Friday, May 02, 2025
 

ਪੰਜਾਬ

'ਅਗਨੀਪਥ ਸਕੀਮ' ਦੀ ਮੁਖਾਲਫ਼ਤ ਕਰਨ ਲਈ ਵਿਧਾਨ ਸਭਾ ਵਿੱਚ ਮਤਾ ਲਿਆਵਾਂਗੇ-CM ਮਾਨ

June 28, 2022 06:44 PM

ਐਨ.ਡੀ.ਏ. ਸਰਕਾਰ ਦਾ ਤਰਕਹੀਣ ਅਤੇ ਅਣਉਚਿਤ ਕਦਮ ਭਾਰਤੀ ਫੌਜ ਦੇ ਬੁਨਿਆਦੀ ਤਾਣੇ-ਬਾਣੇ ਨੂੰ ਤਬਾਹ ਕਰ ਦੇਵੇਗਾ-ਭਗਵੰਤ ਮਾਨ

 ਚੰਡੀਗੜ੍ਹ :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਕੇਂਦਰ ਦੀ ਐਨ.ਡੀ.ਏ. ਸਰਕਾਰ ਵੱਲੋਂ ਪ੍ਰਸਤਾਵਿਤ ‘ਅਗਨੀਪੱਥ’ ਸਕੀਮ ਦੀ ਮੁਖਾਲਫ਼ਤ ਕਰਨ ਲਈ ਸੂਬਾ ਸਰਕਾਰ ਛੇਤੀ ਹੀ ਵਿਧਾਨ ਸਭਾ ਵਿੱਚ ਮਤਾ ਲਿਆਵੇਗੀ।

ਸਿਫ਼ਰ ਕਾਲ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਉਠਾਏ ਗਏ ਮੁੱਦੇ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਅਗਨੀਪੱਥ ਸਕੀਮ ਐਨ.ਡੀ.ਏ ਸਰਕਾਰ ਦਾ ਤਰਕਹੀਣ ਅਤੇ ਅਣਉਚਿਤ ਕਦਮ ਹੈ ਜੋ ਭਾਰਤੀ ਫੌਜ ਦੇ ਮੁਢਲੇ ਸਰੂਪ ਨੂੰ ਤਬਾਹ ਕਰ ਦੇਵੇਗਾ।”

ਮੁੱਖ ਮੰਤਰੀ ਨੇ ਕਿਹਾ ਕਿ ਐਨ.ਡੀ.ਏ ਸਰਕਾਰ ਵੱਲੋਂ ਦੇਸ਼ ਦੇ ਨੌਜਵਾਨਾਂ ਦੇ ਭਵਿੱਖ ਨੂੰ ਬਰਬਾਦ ਕਰਨ ਦਾ ਇਹ ਇਕ ਹੋਰ ਨਿਰਆਧਾਰ ਕਦਮ ਹੈ। ਉਨ੍ਹਾਂ ਕਿਹਾ ਕਿ ਭਾਜਪਾ ਆਗੂਆਂ ਨੂੰ ਛੱਡ ਕੇ ਕਿਸੇ ਨੇ ਵੀ ਨੋਟਬੰਦੀ, ਜੀ.ਐਸ.ਟੀ., ਖੇਤੀ ਕਾਨੂੰਨਾਂ ਆਦਿ ਵਰਗੀਆਂ ਸਕੀਮਾਂ ਦੇ ਗੁਣਾਂ ਨੂੰ ਨਹੀਂ ਸਮਝਿਆ। ਉਨ੍ਹਾਂ ਕਿਹਾ ਕਿ ‘ਅਗਨੀਪੱਥ’ ਵੀ ਅਜਿਹਾ ਬੇਬੁਨਿਆਦ ਕਦਮ ਹੈ, ਜਿਸ ਨੂੰ ਕੋਈ ਵੀ ਸਮਝ ਨਹੀਂ ਸਕਦਾ।

CM ਭਗਵੰਤ ਮਾਨ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ ਅਤੇ ਨਾ-ਮੰਨਣਯੋਗ ਹੈ ਕਿ ਇੱਕ ਨੌਜਵਾਨ 17 ਸਾਲ ਦੀ ਉਮਰ ਤੋਂ ਬਾਅਦ ਫੌਜ ਵਿੱਚ ਭਰਤੀ ਹੋ ਜਾਵੇਗਾ ਅਤੇ 21 ਸਾਲ ਦੀ ਉਮਰ ਵਿੱਚ ਸਿਰਫ਼ ਚਾਰ ਸਾਲ ਬਾਅਦ ਹੀ ਸੇਵਾ-ਮੁਕਤ ਹੋ ਜਾਵੇਗਾ। 

 ਮੁੱਖ ਮੰਤਰੀ ਨੇ ਕਿਹਾ ਕਿ ਇਹ ਦੁਖਦਾਇਕ ਗੱਲ ਹੈ ਕਿ ਜੋ ਨੌਜਵਾਨ ਭਰ ਜਵਾਨੀ ਵਿੱਚ ਦੇਸ਼ ਦੀ ਸੇਵਾ ਕਰੇਗਾ, ਉਸ ਨੂੰ ਇਸ ਸੇਵਾ ਬਦਲੇ ਕੋਈ ਪੈਨਸ਼ਨ ਜਾਂ ਹੋਰ ਲਾਭ ਨਹੀਂ ਮਿਲੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਦੇਸ਼ ਦੇ ਉਨ੍ਹਾਂ ਨੌਜਵਾਨਾਂ ਲਈ ਬਹੁਤ ਵੱਡਾ ਘਾਟਾ ਹੈ ਜੋ ਆਪਣੀ ਸਰੀਰਕ ਯੋਗਤਾ ਦੇ ਆਧਾਰ 'ਤੇ ਹਥਿਆਰਬੰਦ ਸੈਨਾਵਾਂ 'ਚ ਭਰਤੀ ਹੋ ਕੇ ਆਪਣੀ ਮਾਤ ਭੂਮੀ ਦੀ ਸੇਵਾ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ‘ਅਗਨੀਪੱਥ’ ਸਕੀਮ ਦੇਸ਼ ਦੀ ਤਰਸਯੋਗ ਸਥਿਤੀ ਨੂੰ ਬਿਆਨ ਕਰਦੀ ਹੈ ਕਿਉਂਕਿ ਕੇਂਦਰ ਦੀ ਸੱਤਾਧਾਰੀ ਪਾਰਟੀ ਲਾਪਰਵਾਹੀ ਢੰਗ ਨਾਲ ਆਪਣਾ ਕੰਮ ਬਿਨਾਂ ਸੋਚੇ ਸਮਝੇ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਦੇਸ਼ ਦੇ ਨੌਜਵਾਨਾਂ ਨਾਲ ਘੋਰ ਬੇਇਨਸਾਫੀ ਹੈ ਜੋ ਕਿਸੇ ਵੀ ਕੀਮਤ 'ਤੇ ਸਹਿਣਯੋਗ ਨਹੀਂ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕੇਂਦਰ ਸਰਕਾਰ ਦੇ ਇਸ ਬੇਹੂਦਾ ਕਦਮ ਦਾ ਡਟਵਾਂ ਵਿਰੋਧ ਕਰਦੀ ਹੈ ਅਤੇ ਇਸ ਦੇ ਵਿਰੋਧ ਦਾ ਮਤਾ ਬਹੁਤ ਜਲਦ ਲਿਆਂਦਾ ਜਾਵੇਗਾ। ਉਨ੍ਹਾਂ ਨੇ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਇਸ ਕਦਮ ਦਾ ਪੂਰੀ ਤਾਕਤ ਨਾਲ ਵਿਰੋਧ ਕਰਨ ਲਈ ਸਾਰੀਆਂ ਪਾਰਟੀਆਂ ਦੇ ਸਹਿਯੋਗ ਦੀ ਮੰਗ ਕੀਤੀ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਪੰਜਾਬ ਸਰਕਾਰ ਨੇ ਏਜੀ ਦਫ਼ਤਰ ਦਾ ਕੀਤਾ ਵਿਸਥਾਰ

ਅਮੂਲ ਨੇ ਦੁੱਧ ਮਹਿੰਗਾ ਕਿਉਂ ਕੀਤਾ ?

ਪੰਜਾਬ ਵਿੱਚ ਅੱਜ ਮੌਸਮ ਦੀ ਤਾਜ਼ਾ ਜਾਣਕਾਰੀ

ਪੰਜਾਬ-ਹਰਿਆਣਾ ਵਿਵਾਦਾਂ ਦਾ ਵਿਸਥਾਰ

ਪੰਜਾਬ ਆਮ ਨਾਲੋਂ 2.5 ਡਿਗਰੀ ਜ਼ਿਆਦਾ ਗਰਮ, ਮੀਂਹ ਨਾਲ ਰਾਹਤ ਮਿਲੇਗੀ

पंजाब पुलिस के कांस्टेबल गुरकीरत सिंह गोल्डी की गोली लगने से मौत

बरनाला में आईओएल आईओएल केमिकल्स एंड फार्मास्युटिकल्स लिमिटेड फैक्ट्री में बड़ा हादसा

'ਆਪ' ਸਰਕਾਰ ਦੀ ਮੈਗਾ ਸਫਾਈ ਮੁਹਿੰਮ; ਵਿਧਾਇਕਾਂ, ਮੰਤਰੀਆਂ ਅਤੇ ਵਲੰਟੀਅਰਾਂ ਨੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਮਿਲਾਇਆ ਹੱਥ

ਦਿਵਿਆਂਗਜਨਾਂ ਲਈ ਨਿਰਧਾਰਤ ਰੋਸਟਰ ਦੀ ਪਾਲਣਾ ਯਕੀਨੀ ਬਣਾਉਣ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਖ਼ਤ ਹਦਾਇਤਾਂ ਜਾਰੀ

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡ ਸਮਰਾਏ ਵਿਖੇ ਚਲਾਏ ਜਾ ਰਹੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦੇ ਖਿਲਾਫ਼ ਐਫ.ਆਈ.ਆਰ.ਦਰਜ*

 
 
 
 
Subscribe