Saturday, August 02, 2025
 

ਪੰਜਾਬ

ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਪਰਤ ਰਹੇ ਇੱਕੋ ਪਰਿਵਾਰ ਦੇ 3 ਜੀਆਂ ਦੀ ਮੌਤ

July 04, 2022 10:34 AM

ਮੁਹਾਲੀ : ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ ਤੇ ਫੋਕਲ ਪੁਆਇੰਟ ਟਾਂਡਾ ਨਜ਼ਦੀਕ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਮਾਤਾ ਵੈਸ਼ਨੋ ਦੇਵੀ ਯਾਤਰਾ ਤੋਂ ਵਾਪਸ ਪਰਤ ਰਹੇ ਪਰਿਵਾਰ ਦੇ 3 ਲੋਕਾਂ ਦੀ ਮੌਤ ਹੋ ਗਈ, ਜਦਕਿ ਇੱਕ ਨੌਜਵਾਨ ਜ਼ਖਮੀ ਦੱਸਿਆ ਜਾ ਰਿਹਾ ਹੈ ।

ਮਿਲੀ ਜਾਣਕਾਰੀ ਅਨੁਸਾਰ ਗੱਡੀ ਦੇ ਪੁਲੀ ਨਾਲ ਟਕਰਾਉਣ ਕਾਰਨ ਇਹ ਹਾਦਸਾ ਵਾਪਰਿਆ ਹੈ । ਦੱਸਿਆ ਜਾ ਰਿਹਾ ਹੈ ਕਿ ਇਹ ਪਰਿਵਾਰ ਜਲੰਧਰ ਦਾ ਰਹਿਣ ਵਾਲਾ ਸੀ। ਦੱਸਿਆ ਜਾ ਰਿਹਾ ਹੈ ਕਿ ਕੇਸ਼ਵ ਅਗਰਵਾਲ ਪੁੱਤਰ ਕਸਤੂਰੀ ਲਾਲ ਵਾਸੀ ਜ਼ਿਲ੍ਹਾ ਜਲੰਧਰ ਆਪਣੇ ਪਰਿਵਾਰ ਸਣੇ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਪਰਤ ਰਿਹਾ ਸੀ ।

ਇਸ ਦੌਰਾਨ ਜਦੋਂ ਉਹ ਫੋਕਲ ਪੁਆਇੰਟ, ਟਾਂਡਾ ਉੜਮੁੜ ਨਜ਼ਦੀਕ ਪਹੁੰਚੇ ਤਾਂ ਉਨ੍ਹਾਂ ਦੀ ਕਾਰ ਇੱਕ ਪੁਲੀ ਨਾਲ ਟਕਰਾ ਗਈ। ਜਿਸ ਵਿੱਚ ਕੇਸ਼ਵ ਅੱਗਰਵਾਲ ਦੀ ਪਤਨੀ ਮਹਿਕ ਅਗਰਵਾਲ, ਧੀ ਵਰਿੰਦਾ ਅਤੇ ਮਾਂ ਰੇਨੂੰ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਕੇਸ਼ਵ ਖ਼ੁਦ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਇਹ ਹਾਦਸਾ ਇੰਨਾ ਭਿਆਨਕ ਸੀ ਇਸ ਵਿੱਚ ਕਾਰ ਦੇ ਪਰਖੱਚੇ ਉੱਡ ਗਏ।

ਦੱਸ ਦੇਈਏ ਕਿ ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਸਬੰਧੀ ਟਾਂਡਾ ਦੇ ਐਸਐਚਓ ਉਂਕਾਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।

 

Have something to say? Post your comment

 
 
 
 
 
Subscribe