Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਪੰਜਾਬ

ਪੰਜਾਬ ਪੁਲਿਸ ਨੇ 101 ਸਬ-ਇੰਸਪੈਕਟਰਾਂ ਨੂੰ ਤਰੱਕੀ ਦੇ ਕੇ ਬਣਾਇਆ ਇੰਸਪੈਕਟਰ

July 08, 2022 11:15 PM

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਪਦਉੱਨਤ ਹੋਏ ਇੰਸਪੈਕਟਰਾਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ ਅਤੇ ਇਮਾਨਦਾਰੀ ਤੇ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਆ

 ਪੁਲਿਸ ਵਲੋਂ ਕੀਤੀਆਂ 101 ਤਰੱਕੀਆਂ ਵਿੱਚੋਂ 95 ਮਹਿਲਾ ਅਧਿਕਾਰੀ

 ਚੰਡੀਗੜ੍ਹ : ਪੰਜਾਬ ਪੁਲਿਸ ਫੋਰਸ ਦੇ ਮਨੋਬਲ ਨੂੰ ਹੋਰ ਉੱਚਾ ਚੁੱਕਣ ਲਈ, ਡੀਜੀਪੀ ਪੰਜਾਬ ਗੌਰਵ ਯਾਦਵ ਨੇ ਅੱਜ 101 ਸਬ-ਇੰਸਪੈਕਟਰਾਂ, ਜਿਨਾਂ ਵਿੱਚ 95 ਮਹਿਲਾ ਅਧਿਕਾਰੀ ਵੀ ਸ਼ਾਮਲ ਹਨ, ਨੂੰ ਇੰਸਪੈਕਟਰ ਦੇ ਅਹੁਦੇ 'ਤੇ ਤਰੱਕੀ ਦਿੱਤੀ। ਇਹਨਾਂ 101 ਪੁਲਿਸ ਮੁਲਾਜ਼ਮਾਂ ਦੀ ਇਸ ਤਰੱਕੀ ਨਾਲ ਸੂਬੇ ਦੇ ਸਾਰੇ ਜ਼ਿਲਿਆਂ ਵਿੱਚ ਇੰਸਪੈਕਟਰ ਰੈਂਕ ਦੀਆਂ ਸਾਰੀਆਂ ਅਸਾਮੀਆਂ ਭਰ ਦਿੱਤੀਆਂ ਗਈਆਂ ਹਨ। 

ਡੀਜੀਪੀ ਗੌਰਵ ਯਾਦਵ ਨੇ ਕਿਹਾ, ਅੱਜ ਅਸੀਂ 101 ਸਬ-ਇੰਸਪੈਕਟਰਾਂ ਨੂੰ ਇੰਸਪੈਕਟਰਾਂ ਦੇ ਰੈਂਕ ਤੱਕ ਪਦਉੱਨਤ ਕੀਤਾ ਹੈ, ਜਿਸ ਨਾਲ ਨਾ ਸਿਰਫ ਫੀਲਡ ਵਿੱਚ ਸੁਪਰਵਾਈਜ਼ਰੀ ਪੱਧਰ 'ਤੇ ਸਟਾਫ ਦੀ ਕਮੀ ਦੂਰ ਹੋਵੇਗੀ ਬਲਕਿ ਅਧਿਕਾਰੀਆਂ ਨੂੰ ਵੀ ਉਨਾਂ ਦੀ ਤਰੱਕੀ ਦਾ ਬਣਦਾ ਹੱਕ ਮਿਲੇਗਾ।’’

ਡੀਜੀਪੀ ਨੇ ਇੱਥੇ ਪਦਉੱਨਤ ਹੋਏ ਕੁਝ ਅਧਿਕਾਰੀਆਂ ਦੇ ਮੋਢਿਆਂ 'ਤੇ ਸੰਕੇਤਕ ਤੌਰ 'ਤੇ ਸਟਾਰ ਲਗਾਉਦੇ ਹੋਏ, ਸਾਰੇ ਪਦਉੱਨਤ ਅਧਿਕਾਰੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਉਹਨਾਂ ਨੇ ਅਧਿਕਾਰੀਆਂ ਨੂੰ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਤੁਹਾਡੇ ਮੋਢਿਆਂ 'ਤੇ ਲੱਗੇ ਨਵੇਂ ਸਟਾਰ ਨਾਲ ਜ਼ਿੰਮੇਵਾਰੀ ਵੀ ਵਧੀ ਹੈ। 

ਹੋਰ ਵੇਰਵੇ ਦਿੰਦਿਆਂ ਉਨਾਂ ਕਿਹਾ ਕਿ ਪਦਉੱਨਤ ਹੋਈਆਂ ਸਾਰੀਆਂ 95 ਮਹਿਲਾ ਅਧਿਕਾਰੀ 2015 ਬੈਚ ਰਾਹੀਂ ਸਿੱਧੀਆਂ ਸਬ-ਇੰਸਪੈਕਟਰ ਭਰਤੀ ਹੋਈਆਂ ਹਨ ਅਤੇ ਉਨਾਂ ਕੋਲ ਸੱਤ ਸਾਲ ਦਾ ਫੀਲਡ ਤਜਰਬਾ ਹੈ। ਜਦਕਿ ਬਾਕੀ ਛੇ ਸਬ-ਇੰਸਪੈਕਟਰ, ਜੋ ਹੁਣ ਇੰਸਪੈਕਟਰ ਬਣ ਗਏ ਹਨ, ਆਪਣੀ ਪਦਉੱਨਤੀ ਦੀ ਉਡੀਕ ਕਰ ਰਹੇ ਸਨ।

ਸਮੇਂ ਸਿਰ ਪਦਉੱਨਤੀ ਨੂੰ ਹਰੇਕ ਪੁਲਿਸ ਕਰਮਚਾਰੀ ਦਾ ਅਧਿਕਾਰ ਦੱਸਦਿਆਂ ਡੀਜੀਪੀ ਨੇ ਸਮੂਹ ਪੁਲਿਸ ਬਲ ਨੂੰ ਜਲਦ ਹੀ ਉਨਾਂ ਦੀਆਂ ਬਣਦੀਆਂ ਤਰੱਕੀਆਂ ਦੇਣ ਦਾ ਭਰੋਸਾ ਦਿੱਤਾ। ਉਨਾਂ ਕਿਹਾ ਕਿ ਹੈੱਡ ਕਾਂਸਟੇਬਲ, ਸਹਾਇਕ ਸਬ-ਇੰਸਪੈਕਟਰ ਅਤੇ ਸਬ-ਇੰਸਪੈਕਟਰ ਸਮੇਤ ਸੁਪਰਵਾਈਜ਼ਰੀ ਪੱਧਰ 'ਤੇ ਖਾਲੀ ਪਈਆਂ ਅਸਾਮੀਆਂ ਨੂੰ ਜਲਦੀ ਭਰਿਆ ਜਾਵੇਗਾ।

ਜਿਕਰਯੋਗ ਹੈ ਕਿ ਇਹ ਕਦਮ ਮਹਿਲਾ ਸਸ਼ਕਤੀਕਰਨ ਵੱਲ ਪੰਜਾਬ ਸਰਕਾਰ ਦਾ ਇੱਕ ਹੋਰ ਉਪਰਾਲਾ ਹੈ ਕਿਉਕਿ ਇਸ ਬੈਚ ਦੀ ਤਰੱਕੀ ਨਾਲ ਪੁਲਿਸ ਬਲ ਵਿੱਚ ਸੁਪਰਵਾਈਜ਼ਰੀ ਪੱਧਰ 'ਤੇ ਮਹਿਲਾਵਾਂ ਦੀ ਪ੍ਰਤੀਨਿਧਤਾ ਹੋਰ ਵਧੇਗੀ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਉਦਯੋਗ ਬੰਦ ਹੋ ਰਹੇ ਹਨ, ਝੋਨੇ ਦੀ ਫ਼ਸਲ ਸੁੱਕ ਰਹੀ ਹੈ: ਰਾਜਾ ਵੜਿੰਗ

ਸਰਕਾਰ ਨੇ ਬਿਜਲੀ ਸੈਕਟਰ ਨੂੰ ਤਬਾਹ ਕੀਤਾ: ਸੁਨੀਲ ਜਾਖੜ

ਪੰਜਾਬ 'ਚ ਬਿਜਲੀ ਕਟੌਤੀ ਦੀ ਹਾਹਾਕਾਰ, ਸਰਕਾਰ ਦਾ ਝੂਠ ਬੇਨਕਾਬ : ਮਜੀਠੀਆ

ਪੰਜਾਬ-ਹਰਿਆਣਾ ਹਾਈ ਕੋਰਟ ‘ਚ ਡੀਏ ਮਾਮਲੇ ਦੀ ਹੋਈ ਸੁਣਵਾਈ

ਪੰਜਾਬ ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ

ਤਰਨਤਾਰਨ 'ਚ ਪੁਲਿਸ ਮੁਕਾਬਲੇ ਦੌਰਾਨ ਦੋ ਬਦਮਾਸ਼ ਜ਼ਖਮੀ

PRTC ਦੇ ਆਊਟਸੋਰਸ ਕਰਮਚਾਰੀਆਂ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਵੱਡਾ ਝਟਕਾ

ਪੰਜਾਬ ਇੰਚਾਰਜ ਵਜੋਂ ਸਚਿਨ ਪਾਇਲਟ ਦੀ ਨਿਯੁਕਤੀ ਨੇ ਪਾਰਟੀ ਵਰਕਰਾਂ 'ਚ ਜਗਾਈ ਨਵੀਂ ਉਮੀਦ: ਚਰਨਜੀਤ ਚੰਨੀ

ਮੋਹਾਲੀ ਦੇ ਸਨੇਟਾ 'ਚ ਪੁਲਿਸ ਮੁਕਾਬਲੇ 'ਚ ਲੋੜੀਂਦਾ ਬਦਮਾਸ਼ ਕਾਬੂ, ਹਥਿਆਰ ਬਰਾਮਦ

ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ SIT ਵੱਲੋਂ ਸੁਖਬੀਰ ਸਿੰਘ ਬਾਦਲ ਤਲਬ

 
 
 
 
Subscribe