Monday, February 02, 2026
BREAKING NEWS
ਚਿਹਰੇ ਦੀਆਂ ਝੁਰੀਆਂ ਅਤੇ ਦਾਗ-ਧੱਬਿਆਂ ਨੂੰ ਘਟਾਉਣ ਵਿੱਚ ਮਦਦਗਾਰ ਹੈ ਕੇਲੇ ਦਾ ਫੇਸ ਪੈਕआधार हाउसिंग फाइनेंस की मजबूत उड़ानਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਦਿਹਾੜੇ ’ਤੇ ਰਾਣਾ ਗੁਰਜੀਤ ਸਿੰਘ ਤੇ ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਦੇਸ਼ ਵਾਸੀਆਂ ਨੂੰ ਵਧਾਈLPG ਦੀਆਂ ਕੀਮਤਾਂ 'ਚ ਵਾਧਾ: ਬਜਟ ਤੋਂ ਪਹਿਲਾਂ ਝਟਕਾ, ਵਪਾਰਕ ਸਿਲੰਡਰ 50 ਰੁਪਏ ਮਹਿੰਗਾCPEC ਵਿਰੁੱਧ ਬਗਾਵਤ ਨਾਲ ਦਹਿਲਿਆ ਪਾਕਿਸਤਾਨ: ਬਲੋਚਿਸਤਾਨ 'ਚ 48 ਥਾਵਾਂ 'ਤੇ ਧਮਾਕੇ ਅਤੇ ਹਮਲੇ, 80 ਲੋਕਾਂ ਦੀ ਮੌਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਫ਼ਰਵਰੀ 2026)ਨਵਜੋਤ ਕੌਰ ਸਿੱਧੂ ਦਾ ਧਮਾਕਾ: PM ਮੋਦੀ ਦੀ ਪ੍ਰਸ਼ੰਸਾ ਤੇ ਵਿਰੋਧੀਆਂ ਨੂੰ ਕਿਹਾ 'ਸਿਆਸੀ ਚੋਰ', ਪੰਜਾਬ ਦੀ ਸਿਆਸਤ ਵਿੱਚ ਮਚੀ ਹਲਚਲਚੰਡੀਗੜ੍ਹ CTU ਲੁੱਟ ਦੀ ਗੁੱਥੀ ਸੁਲਝੀ: ਸਬ-ਇੰਸਪੈਕਟਰ ਹੀ ਨਿਕਲਿਆ ਮਾਸਟਰਮਾਈਂਡ, ਭਤੀਜੇ ਨਾਲ ਮਿਲ ਕੇ ਦਿੱਤਾ ਵਾਰਦਾਤ ਨੂੰ ਅੰਜਾਮਸੁਨੇਤਰਾ ਪਵਾਰ ਮਹਾਰਾਸ਼ਟਰ ਦੀ ਪਹਿਲੀ ਮਹਿਲਾ ਉਪ ਮੁੱਖ ਮੰਤਰੀ ਬਣੀ, ਰਾਜਪਾਲ ਨੇ ਚੁਕਾਈ ਅਹੁਦੇ ਦੀ ਸਹੁੰਧਰੁਵ ਪਾਂਡਵ ਦੀ ਯਾਦ ਵਿੱਚ ਖੂਨਦਾਨ ਕੈਂਪ

ਸਿਆਸੀ

CM ਮਾਨ ਨੇ ਕੱਢਿਆ ਰੋਡ ਸ਼ੋਅ, ਵਿਰੋਧੀਆਂ ਨੂੰ ਲਾਏ ਰਗੜੇ

June 16, 2022 02:17 PM

ਸੰਗਰੂਰ: ਲੋਕ ਸਭਾ ਹਲਕਾ ਸੰਗਰੂਰ 'ਚ ਜ਼ਿਮਨੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਸਿਆਸੀ ਅਖਾੜਾ ਭਖਾ ਦਿੱਤਾ ਹੈ। ਅੱਜ ਮੁੱਖ ਮੰਤਰੀ ਭਗਵੰਤ ਮਾਨ ਆਪ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਲਈ ਪਹੁੰਚੇ। ਸੀਐਮ ਮਾਨ ਨੇ ਭਦੌੜ 'ਚ ਰੋਡ ਸ਼ੋਅ ਕੀਤਾ। ਮੁੱਖ ਮੰਤਰੀ ਮਾਨ ਅੱਜ ਬਰਨਾਲਾ 'ਚ ਵੀ ਰੋਡ ਸ਼ੋਅ ਕਰਨਗੇ।

ਮੁੱਖ ਮੰਤਰੀ ਮਾਨ ਨੇ ਭਦੌੜ ਦੀ ਅਨਾਜ ਮੰਡੀ ਤੋਂ ਰੋਡ ਸ਼ੋਅ ਸ਼ੁਰੂ ਕੀਤਾ।ਇਸ ਰੋਡ ਸ਼ੋਅ 'ਚ ਮੁੱਖ ਮੰਤਰੀ ਭਗਵੰਤ ਮਾਨ ਦੇ ਇਲਾਵਾ ਆਪ ਉਮੀਦਵਾਰ ਗੁਰਮੇਲ ਸਿੰਘ ਤੇ ਆਪ ਵਿਧਾਇਕ ਲਾਭ ਸਿੰਘ ਵੀ ਸ਼ਾਮਲ ਸੀ।ਇਸ ਰੋਡ ਸ਼ੋਅ 'ਚ 'ਆਪ' ਵਰਕਰ ਵੱਡੀ ਗਿਣਤੀ 'ਚ ਪੁਹੰਚੇ। ਮੁੱਖ ਮੰਤਰੀ ਮਾਨ ਸੰਬੋਧਨ ਕਰਦੇ ਹੋਏ ਵਿਰੋਧੀਆਂ 'ਤੇ ਖੂਬ ਨਿਸ਼ਾਨੇ ਵੀ ਸਾਧੇ।

‘ਆਪ’ ਉਮੀਦਵਾਰ ਗੁਰਮੇਲ ਬਾਰੇ ਪੰਜਾਬ ਇੰਚਾਰਜ ਨੇ ਕਿਹਾ ਕਿ ਉਹ ਆਪਣੀਆਂ ਜੜ੍ਹਾਂ ਨਾਲ ਜੁੜੇ ਹੋਏ ਹਨ ਤੇ ਪਿਛਲੇ ਕਈ ਸਾਲਾਂ ਤੋਂ ਸੰਗਰੂਰ ਵਾਸੀਆਂ ਦੀ ਭਲਾਈ ਲਈ ਤਨਦੇਹੀ ਨਾਲ ਕੰਮ ਕਰ ਰਹੇ ਹਨ। ਗੁਰਮੇਲ ਸਿੰਘ ਨੇ ਗਣਿਤ ਵਿੱਚ ਪੋਸਟ ਗ੍ਰੈਜੂਏਸ਼ਨ ਤੱਕ ਦੀ ਪੜ੍ਹਾਈ ਕੀਤੀ ਹੈ ਤੇ ਐਮਬੀਏ. ਹਨ। ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ ਉਹ ਇੱਕ ਅਧਿਆਪਕ ਸਨ ਤੇ 2018 ਤੱਕ ਵੱਖ-ਵੱਖ ਸਕੂਲਾਂ ਵਿੱਚ ਬੱਚਿਆਂ ਨੂੰ ਪੜ੍ਹਾਉਂਦੇ ਸਨ।

‘ਆਪ’ ਨੇ ਛੇ ਕੈਬਨਿਟ ਮੰਤਰੀਆਂ ਨੂੰ ਚੋਣ ਪ੍ਰਚਾਰ ਵਿੱਚ ਉਤਾਰਿਆ ਹੈ। ਕੈਬਨਿਟ ਮੰਤਰੀਆਂ ਕੁਲਦੀਪ ਸਿੰਘ ਧਾਲੀਵਾਲ, ਬ੍ਰਹਮ ਸ਼ੰਕਰ ਜ਼ਿੰਪਾ, ਡਾ. ਬਲਜੀਤ ਕੌਰ, ਹਰਭਜਨ ਸਿੰਘ, ਗੁਰਮੀਤ ਸਿੰਘ ਮੀਤ ਹੇਅਰ ਤੇ ਲਾਲਜੀਤ ਸਿੰਘ ਭੁੱਲਰ ਨੂੰ ਸੰਗਰੂਰ ਸੰਸਦੀ ਹਲਕੇ ਅਧੀਨ ਆਉਂਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਤਾਇਨਾਤ ਕੀਤਾ ਗਿਆ ਹੈ। ਮੰਤਰੀ ਸਰਕਾਰ ਦੀਆਂ ਪ੍ਰਾਪਤੀਆਂ ਤੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੀ ਸਫਲਤਾ ਦਾ ਪ੍ਰਚਾਰ ਕਰਨਗੇ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe