Thursday, May 01, 2025
 

ਸੰਸਾਰ

ਅਮਰੀਕਾ : ਆਜ਼ਾਦੀ ਦਿਹਾੜੇ 'ਤੇ ਪਰੇਡ ਦੌਰਾਨ ਚੱਲੀਆਂ ਤਾਬੜਤੋੜ ਗੋਲੀਆਂ, ਕਈ ਮੌਤਾਂ

July 05, 2022 07:39 AM

ਵਾਸ਼ਿੰਗਟਨ : ਅਮਰੀਕਾ ਦੇ ਸੁਤੰਤਰਤਾ ਦਿਵਸ (4 ਜੁਲਾਈ) 'ਤੇ ਸ਼ਿਕਾਗੋ 'ਚ ਆਜ਼ਾਦੀ ਦਿਵਸ ਪਰੇਡ ਦੌਰਾਨ ਗੋਲੀਬਾਰੀ ਹੋਈ। ਇਹ ਘਟਨਾ ਸ਼ਿਕਾਗੋ ਦੇ ਉਪਨਗਰ ਇਲੀਨੋਇਸ ਸੂਬੇ ਦੇ ਹਾਈਲੈਂਡ ਪਾਰਕ ਵਿੱਚ ਵਾਪਰੀ। ਪੁਲਿਸ ਮੁਤਾਬਕ ਹਮਲੇ 'ਚ 6 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 31 ਲੋਕ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਪਰੇਡ ਸਵੇਰੇ 10 ਵਜੇ ਸ਼ੁਰੂ ਹੋਈ ਪਰ 10 ਮਿੰਟ ਦੀ ਗੋਲੀਬਾਰੀ ਤੋਂ ਬਾਅਦ ਬੰਦ ਕਰ ਦਿੱਤੀ ਗਈ। ਇਸ ਨੂੰ ਦੇਖਣ ਲਈ ਸੈਂਕੜੇ ਲੋਕ ਇਕੱਠੇ ਹੋਏ ਸਨ। ਪੁਲਿਸ ਨੇ ਸਥਾਨਕ ਲੋਕਾਂ ਨੂੰ ਮੌਕੇ ਤੋਂ ਦੂਰ ਰਹਿਣ ਲਈ ਕਿਹਾ ਹੈ। ਪੁਲਿਸ ਮੁਤਾਬਕ ਹਮਲਾਵਰ ਨੇ ਇੱਕ ਸਟੋਰ ਦੀ ਛੱਤ ਤੋਂ ਅੰਨ੍ਹੇਵਾਹ ਗੋਲੀਆਂ ਚਲਾਈਆਂ। ਇਲਾਕੇ ਦੀ ਘੇਰਾਬੰਦੀ ਕਰਕੇ ਹਮਲਾਵਰ ਦੀ ਭਾਲ ਜਾਰੀ ਹੈ। ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਨੇ ਵੀ ਇਸ ਘਟਨਾ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ ਅਤੇ ਕਿਹਾ, ਮੈਂ ਇਸ ਬੇਰਹਿਮ ਹਿੰਸਾ ਤੋਂ ਹੈਰਾਨ ਹਾਂ।

ਹਾਈਲੈਂਡ ਪਾਰਕ ਦੇ ਸੁਰੱਖਿਆ ਮੁਖੀ ਕ੍ਰਿਸ ਓ-ਨੀਲ ਨੇ ਕਿਹਾ ਕਿ ਪੁਲਿਸ ਸ਼ੱਕੀ ਹਮਲਾਵਰ ਦੀ ਭਾਲ ਕਰ ਰਹੀ ਹੈ। ਨੀਲ ਮੁਤਾਬਕ ਹਮਲਾਵਰ 18 ਤੋਂ 20 ਸਾਲ ਦਾ ਨੌਜਵਾਨ ਹੈ। ਉਹ ਰੰਗ ਵਿੱਚ ਗੋਰਾ ਹੈ ਅਤੇ ਲੰਬੇ ਵਾਲ ਹਨ। ਉਸ ਨੇ ਚਿੱਟੇ ਜਾਂ ਨੀਲੇ ਰੰਗ ਦੀ ਟੀ-ਸ਼ਰਟ ਪਾਈ ਹੋਈ ਹੈ। ਪੁਲਿਸ ਨੇ ਮੌਕੇ ਤੋਂ ਇੱਕ ਬੰਦੂਕ ਬਰਾਮਦ ਕੀਤੀ ਹੈ। ਲੋਕਾਂ ਨੂੰ ਘਰਾਂ ਦੇ ਅੰਦਰ ਹੀ ਰਹਿਣ ਲਈ ਕਿਹਾ ਗਿਆ ਹੈ।

 

 

Have something to say? Post your comment

Subscribe