕਟਰ-32 ਚੰਡੀਗੜ੍ਹ ਲਈ ਰੈਫਰ ਕਰ ਦਿੱਤਾ । ਜਿੱਥੇ ਵੀਰਵਾਰ ਸਵੇਰੇ 9.30 ਵਜੇ ਉਸਦੀ ਮੌਤ ਹੋ ਗਈ।

 

Readers' Comments

Mandeep 6/10/2022 9:20:51 AM

So sad

Have something to say? Post your comment

 
 
 
 
 
Subscribe