Sunday, August 03, 2025
 

ਪੰਜਾਬ

ਲਾਰੈਂਸ ਬਿਸ਼ਨੋਈ ਨਾਲ ਜੁੜੀ ਅਹਿਮ ਖ਼ਬਰ ਪੜ੍ਹੋ

June 16, 2022 02:20 PM

ਚੰਡੀਗੜ੍ਹ : ਪੰਜਾਬੀ ਗਾਇਕ ਤੇ ਕਾਂਗਰਸੀ ਆਗੂ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿੱਚ ਦਿੱਲੀ ਤੋਂ ਪੰਜਾਬ ਲਿਆਂਦੇ ਗਏ ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਪੰਜਾਬ ਪੁਲਿਸ ਪੁੱਛਗਿੱਛ ਵਿੱਚ ਜੁਟੀ ਹੋਈ ਹੈ।

ਵਿਸ਼ੇਸ਼ ਜਾਂਚ ਟੀਮ ਤੋਂ ਇਲਾਵਾ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ), ਕਾਊਂਟਰ ਇੰਟੈਲੀਜੈਂਸ, ਸਟੇਟ ਕ੍ਰਾਈਮ ਸੈੱਲ ਦੇ ਅਧਿਕਾਰੀਆਂ ਵੱਲੋਂ ਲਾਰੈਂਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਖਰੜ ਸਥਿਤ ਸੀਆਈਏ ਦਫ਼ਤਰ ਵਿੱਚ ਕਰੀਬ ਢਾਈ ਘੰਟੇ ਤੱਕ ਚੱਲੀ ਪੁੱਛਗਿੱਛ ਦੌਰਾਨ ਲਾਰੈਂਸ ਨੇ ਪੁਲਿਸ ਅਧਿਕਾਰੀਆਂ ਦੇ ਸਵਾਲਾਂ ਦਾ ਸਿੱਧਾ ਜਵਾਬ ਨਹੀਂ ਦਿੱਤਾ।

ਪੁਲਿਸ ਸੂਤਰਾਂ ਦਾ ਕਹਿਣਾ ਹੈ ਕਿ ਲਾਰੈਂਸ ਤੋਂ ਪੁੱਛਗਿੱਛ ਲਈ ਸਵਾਲਾਂ ਦੀ ਲੰਬੀ ਸੂਚੀ ਤਿਆਰ ਕੀਤੀ ਗਈ ਹੈ। ਜੇਲ੍ਹ 'ਚ ਬੈਠ ਕੇ ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਸਾਜ਼ਿਸ਼ ਕਿਵੇਂ ਰਚੀ ਗਈ, N94 ਹਥਿਆਰ ਕਿੱਥੋਂ ਲਿਆਂਦੇ ਗਏ, ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਉਸ ਨੇ ਜੇਲ 'ਚ ਸੰਪਰਕ ਕਿਵੇਂ ਰੱਖਿਆ ਅਤੇ ਸਿੱਧੂ ਮੂਸੇਵਾਲਾ ਨਾਲ ਕੀ ਦੁਸ਼ਮਣੀ ਸੀ ਆਦਿ ਸਵਾਲ ਲਾਰੇਂਸ ਨੂੰ ਪੁੱਛੇ ਗਏ। ਪਰ ਉਸਨੇ ਕੋਈ ਸਿੱਧਾ ਜਵਾਬ ਨਹੀਂ ਦਿੱਤਾ।

ਪੁਲਿਸ ਮੰਗਲਵਾਰ ਰਾਤ ਹੀ ਲਾਰੈਂਸ ਬਿਸ਼ਨੋਈ ਦੇ ਮੁੱਖ ਸ਼ਾਰਪਸ਼ੂਟਰ ਮੋਨੂੰ ਡਾਗਰ ਨੂੰ ਮੋਗਾ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਸੀਆਈਏ ਸਟਾਫ਼ ਖਰੜ ਲੈ ਕੇ ਆਈ ਸੀ। ਤਾਂ ਜੋ ਦੋਵਾਂ ਗੈਂਗਸਟਰਾਂ ਨੂੰ ਆਹਮੋ-ਸਾਹਮਣੇ ਬੈਠ ਕੇ ਪੁੱਛਗਿੱਛ ਕੀਤੀ ਜਾ ਸਕੇ। ਪੁਲਿਸ ਨੇ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਲਾਰੈਂਸ ਬਿਸ਼ਨੋਈ ਅਤੇ ਮੋਨੂੰ ਡਾਗਰ ਤੋਂ ਕਈ ਸਵਾਲ ਪੁੱਛੇ। ਪਰ ਦੋਵਾਂ ਨੇ ਸਵਾਲਾਂ ਦੇ ਗੋਲ-ਮੋਲ ਜਵਾਬ ਦਿੱਤੇ, ਜਿਸ ਤੋਂ ਪੁਲਿਸ ਦੀ ਤਸੱਲੀ ਨਹੀਂ ਹੋਈ।

 

Have something to say? Post your comment

 
 
 
 
 
Subscribe