Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਪੰਜਾਬ

Sidhu Moosewala case: ਇਹ ਰਸੀਦ ਬਣੀ ਮੁਲਜ਼ਮਾਂ ਤੱਕ ਪਹੁੰਚਣ ਦਾ ਜ਼ਰੀਆ

June 16, 2022 05:10 PM

ਚੰਡੀਗੜ੍ਹ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਵੱਡਾ ਖੁਲਾਸਾ ਹੋਇਆ ਹੈ। ਪੰਜਾਬ ਪੁਲਿਸ ਸ਼ਾਰਪ ਸ਼ੂਟਰਾਂ ਕੋਲ ਰਸੀਦ ਰਾਹੀਂ ਪਹੁੰਚੀ। ਇਹ ਰਸੀਦ ਹਰਿਆਣਾ ਦੇ ਪੈਟਰੋਲ ਪੰਪ ਦੀ ਸੀ।

ਜੋ ਪੁਲਿਸ ਨੂੰ ਸ਼ਾਰਪ ਸ਼ੂਟਰਾਂ ਵੱਲੋਂ ਛੱਡੀ ਗਈ ਬੋਲੈਰੋ ਵਿੱਚੋਂ ਮਿਲੀ। ਪੁਲਿਸ ਨੇ ਪੈਟਰੋਲ ਪੰਪ ‘ਤੇ ਪਹੁੰਚ ਕੇ ਉਥੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ। ਉਸ ਵਿੱਚ ਪੁਲਿਸ ਨੂੰ 2 ਸ਼ਾਰਪ ਸ਼ੂਟਰ ਨਜ਼ਰ ਆਏ।

ਇਸ ਰਸੀਦ ਤੋਂ ਬਾਅਦ ਪੁਲਿਸ ਨੇ ਜਾਂਚ ਤੇਜ਼ ਕਰ ਦਿੱਤੀ ਹੈ। ਮੂਸੇਵਾਲਾ ਕਤਲੇਆਮ ਦਾ ਕੇਂਦਰ ਪੰਜਾਬ ਦੇ ਨਾਲ-ਨਾਲ ਹਰਿਆਣਾ ਵੱਲ ਸੀ। ਜਿਸ ਤੋਂ ਬਾਅਦ ਕੁਝ ਸ਼ੱਕੀ ਵਿਅਕਤੀਆਂ ਨੂੰ ਉਥੋਂ ਚੁੱਕ ਲਿਆ ਗਿਆ। ਪੁੱਛਗਿੱਛ ਤੋਂ ਬਾਅਦ ਬੋਲੈਰੋ ਦੇਣ ਵਾਲੇ ਪਵਨ ਬਿਸ਼ਨੋਈ ਅਤੇ ਨਸੀਬ ਖਾਨ ਨੂੰ ਫੜ ਲਿਆ ਗਿਆ।

ਇਸ ਮਾਮਲੇ ਵਿੱਚ ਹੁਣ ਤੱਕ 10 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਮੂਸੇਵਾਲਾ ਦੇ 29 ਮਈ ਨੂੰ ਹੋਏ ਕਤਲ ਤੋਂ ਬਾਅਦ ਪੰਜਾਬ ਪੁਲਿਸ ਹੱਥ-ਪੈਰ ਮਾਰ ਰਹੀ ਸੀ। ਹਾਲਾਂਕਿ, ਤੁਰੰਤ ਕੋਈ ਸੁਰਾਗ ਨਹੀਂ ਮਿਲਿਆ। ਫਿਰ ਪੁਲਿਸ ਦੇ ਹੱਥ ਸ਼ਾਰਪ ਸ਼ੂਟਰਾਂ ਵੱਲੋਂ ਛੱਡੀ ਬੋਲੈਰੋ ਗੱਡੀ ਲੱਗੀ। ਉਹ ਆਲਟੋ ‘ਚ ਸਵਾਰ ਹੋ ਕੇ ਫਰਾਰ ਹੋ ਗਿਆ ਸੀ।

ਪੁਲਿਸ ਨੂੰ ਬੋਲੈਰੋ ਵਿੱਚੋਂ ਡੀਜ਼ਲ ਭਰਨ ਦੀ ਰਸੀਦ ਮਿਲੀ। ਇਹ ਰਸੀਦ 25 ਮਈ ਨੂੰ ਹਰਿਆਣਾ ਦੇ ਫਤਿਹਾਬਾਦ ਦੇ ਬੀਸਲਾ ਸਥਿਤ ਇਕ ਪੈਟਰੋਲ ਪੰਪ ਦੀ ਸੀ। ਪੰਜਾਬ ਪੁਲਿਸ ਤੁਰੰਤ ਉਥੇ ਪਹੁੰਚ ਗਈ। ਜਦੋਂ ਪੁਲਿਸ ਨੇ 25 ਮਈ ਦੇ ਸੀਸੀਟੀਵੀ ਫੁਟੇਜ ਖੰਗਾਲੀ ਤਾਂ ਉਸ ਵਿੱਚ ਹਰਿਆਣਾ ਦੇ ਬਦਮਾਸ਼ ਪ੍ਰਿਆਵਰਤ ਫੌਜੀ ਅਤੇ ਅੰਕਿਤ ਸੇਰਸਾ ਨਜ਼ਰ ਆਏ।

ਹੁਣ ਪੰਜਾਬ ਪੁਲਿਸ ਮੂਸੇਵਾਲਾ ਕਤਲ ਕਾਂਡ ਦੇ 4 ਸ਼ਾਰਪ ਸ਼ੂਟਰਾਂ ਦੀ ਭਾਲ ਕਰ ਰਹੀ ਹੈ। ਇਨ੍ਹਾਂ ਵਿੱਚੋਂ ਸਭ ਤੋਂ ਪਹਿਲਾਂ ਹਰਿਆਣਾ ਦੇ ਸੋਨੀਪਤ ਵਿੱਚ ਸਥਿਤ ਗੜ੍ਹੀ ਸਿਸਾਨਾ ਪਿੰਡ ਦਾ ਪ੍ਰਿਆਵਰਤ ਫੌਜੀ ਹਨ। ਦੂਜਾ ਸੋਨੀਪਤ ਦੇ ਸੇਰਸਾ ਪਿੰਡ ਦਾ ਅੰਕਿਤ ਜੈਂਤੀ ਉਰਫ਼ ਅੰਕਿਤ ਸੇਰਸਾ ਹੈ। ਬਾਕੀ 2 ਸ਼ਾਰਪ ਸ਼ੂਟਰ ਮਨਪ੍ਰੀਤ ਮੰਨੂ ਅਤੇ ਜਗਰੂਪ ਸਿੰਘ ਰੂਪਾ ਹਨ।

ਇਸ ਮਾਮਲੇ ਵਿੱਚ ਦਿੱਲੀ ਪੁਲਿਸ ਨੇ 8 ਸ਼ਾਰਪ ਸ਼ੂਟਰ ਦੱਸੇ ਸਨ। ਇਨ੍ਹਾਂ ਵਿੱਚੋਂ ਮਹਾਰਾਸ਼ਟਰ ਦੇ ਸ਼ਾਰਪ ਸ਼ੂਟਰ ਸੌਰਵ ਮਹਾਕਾਲ ਅਤੇ ਸੰਤੋਸ਼ ਜਾਧਵ ਨੂੰ ਅਜੇ ਤੱਕ ਪੰਜਾਬ ਪੁਲਿਸ ਮੂਸੇਵਾਲਾ ਦੀ ਹੱਤਿਆ ਵਿੱਚ ਸ਼ਾਮਲ ਨਹੀਂ ਮੰਨ ਰਹੀ ਹੈ। ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਉਦਯੋਗ ਬੰਦ ਹੋ ਰਹੇ ਹਨ, ਝੋਨੇ ਦੀ ਫ਼ਸਲ ਸੁੱਕ ਰਹੀ ਹੈ: ਰਾਜਾ ਵੜਿੰਗ

ਸਰਕਾਰ ਨੇ ਬਿਜਲੀ ਸੈਕਟਰ ਨੂੰ ਤਬਾਹ ਕੀਤਾ: ਸੁਨੀਲ ਜਾਖੜ

ਪੰਜਾਬ 'ਚ ਬਿਜਲੀ ਕਟੌਤੀ ਦੀ ਹਾਹਾਕਾਰ, ਸਰਕਾਰ ਦਾ ਝੂਠ ਬੇਨਕਾਬ : ਮਜੀਠੀਆ

ਪੰਜਾਬ-ਹਰਿਆਣਾ ਹਾਈ ਕੋਰਟ ‘ਚ ਡੀਏ ਮਾਮਲੇ ਦੀ ਹੋਈ ਸੁਣਵਾਈ

ਪੰਜਾਬ ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ

ਤਰਨਤਾਰਨ 'ਚ ਪੁਲਿਸ ਮੁਕਾਬਲੇ ਦੌਰਾਨ ਦੋ ਬਦਮਾਸ਼ ਜ਼ਖਮੀ

PRTC ਦੇ ਆਊਟਸੋਰਸ ਕਰਮਚਾਰੀਆਂ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਵੱਡਾ ਝਟਕਾ

ਪੰਜਾਬ ਇੰਚਾਰਜ ਵਜੋਂ ਸਚਿਨ ਪਾਇਲਟ ਦੀ ਨਿਯੁਕਤੀ ਨੇ ਪਾਰਟੀ ਵਰਕਰਾਂ 'ਚ ਜਗਾਈ ਨਵੀਂ ਉਮੀਦ: ਚਰਨਜੀਤ ਚੰਨੀ

ਮੋਹਾਲੀ ਦੇ ਸਨੇਟਾ 'ਚ ਪੁਲਿਸ ਮੁਕਾਬਲੇ 'ਚ ਲੋੜੀਂਦਾ ਬਦਮਾਸ਼ ਕਾਬੂ, ਹਥਿਆਰ ਬਰਾਮਦ

ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ SIT ਵੱਲੋਂ ਸੁਖਬੀਰ ਸਿੰਘ ਬਾਦਲ ਤਲਬ

 
 
 
 
Subscribe