Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਪੰਜਾਬ

ਕੂਮ ਕਲਾਂ ਵਿਖੇ ਪ੍ਰਸਤਾਵਿਤ ਟੈਕਸਟਾਈਲ ਪਾਰਕ ਵਿੱਚ ਦਰਿਆਈ ਪ੍ਰਦੂਸ਼ਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ : CM ਮਾਨ

June 28, 2022 06:54 PM

ਪ੍ਰੋਜੈਕਟਾਂ ਦੇ ਨਿਵੇਸ ਨੂੰ ਆਕਰਸ਼ਿਤ ਕਰਨ ਦੇ ਨਾਲ-ਨਾਲ ਨੌਜਵਾਨਾਂ ਲਈ ਰੁਜਗਾਰ ਦੇ ਨਵੇਂ ਦਿਸਹੱਦੇ ਕਾਇਮ ਹੋਣਗੇ

 

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਕੂਮ ਕਲਾਂ (ਲੁਧਿਆਣਾ) ਵਿਖੇ ਪ੍ਰਸਤਾਵਿਤ ‘ਮੈਗਾ ਇੰਟੈਗਰੇਟਿਡ ਟੈਕਸਟਾਈਲ ਰੀਜਨ ਅਤੇ ਐਪਰਲ ਪਾਰਕ’ ਵਿੱਚ ਕਿਸੇ ਵੀ ਤਰਾਂ ਦੇ ਦਰਿਆਈ ਪ੍ਰਦੂਸ਼ਣ ਦੀ ਹਰਗਿਜ਼ ਇਜਾਜਤ ਨਹੀਂ ਦਿੱਤੀ ਜਾਵੇਗੀ ਅਤੇ ਕੇਂਦਰ ਤੇ ਰਾਜ ਪ੍ਰਦੂਸਣ ਕੰਟਰੋਲ ਬੋਰਡਾਂ ਵੱਲੋਂ ਨਿਰਧਾਰਤ ਸਾਰੀਆਂ ਵਾਤਾਵਰਣ ਪ੍ਰਵਾਨਗੀਆਂ ਅਤੇ ਮਾਪਦੰਡਾਂ ਦੀ ਪੂਰੀ ਪਾਲਣਾ ਕੀਤੀ ਜਾਵੇਗੀ।

ਵਿਧਾਇਕ ਹਰਦੀਪ ਸਿੰਘ ਮੂੰਡੀਆਂ ਵੱਲੋਂ ਸਦਨ ਵਿਚ ਲਿਆਂਦੇ ਧਿਆਨ ਦਿਵਾਊ ਨੋਟਿਸ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਨੇ ਦਿਲਚਸਪੀ ਰੱਖਣ ਵਾਲੇ ਸੂਬਾ ਸਰਕਾਰਾਂ ਦੀ ਭਾਈਵਾਲੀ ਨਾਲ 7 ਪੀ.ਐਮ. ਮੈਗਾ ਇੰਟੀਗ੍ਰੇਟਿਡ ਟੈਕਸਟਾਈਲ ਰੀਜਨ ਅਤੇ ਐਪਰਲ ਪਾਰਕ (ਪੀਐਮ ਮਿਤਰਾ) ਦੀ ਸਥਾਪਨਾ ਲਈ ਯੋਜਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਉਨਾਂ ਦੱਸਿਆ ਕਿ ਇਸ ਸਕੀਮ ਤਹਿਤ ਕੂਮ ਕਲਾਂ ਵਿਖੇ ਟੈਕਸਟਾਈਲ ਪਾਰਕ ਬਣਾਉਣ ਦਾ ਪ੍ਰਸਤਾਵ ਭਾਰਤ ਸਰਕਾਰ ਨੂੰ ਭੇਜਿਆ ਗਿਆ। ਭਗਵੰਤ ਮਾਨ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਇਹ ਪ੍ਰੋਜੈਕਟ ਕੇਂਦਰ ਅਤੇ ਰਾਜ ਪ੍ਰਦੂਸ਼ਣ ਕੰਟਰੋਲ ਬੋਰਡਾਂ ਦੁਆਰਾ ਨਿਰਧਾਰਤ ਸਾਰੀਆਂ ਵਾਤਾਵਰਣ ਪ੍ਰਵਾਨਗੀਆਂ ਅਤੇ ਮਾਪਦੰਡਾਂ ਦੇ ਅਨੁਸਾਰ ਹੋਵੇਗਾ।

 ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਨੂੰ ਯਕੀਨੀ ਬਣਾਉਣ ਲਈ ਵਾਤਾਵਰਣ ਸਬੰਧੀ ਕਾਨੂੰਨਾਂ ਦੀ ਪਾਲਣਾ ਕੀਤੀ ਜਾਵੇਗੀ ਤਾਂ ਕਿ ਦਰਿਆਵਾਂ ਦਾ ਪਾਣੀ ਦੂਸ਼ਿਤ ਨਾ ਹੋਵੇ ਅਤੇ ਨਾ ਹੀ ਲੋਕਾਂ ਦੀ ਸਿਹਤ ਉਤੇ ਕੋਈ ਮਾੜਾ ਪ੍ਰਭਾਵ ਪਵੇ। ਉਨਾਂ ਕਿਹਾ ਕਿ ਇਹ ਪ੍ਰਮੁੱਖ ਯੋਜਨਾ ਇੱਕ ਪਾਸੇ ਨਿਵੇਸ ਨੂੰ ਆਕਰਸ਼ਿਤ ਕਰਨ ਵਿੱਚ ਮਦਦ ਕਰੇਗੀ ਤੇ ਦੂਜੇ ਪਾਸੇ ਨੌਜਵਾਨਾਂ ਲਈ ਰੋਜਗਾਰ ਦੇ ਨਵੇਂ ਰਾਹ ਖੋਲੇਗੀ।

CM ਭਗਵੰਤ ਮਾਨ ਨੇ ਕਿਹਾ ਕਿ ਇਸ ਪ੍ਰੋਜੈਕਟ ਲਈ ਮੁੱਢਲੀਆਂ ਲੋੜਾਂ ਵਿੱਚੋਂ ਇੱਕ ਇਹ ਹੈ ਕਿ ਇਛੁੱਕ ਸੂਬਾ ਸਰਕਾਰ ਕੋਲ ਇਸ ਪ੍ਰੋਜੈਕਟ ਲਈ ਇਕੱਠੀ 1000 ਏਕੜ ਜਮੀਨ ਅਤੇ ਭਾਰ ਮੁਕਤ ਭੌਂ ਉਪਲਬਧ ਹੋਣੀ ਚਾਹੀਦੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਉਪਰੋਕਤ ਪ੍ਰਾਜੈਕਟ ਲਈ ਪਹਿਲਾਂ ਹੀ ਤਹਿਸੀਲ ਕੂਮ ਕਲਾਂ (ਲੁਧਿਆਣਾ) ਵਿੱਚ ਜਮੀਨ ਦੀ ਸਨਾਖਤ ਕਰ ਲਈ ਹੈ।

ਭਗਵੰਤ ਮਾਨ ਨੇ ਦੱਸਿਆ ਕਿ ਪਿੰਡ ਗੜੀ ਫਜਲ, ਹੈਦਰ ਨਗਰ ਅਤੇ ਗਰਚਾ ਵਿੱਚ ਕੁੱਲ 463.4 ਏਕੜ ਸਰਕਾਰੀ ਜਮੀਨ ਪਹਿਲਾਂ ਹੀ ਓਪਟੀਮਮ ਯੂਟੀਲਾਈਜੇਸਨ ਆਫ ਵੇਕੈਂਟ ਗੌਰਮਿੰਟ ਲੈਂਡ (ਓ.ਯੂ.ਵੀ.ਜੀ.ਐਲ.) ਸਕੀਮ ਤਹਿਤ ਪੁੱਡਾ ਨੂੰ ਟਰਾਂਸਫਰ ਕੀਤੀ ਜਾ ਚੁੱਕੀ ਹੈ ਅਤੇ ਪਿੰਡ ਸੇਖੋਵਾਲ, ਸੈਲਕਿਆਨਾ ਅਤੇ ਸਲੇਮਪੁਰ ਵਿੱਚ 493.99 ਏਕੜ ਪੰਚਾਇਤੀ ਜਮੀਨ ਹੈ ਜਿਸ ਲਈ ਪੰਚਾਇਤਾਂ ਨੂੰ ਅਦਾਇਗੀਆਂ ਕਰਨ ਤੋਂ ਬਾਅਦ ਜ਼ਮੀਨ ਪੁੱਡਾ ਨੂੰ ਵੀ ਤਬਦੀਲ ਕਰ ਦਿੱਤਾ ਗਿਆ ਹੈ।

ਉਨਾਂ ਕਿਹਾ ਕਿ ਇਸ ਤਰਾਂ ਪੁੱਡਾ ਨੇ 957.39 ਏਕੜ ਜਮੀਨ ਐਕੁਆਇਰ ਕਰ ਲਈ ਹੈ ਅਤੇ ਬਾਕੀ ਰਹਿੰਦੀ ਜਮੀਨ ਵੀ ਜਲਦੀ ਹੀ ਐਕਵਾਇਰ ਕਰ ਲਈ ਜਾਵੇਗੀ ਤਾਂ ਜੋ 1000 ਏਕੜ ਜਮੀਨ ਦੀ ਲੋੜ ਨੂੰ ਪੂਰਾ ਕੀਤਾ ਜਾ ਸਕੇ।

 

----

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਉਦਯੋਗ ਬੰਦ ਹੋ ਰਹੇ ਹਨ, ਝੋਨੇ ਦੀ ਫ਼ਸਲ ਸੁੱਕ ਰਹੀ ਹੈ: ਰਾਜਾ ਵੜਿੰਗ

ਸਰਕਾਰ ਨੇ ਬਿਜਲੀ ਸੈਕਟਰ ਨੂੰ ਤਬਾਹ ਕੀਤਾ: ਸੁਨੀਲ ਜਾਖੜ

ਪੰਜਾਬ 'ਚ ਬਿਜਲੀ ਕਟੌਤੀ ਦੀ ਹਾਹਾਕਾਰ, ਸਰਕਾਰ ਦਾ ਝੂਠ ਬੇਨਕਾਬ : ਮਜੀਠੀਆ

ਪੰਜਾਬ-ਹਰਿਆਣਾ ਹਾਈ ਕੋਰਟ ‘ਚ ਡੀਏ ਮਾਮਲੇ ਦੀ ਹੋਈ ਸੁਣਵਾਈ

ਪੰਜਾਬ ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ

ਤਰਨਤਾਰਨ 'ਚ ਪੁਲਿਸ ਮੁਕਾਬਲੇ ਦੌਰਾਨ ਦੋ ਬਦਮਾਸ਼ ਜ਼ਖਮੀ

PRTC ਦੇ ਆਊਟਸੋਰਸ ਕਰਮਚਾਰੀਆਂ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਵੱਡਾ ਝਟਕਾ

ਪੰਜਾਬ ਇੰਚਾਰਜ ਵਜੋਂ ਸਚਿਨ ਪਾਇਲਟ ਦੀ ਨਿਯੁਕਤੀ ਨੇ ਪਾਰਟੀ ਵਰਕਰਾਂ 'ਚ ਜਗਾਈ ਨਵੀਂ ਉਮੀਦ: ਚਰਨਜੀਤ ਚੰਨੀ

ਮੋਹਾਲੀ ਦੇ ਸਨੇਟਾ 'ਚ ਪੁਲਿਸ ਮੁਕਾਬਲੇ 'ਚ ਲੋੜੀਂਦਾ ਬਦਮਾਸ਼ ਕਾਬੂ, ਹਥਿਆਰ ਬਰਾਮਦ

ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ SIT ਵੱਲੋਂ ਸੁਖਬੀਰ ਸਿੰਘ ਬਾਦਲ ਤਲਬ

 
 
 
 
Subscribe