Saturday, August 02, 2025
 

ਪੰਜਾਬ

ਰੋਡ ਸ਼ੋਅ ਦੌਰਾਨ ਸਿਮਰਨਜੀਤ ਮਾਨ ਦੀ ਤਬੀਅਤ ਵਿਗੜੀ

June 26, 2022 07:21 PM

ਸੰਗਰੂਰ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ (Simranjit Singh Mann) ਦੀ ਜੇਤੂ ਰੋਡ ਸ਼ੋਅ ਦੌਰਾਨ ਤਬੀਅਤ ਖ਼ਰਾਬ ਹੋ ਗਈ। ਇਸ ਦੌਰਾਨ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ।

ਡਾਕਟਰ ਨੇ ਉਨ੍ਹਾਂ ਦਾ ਚੈੱਕਅਪ ਕੀਤਾ। ਡਾਕਟਰ ਨੇ ਗਲੇ ’ਚ ਖ਼ਰਾਬੀ ਕਾਰਨ ਉਨ੍ਹਾਂ ਨੂੰ ਬੋਲਣ ਤੋਂ ਮਨ੍ਹਾ ਕੀਤਾ ਹੈ। ਮਾਨ ਨੇ ਪ੍ਰੈੱਸ ਕਾਨਫਰੰਸ ਕਰਨੀ ਸੀ, ਉਹ ਵੀ ਫਿਲਹਾਲ ਰੱਦ ਕਰ ਦਿੱਤੀ ਗਈ ਹੈ। 

ਜ਼ਿਕਰਯੋਗ ਹੈ ਕਿ ਸੰਗਰੂਰ ਜ਼ਿਮਨੀ ਚੋਣਾਂ ਦੇ ਨਤੀਜਿਆਂ ਦੌਰਾਨ ਸ਼ੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ (Simranjit Singh Mann) ਨੇ ਫਸਵੇਂ ਮੁਕਾਬਲੇ ’ਚ ਜਿੱਤ ਪ੍ਰਾਪਤ ਕੀਤੀ। ਉਨ੍ਹਾਂ ਨੇ ਆਮ ਆਦਮੀ ਪਾਰਟੀ (AAP) ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ , ਨੂੰ 5822 ਵੋਟਾਂ ਦੇ ਫ਼ਰਕ ਨਾਲ ਹਰਾਇਆ।

 

Have something to say? Post your comment

 
 
 
 
 
Subscribe