Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਪੰਜਾਬ

ਡੇਰਾਬੱਸੀ ਗੋਲੀ ਕਾਂਡ: ਮੁਬਾਰਕਪੁਰ ਚੌਕੀ ਇੰਚਾਰਜ ਖ਼ਿਲਾਫ FIR ਦਰਜ

June 28, 2022 10:14 PM

- ਮੌਕੇ ‘ਤੇ ਮੌਜੂਦ ਤਿੰਨ ਪੁਲਿਸ ਮੁਲਾਜ਼ਮਾਂ ਵਿਰੁੱਧ ਆਰੰਭੀ ਵਿਭਾਗੀ ਕਾਰਵਾਈ

- ਐਸਆਈ ਬਲਵਿੰਦਰ ਸਿੰਘ ਨੂੰ ਪਹਿਲਾਂ ਹੀ ਕੀਤਾ ਮੁਅੱਤਲ, ਪੁਲਿਸ ਲਾਈਨਜ਼ ਕੀਤਾ ਤਬਾਦਲਾ

ਚੰਡੀਗੜ੍ਹ/ਮੋਹਾਲੀ : ਐਸਏਐਸ ਨਗਰ ਦੇ ਸੀਨੀਅਰ ਸੁਪਰਡੰਟ ਆਫ਼ ਪੁਲੀਸ (SSP) ਵਿਵੇਕ ਸ਼ੀਲ ਸੋਨੀ ਨੇ ਅੱਜ ਡੇਰਾਬਸੀ ਗੋਲੀ ਕਾਂਡ ਮਾਮਲੇ ਵਿੱਚ ਮੁਬਾਰਕਪੁਰ ਪੁਲੀਸ ਚੌਕੀ ਦੇ ਇੰਚਾਰਜ ਸਬ-ਇੰਸਪੈਕਟਰ (SI) ਬਲਵਿੰਦਰ ਸਿੰਘ ਖ਼ਿਲਾਫ ਪਹਿਲੀ ਸੂਚਨਾ ਰਿਪੋਰਟ (FIR) ਦਰਜ ਕਰਨ ਦੇ ਹੁਕਮ ਦਿੱਤੇ ਹਨ। ਐਸਐਸਪੀ ਨੇ ਮੌਕੇ ‘ਤੇ ਮੌਜੂਦ ਤਿੰਨ ਹੋਰ ਪੁਲਿਸ ਮੁਲਾਜ਼ਮਾਂ ਨੂੰ ਸਜ਼ਾ ਦੇਣ ਲਈ ਵਿਭਾਗੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਹੈ।

ਇਹ ਘਟਨਾ 26 ਜੂਨ 2022 ਦੀ ਰਾਤ ਵਾਪਰੀ ਜਦੋਂ SI ਬਲਵਿੰਦਰ ਸਿੰਘ ਪੁਲਿਸ ਟੀਮ ਨਾਲ ਰੁਟੀਨ ਚੈਕਿੰਗ ਕਰ ਰਹੇ ਸਨ, ਉਹਨਾਂ ਨੇ ਕੁਝ ਵਿਅਕਤੀਆਂ ਨਾਲ ਝਗੜੇ ਉਪਰੰਤ ਹਿਤੇਸ਼ ਕੁਮਾਰ ਦੀ ਲੱਤ ‘ਤੇ ਗੋਲੀ ਚਲਾ ਦਿੱਤੀ ਸੀ। ਇਸ ਉਪਰੰਤ ਕੁਝ ਲੋਕਾਂ ਨੇ ਪੁਲਿਸ ਵਾਹਨ ਦੀ ਭੰਨਤੋੜ ਵੀ ਕੀਤੀ।

SSP ਨੇ SI ਬਲਵਿੰਦਰ ਸਿੰਘ ਨੂੰ ਸੋਮਵਾਰ ਨੂੰ ਮੁਅੱਤਲ ਕਰ ਦਿੱਤਾ ਸੀ ਅਤੇ ਉਸ ਦਾ ਤਬਾਦਲਾ ਪੁਲੀਸ ਲਾਈਨਜ ਕਰ ਦਿੱਤਾ ਸੀ।

ਜ਼ਿਕਰਯੋਗ ਹੈ ਕਿ ਘਟਨਾ ਉਪਰੰਤ ਐਸਐਸਪੀ ਨੇ ਤੁਰੰਤ ਘਟਨਾ ਦੀ ਜਾਂਚ ਕਰਨ ਅਤੇ ਰਿਪੋਰਟ ਸੌਂਪਣ ਲਈ ਐਸਪੀ ਹੈੱਡਕੁਆਰਟਰ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕਿਤਾ ਸੀ। SSP ਵਿਵੇਕ ਸ਼ੀਲ ਸੋਨੀ ਨੇ ਦੱਸਿਆ ਕਿ ਐਸਆਈਟੀ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਥਾਣਾ ਡੇਰਾਬੱਸੀ ਵਿਖੇ ਭਾਰਤੀ ਦੰਡਾਵਲੀ ਨਿਯਮ (IPC) ਦੀਆਂ ਧਾਰਾਵਾਂ 324, 354, 336 ਅਤੇ 509 ਤਹਿਤ FIR ਦਰਜ ਕੀਤੀ ਗਈ ਹੈ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਉਦਯੋਗ ਬੰਦ ਹੋ ਰਹੇ ਹਨ, ਝੋਨੇ ਦੀ ਫ਼ਸਲ ਸੁੱਕ ਰਹੀ ਹੈ: ਰਾਜਾ ਵੜਿੰਗ

ਸਰਕਾਰ ਨੇ ਬਿਜਲੀ ਸੈਕਟਰ ਨੂੰ ਤਬਾਹ ਕੀਤਾ: ਸੁਨੀਲ ਜਾਖੜ

ਪੰਜਾਬ 'ਚ ਬਿਜਲੀ ਕਟੌਤੀ ਦੀ ਹਾਹਾਕਾਰ, ਸਰਕਾਰ ਦਾ ਝੂਠ ਬੇਨਕਾਬ : ਮਜੀਠੀਆ

ਪੰਜਾਬ-ਹਰਿਆਣਾ ਹਾਈ ਕੋਰਟ ‘ਚ ਡੀਏ ਮਾਮਲੇ ਦੀ ਹੋਈ ਸੁਣਵਾਈ

ਪੰਜਾਬ ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ

ਤਰਨਤਾਰਨ 'ਚ ਪੁਲਿਸ ਮੁਕਾਬਲੇ ਦੌਰਾਨ ਦੋ ਬਦਮਾਸ਼ ਜ਼ਖਮੀ

PRTC ਦੇ ਆਊਟਸੋਰਸ ਕਰਮਚਾਰੀਆਂ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਵੱਡਾ ਝਟਕਾ

ਪੰਜਾਬ ਇੰਚਾਰਜ ਵਜੋਂ ਸਚਿਨ ਪਾਇਲਟ ਦੀ ਨਿਯੁਕਤੀ ਨੇ ਪਾਰਟੀ ਵਰਕਰਾਂ 'ਚ ਜਗਾਈ ਨਵੀਂ ਉਮੀਦ: ਚਰਨਜੀਤ ਚੰਨੀ

ਮੋਹਾਲੀ ਦੇ ਸਨੇਟਾ 'ਚ ਪੁਲਿਸ ਮੁਕਾਬਲੇ 'ਚ ਲੋੜੀਂਦਾ ਬਦਮਾਸ਼ ਕਾਬੂ, ਹਥਿਆਰ ਬਰਾਮਦ

ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ SIT ਵੱਲੋਂ ਸੁਖਬੀਰ ਸਿੰਘ ਬਾਦਲ ਤਲਬ

 
 
 
 
Subscribe