Thursday, May 01, 2025
 

ਪੰਜਾਬ

'SYL’ ਗੀਤ ਲੀਕ ਕਰਨ ਵਾਲਿਆਂ ‘ਤੇ ਦਰਜ ਹੋਈ FIR

June 28, 2022 01:57 PM

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ SYL ਗੀਤ ਨੂੰ ਲੀਕ ਕੀਤੇ ਜਾਣ ‘ਤੇ ਮਾਨਸਾ ਥਾਣਾ ਸਦਰ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਸ਼ਿਕਾਇਤ ਕੀਤੀ ਗਈ ਸੀ, ਜਿਸ ‘ਤੇ ਕਾਰਵਾਈ ਕਰਦਿਆਂ ਮਾਨਸਾ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ।

ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁਲਿਸ ਨੂੰ ਬਿਆਨ ਦਿੱਤਾ ਹੈ ਕਿ ਉਨ੍ਹਾਂ ਦੇ ਪੁੱਤਰ ਦਾ SYL ਗੀਤ ਉਨ੍ਹਾਂ ਨੇ 23 ਤਾਰੀਕ ਨੂੰ ਸ਼ਾਮ 6 ਵਜੇ ਰਿਲੀਜ਼ ਕਰਨਾ ਸੀ, ਪਰ ਕਿਸੇ ਨੇ ਉਸ ਗਾਣੇ ਨੂੰ 20 ਤਾਰੀਕ ਨੂੰ ਹੀ ਰਿਲੀਜ਼ ਕਰ ਦਿੱਤਾ ।

ਜਿਸ ਕਾਰਨ ਸਦਰ ਮਾਨਸਾ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਵਾਲੇ ਵਿਅਕਤੀ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਦੱਸ ਦੇਈਏ ਕਿ 4-5 ਦਿਨ ਪਹਿਲਾਂ ਹੀ ਇਸ ਗੀਤ ਨੂੰ ਸਿੱਧੂ ਮੂਸੇਵਾਲਾ ਦੇ ਅਧਿਕਾਰਤ ਯੂਟਿਊਬ ਚੈਨਲ ‘ਤੇ ਰਿਲੀਜ਼ ਕੀਤਾ ਗਿਆ ਸੀ, ਪਰ ਰਿਲੀਜ਼ ਹੋਣ ਤੋਂ 2 ਦਿਨਾਂ ਬਾਅਦ ਹੀ ਇਸ ਗੀਤ ਨੂੰ ਹਟਵਾ ਦਿੱਤਾ ਗਿਆ।

ਦੱਸ ਦੇਈਏ ਕਿ ਯੂ-ਟਿਊਬ ’ਤੇ ਗਾਣੇ ਦੇ ਲਿੰਕ ’ਤੇ ਕਲਿਕ ਕਰਨ ’ਤੇ ਪਤਾ ਲੱਗਦਾ ਹੈ ਕਿ ਕੇਂਦਰ ਦੀ ਸ਼ਿਕਾਇਤ ਮਗਰੋਂ ‘SYL’ ਗਾਣੇ ਨੂੰ ਭਾਰਤ ਵਿੱਚ ਨਹੀਂ ਦੇਖਿਆ ਜਾ ਸਕਦਾ ਹੈ। ਇਸ ਗੀਤ ਨੂੰ ਹੁਣ ਤੱਕ 2.8 ਕਰੋੜ ਵਾਰ ਦੇਖਿਆ ਜਾ ਚੁੱਕਿਆ ਹੈ ਤੇ ਇਹ ਗੀਤ ਯੂ-ਟਿਊਬ ‘ਤੇ ਪਹਿਲੇ ਨੰਬਰ ’ਤੇ ਟਰੈਂਡ ਕਰ ਰਿਹਾ ਸੀ। ਇਸ ਗੀਤ ‘ਤੇ 3.4 ਕਰੋੜ ਕੁਮੈਂਟ ਵੀ ਆ ਚੁੱਕੇ ਸਨ ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਪੰਜਾਬ ਸਰਕਾਰ ਨੇ ਏਜੀ ਦਫ਼ਤਰ ਦਾ ਕੀਤਾ ਵਿਸਥਾਰ

ਅਮੂਲ ਨੇ ਦੁੱਧ ਮਹਿੰਗਾ ਕਿਉਂ ਕੀਤਾ ?

ਪੰਜਾਬ ਵਿੱਚ ਅੱਜ ਮੌਸਮ ਦੀ ਤਾਜ਼ਾ ਜਾਣਕਾਰੀ

ਪੰਜਾਬ-ਹਰਿਆਣਾ ਵਿਵਾਦਾਂ ਦਾ ਵਿਸਥਾਰ

ਪੰਜਾਬ ਆਮ ਨਾਲੋਂ 2.5 ਡਿਗਰੀ ਜ਼ਿਆਦਾ ਗਰਮ, ਮੀਂਹ ਨਾਲ ਰਾਹਤ ਮਿਲੇਗੀ

पंजाब पुलिस के कांस्टेबल गुरकीरत सिंह गोल्डी की गोली लगने से मौत

बरनाला में आईओएल आईओएल केमिकल्स एंड फार्मास्युटिकल्स लिमिटेड फैक्ट्री में बड़ा हादसा

'ਆਪ' ਸਰਕਾਰ ਦੀ ਮੈਗਾ ਸਫਾਈ ਮੁਹਿੰਮ; ਵਿਧਾਇਕਾਂ, ਮੰਤਰੀਆਂ ਅਤੇ ਵਲੰਟੀਅਰਾਂ ਨੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਮਿਲਾਇਆ ਹੱਥ

ਦਿਵਿਆਂਗਜਨਾਂ ਲਈ ਨਿਰਧਾਰਤ ਰੋਸਟਰ ਦੀ ਪਾਲਣਾ ਯਕੀਨੀ ਬਣਾਉਣ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਖ਼ਤ ਹਦਾਇਤਾਂ ਜਾਰੀ

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡ ਸਮਰਾਏ ਵਿਖੇ ਚਲਾਏ ਜਾ ਰਹੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦੇ ਖਿਲਾਫ਼ ਐਫ.ਆਈ.ਆਰ.ਦਰਜ*

 
 
 
 
Subscribe