Friday, May 02, 2025
 

ਰਾਸ਼ਟਰੀ

10 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, ਪੰਜਾਬ 'ਚ ਕਦੋਂ ਪਵੇਗੀ ਬਾਰਿਸ਼ ?

July 08, 2022 12:18 PM

ਨਵੀਂ ਦਿੱਲੀ : ਮੌਸਮ ਵਿਭਾਗ ਮੁਤਾਬਕ ਅਗਲੇ ਪੰਜ ਦਿਨਾਂ ਤੱਕ ਪੂਰਬੀ ਯੂਪੀ 'ਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਆਈਐਮਡੀ ਨੇ ਟਵੀਟ ਕੀਤਾ ਹੈ ਕਿ ਅਗਲੇ ਪੰਜ ਦਿਨਾਂ ਤੱਕ ਓਡੀਸ਼ਾ, ਮੱਧ ਪ੍ਰਦੇਸ਼, ਛੱਤੀਸਗੜ੍ਹ, ਮਹਾਰਾਸ਼ਟਰ, ਗੁਜਰਾਤ, ਕੇਰਲ ਅਤੇ ਮਾਹੇ, ਆਂਧਰਾ ਪ੍ਰਦੇਸ਼, ਤੇਲੰਗਾਨਾ ਅਤੇ ਕਰਨਾਟਕ 'ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਤੂਫ਼ਾਨ ਵੀ ਆਵੇਗਾ।

ਮੌਸਮ ਵਿਭਾਗ ਨੇ ਕਿਹਾ ਕਿ ਗੁਜਰਾਤ 'ਚ 8 ਤੋਂ 11 ਜੁਲਾਈ ਦਰਮਿਆਨ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਸੌਰਾਸ਼ਟਰ ਅਤੇ ਕੱਛ 'ਚ 7 ਤੋਂ 9 ਜੁਲਾਈ ਦਰਮਿਆਨ ਭਾਰੀ ਬਾਰਿਸ਼ ਹੋਵੇਗੀ। ਮੱਧ ਮਹਾਰਾਸ਼ਟਰ 'ਚ 10 ਅਤੇ 11 ਜੁਲਾਈ ਨੂੰ ਭਾਰੀ ਬਾਰਿਸ਼ ਪੈਣ ਦੀ ਸੰਭਾਵਨਾ ਹੈ।

ਇਸ ਤੋਂ ਇਲਾਵਾ ਕਰਨਾਟਕ 'ਚ 9 ਜੁਲਾਈ ਨੂੰ ਭਾਰੀ ਬਾਰਿਸ਼ ਹੋਵੇਗੀ। ਤੱਟਵਰਤੀ ਆਂਧਰਾ ਪ੍ਰਦੇਸ਼ 'ਚ 8 ਤੇ 11 ਜੁਲਾਈ ਨੂੰ ਭਾਰੀ ਮੀਂਹ ਪਵੇਗਾ। ਇਸ ਦੇ ਨਾਲ ਹੀ ਤੇਲੰਗਾਨਾ 'ਚ 8 ਤੇ 11 ਜੁਲਾਈ ਨੂੰ ਭਾਰੀ ਬਾਰਿਸ਼ ਹੋਵੇਗੀ।

ਉੱਤਰਾਖੰਡ ਵਿੱਚ ਪਿਛਲੇ ਕਈ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ। ਇਸ ਤੋਂ ਇਲਾਵਾ ਉੱਤਰ ਪ੍ਰਦੇਸ਼ ਦੇ ਕਈ ਹਿੱਸਿਆਂ 'ਚ ਵੀ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਅਨੁਸਾਰ 8 ਅਤੇ 9 ਜੁਲਾਈ ਨੂੰ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਵੇਗੀ। ਮੌਸਮ ਵਿਭਾਗ ਦੇ ਤਾਜ਼ਾ ਟਵੀਟ ਦੇ ਅਨੁਸਾਰ ਅਗਲੇ 5 ਦਿਨਾਂ ਤੱਕ ਪੂਰਬੀ ਉੱਤਰ ਪ੍ਰਦੇਸ਼ 'ਚ ਭਾਰੀ ਮੀਂਹ ਅਤੇ ਤੂਫ਼ਾਨ ਦੀ ਸੰਭਾਵਨਾ ਹੈ।

ਪੰਜਾਬ 'ਚ ਮਾਨਸੂਨ ਐਕਟਿਵ ਹੈ ਅਤੇ ਮੌਸਮ ਵਿਭਾਗ ਅਨੁਸਾਰ 8 ਤੋਂ 10 ਜੁਲਾਈ ਤੱਕ ਸੂਬੇ 'ਚ ਮੀਂਹ ਪੈਣ ਦੀ ਸੰਭਾਵਨਾ ਹੈ। ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਜਾਂ ਬੂੰਦਾਬਾਂਦੀ ਅਤੇ ਕੁਝ ਥਾਵਾਂ 'ਤੇ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। 9 ਅਤੇ 10 ਜੁਲਾਈ ਨੂੰ ਕੁਝ ਥਾਵਾਂ 'ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ 8 ਜੁਲਾਈ ਨੂੰ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਗੁਰਦਾਸਪੁਰ, ਨਵਾਂਸ਼ਹਿਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ 'ਚ ਚੰਗੀ ਬਾਰਿਸ਼ ਪੈਣ ਦੀ ਸੰਭਾਵਨਾ ਹੈ।

ਦੇਸ਼ ਦੇ ਕਈ ਸੂਬਿਆਂ ਟਚ ਰੋਜ਼ਾਨਾ ਬਾਰਿਸ਼ ਪੈ ਰਹੀ ਹੈ। ਮਹਾਰਾਸ਼ਟਰ, ਗੁਜਰਾਤ, ਉਤਰਾਖੰਡ, ਹਿਮਾਚਲ ਆਦਿ ਸੂਬਿਆਂ 'ਚ ਭਾਰੀ ਮੀਂਹ ਦੀ ਸਥਿਤੀ ਬੇਕਾਬੂ ਹੋਣ ਲੱਗੀ ਹੈ। ਮੌਸਮ ਵਿਭਾਗ ਮੁਤਾਬਕ ਦਿੱਲੀ-ਐਨਸੀਆਰ 'ਚ ਅੱਜ ਬੱਦਲ ਛਾਏ ਰਹਿਣਗੇ। ਸ਼ਾਮ ਜਾਂ ਰਾਤ ਨੂੰ ਕਈ ਇਲਾਕਿਆਂ 'ਚ ਬੂੰਦਾ-ਬਾਂਦੀ ਹੋ ਸਕਦੀ ਹੈ। ਸ਼ਨੀਵਾਰ ਨੂੰ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਗਰਮੀ ਤੋਂ ਰਾਹਤ ਮਿਲੇਗੀ।

ਹਿਮਾਚਲ ਪ੍ਰਦੇਸ਼ 'ਚ ਅਗਲੇ ਤਿੰਨ ਦਿਨਾਂ ਦੌਰਾਨ 4 ਜ਼ਿਲ੍ਹਿਆਂ ਕਾਂਗੜਾ, ਮੰਡੀ, ਸੋਲਨ ਅਤੇ ਸਿਰਮੌਰ 'ਚ ਭਾਰੀ ਬਾਰਿਸ਼ ਦੇ ਨਾਲ ਤੂਫਾਨ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਲਾਹੌਲ ਸਪਿਤੀ ਨੂੰ ਛੱਡ ਕੇ ਬਾਕੀ ਜ਼ਿਲ੍ਹਿਆਂ 'ਚ ਤੂਫ਼ਾਨ ਅਤੇ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ (IMD) ਨੇ ਅਜਿਹੇ ਸੂਬਿਆਂ ਬਾਰੇ ਜਾਣਕਾਰੀ ਦਿੱਤੀ ਹੈ, ਜਿੱਥੇ ਅਗਲੇ 5 ਦਿਨਾਂ ਤੱਕ ਭਾਰੀ ਮੀਂਹ ਅਤੇ ਤੂਫਾਨ ਹੋਣ ਵਾਲਾ ਹੈ। ਯਾਤਰੀਆਂ ਅਤੇ ਸੈਲਾਨੀਆਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ। ਇਸ ਤੋਂ ਇਲਾਵਾ 8 ਜੁਲਾਈ ਨੂੰ ਪੱਛਮੀ ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਰਾਜਸਥਾਨ ਵਿੱਚ ਭਾਰੀ ਮੀਂਹ ਪਵੇਗਾ।

 

Have something to say? Post your comment

 

ਹੋਰ ਰਾਸ਼ਟਰੀ ਖ਼ਬਰਾਂ

ਕੇਦਾਰਨਾਥ ਧਾਮ ਦੇ ਦਰਵਾਜ਼ੇ ਅੱਜ ਸਵੇਰੇ 7 ਵਜੇ ਖੁੱਲ੍ਹਣਗੇ, ਜਾਣੋ ਕਿਵੇਂ ਦੇਖ ਸਕਦੇ ਹੋ ਲਾਈਵ ਟੈਲੀਕਾਸਟ

सैकड़ों पुलिसवालों की मौजूदगी में रॉनी रोड्रिग्स ने मनाया पुलिस इंस्पेक्टर Vijay Madaye के रिटायरमेंट और जन्मदिन का जश्न

ਮਹਾਰਾਸ਼ਟਰ ਕੈਬਨਿਟ ਮੀਟਿੰਗ ਵਿੱਚ ਮਹੱਤਵਪੂਰਨ ਫੈਸਲੇ ਲਏ ਗਏ

ਗੋਲੀਬਾਰੀ ਦੀ ਗੂੰਜ, ਪਹਿਲਗਾਮ ਅੱਤਵਾਦੀ ਹਮਲੇ ਦਾ ਨਵਾਂ ਵੀਡੀਓ

ਭਾਰਤ ਕਿਸੇ ਵੀ ਸਮੇਂ ਹਮਲਾ ਕਰ ਸਕਦਾ ਹੈ; ਰੱਖਿਆ ਮੰਤਰੀ ਦੇ ਬਿਆਨ ਨੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ

NCERT ਦੀ ਨਵੀਂ ਕਿਤਾਬ ਵਿੱਚੋਂ ਮੁਗਲਾਂ ਦਾ ਇਤਿਹਾਸ ਹਟਾਇਆ

ਰਾਜਸਥਾਨ ਦੇ ਇੱਕ ਸਰਕਾਰੀ ਸਕੂਲ ਵਿੱਚ ਹੈਰਾਨ ਕਰਨ ਵਾਲੀ ਘਟਨਾ

ਤਾੜੀ ਨੂੰ ਬਿਹਾਰ ਦੇ ਸ਼ਰਾਬ ਪਾਬੰਦੀ ਕਾਨੂੰਨ ਤੋਂ ਬਾਹਰ ਰੱਖਿਆ ਜਾਵੇਗਾ

ਨਾਗਪੁਰ ਵਿੱਚ ਟਰੱਕ ਨੇ ਬਾਈਕ ਸਵਾਰਾਂ ਨੂੰ ਕੁਚਲਿਆ

ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨੀਆਂ ਨੂੰ ਚੰਡੀਗੜ੍ਹ ਛੱਡਣ ਦੇ ਹੁਕਮ ਜਾਰੀ

 
 
 
 
Subscribe