Thursday, May 01, 2025
 

ਪੰਜਾਬ

ਇਟਲੀ ਗਈ ਪੰਜਾਬਣ ਦੀ ਭੇਦਭਰੇ ਹਾਲਾਤ ਵਿਚ ਮੌਤ

June 30, 2022 07:05 AM

ਹੁਸ਼ਿਆਰਪੁਰ : ਪਿੰਡ ਨਡਾਲੋਂ ਦੇ ਸਾਬਕਾ ਸਰਪੰਚ ਜਸਵੀਰ ਸਿੰਘ ਭੱਟੀ ਦੀ 28 ਸਾਲਾ ਧੀ ਪ੍ਰਿਆ ਪਵਾਰ ਦੀ ਬਰੇਸ਼ੀਆ (ਇਟਲੀ) ’ਚ ਭੇਤਭਰੀ ਹਾਲਤ ’ਚ ਮੌਤ ਹੋਣ ਦਾ ਦੁਖਦਾਈ ਖ਼ਬਰ ਮਿਲੀ ਹੈ।

ਜਸਵੀਰ ਸਿੰਘ ਭੱਟੀ ਨੇ ਦੱਸਿਆ ਕਿ ਉਸ ਦੀ ਧੀ ਪ੍ਰਿਆ ਦਾ ਵਿਆਹ ਕਰੀਬ 8 ਸਾਲ ਪਹਿਲਾਂ ਹੋਇਆ ਸੀ, ਜਿਸ ਦਾ 7 ਸਾਲ ਦਾ ਪੁੱਤਰ ਹੈ। ਉਹ ਆਪਣੇ ਸਹੁਰਾ ਪਰਿਵਾਰ ਨਾਲ ਬਰੇਸ਼ੀਆ (ਇਟਲੀ) ਵਿਖੇ ਰਹਿ ਰਹੀ ਸੀ।

ਮੰਗਲਵਾਰ ਦੇਰ ਰਾਤ 12 ਵਜੇ ਉਨ੍ਹਾਂ ਨੂੰ ਇਟਲੀ ਤੋਂ ਉਨ੍ਹਾਂ ਦੀ ਧੀ ਦੇ ਗੁਆਂਢ ਤੋਂ ਫੋਨ ਆਇਆ ਕਿ ਉਨ੍ਹਾਂ ਦੀ ਧੀ ਪ੍ਰਿਆ ਪਵਾਰ ਨੇ ਆਤਮ ਹੱਤਿਆ ਕਰ ਲਈ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਧੀ ਕਦੇ ਵੀ ਅਜਿਹਾ ਕਦਮ ਨਹੀਂ ਚੁੱਕ ਸਕਦੀ।

ਉਨ੍ਹਾਂ ਖ਼ਦਸ਼ਾ  ਕੀਤਾ ਹੈ ਕਿ ਉਨ੍ਹਾਂ ਦੀ ਧੀ ਦੀ ਹੱਤਿਆ ਹੋਈ ਹੈ ਜਾਂ ਕਿਸੇ ਨੇ ਆਤਮ ਹੱਤਿਆ ਲਈ ਮਜਬੂਰ ਕੀਤਾ ਹੈ। ਉਨ੍ਹਾਂ ਭਾਰਤ ਸਰਕਾਰ ਤੇ ਇਟਲੀ ਦੀ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਉਸ ਦੀ ਧੀ ਪ੍ਰਿਆ ਪਵਾਰ ਦੀ ਹੋਈ ਮੌਤ ਦੀ ਬਾਰੀਕੀ ਨਾਲ ਜਾਂਚ ਕਰ ਕੇ ਸੱਚ ਨੂੰ ਸਾਹਮਣੇ ਲਿਆਂਦਾ ਜਾਵੇ ਤੇ ਸਾਨੂੰ ਇਨਸਾਫ਼ ਦਿਵਾਇਆ ਜਾਵੇ।

 

 

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਪੰਜਾਬ ਸਰਕਾਰ ਨੇ ਏਜੀ ਦਫ਼ਤਰ ਦਾ ਕੀਤਾ ਵਿਸਥਾਰ

ਅਮੂਲ ਨੇ ਦੁੱਧ ਮਹਿੰਗਾ ਕਿਉਂ ਕੀਤਾ ?

ਪੰਜਾਬ ਵਿੱਚ ਅੱਜ ਮੌਸਮ ਦੀ ਤਾਜ਼ਾ ਜਾਣਕਾਰੀ

ਪੰਜਾਬ-ਹਰਿਆਣਾ ਵਿਵਾਦਾਂ ਦਾ ਵਿਸਥਾਰ

ਪੰਜਾਬ ਆਮ ਨਾਲੋਂ 2.5 ਡਿਗਰੀ ਜ਼ਿਆਦਾ ਗਰਮ, ਮੀਂਹ ਨਾਲ ਰਾਹਤ ਮਿਲੇਗੀ

पंजाब पुलिस के कांस्टेबल गुरकीरत सिंह गोल्डी की गोली लगने से मौत

बरनाला में आईओएल आईओएल केमिकल्स एंड फार्मास्युटिकल्स लिमिटेड फैक्ट्री में बड़ा हादसा

'ਆਪ' ਸਰਕਾਰ ਦੀ ਮੈਗਾ ਸਫਾਈ ਮੁਹਿੰਮ; ਵਿਧਾਇਕਾਂ, ਮੰਤਰੀਆਂ ਅਤੇ ਵਲੰਟੀਅਰਾਂ ਨੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਮਿਲਾਇਆ ਹੱਥ

ਦਿਵਿਆਂਗਜਨਾਂ ਲਈ ਨਿਰਧਾਰਤ ਰੋਸਟਰ ਦੀ ਪਾਲਣਾ ਯਕੀਨੀ ਬਣਾਉਣ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਖ਼ਤ ਹਦਾਇਤਾਂ ਜਾਰੀ

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡ ਸਮਰਾਏ ਵਿਖੇ ਚਲਾਏ ਜਾ ਰਹੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦੇ ਖਿਲਾਫ਼ ਐਫ.ਆਈ.ਆਰ.ਦਰਜ*

 
 
 
 
Subscribe