Friday, May 02, 2025
 

ਪੰਜਾਬ

ਕੈਨੇਡਾ ਜਾ ਕੇ ਕੁੜੀ ਭੁੱਲ ਗਈ ਪਤੀ ਤੇ ਸਹੁਰਾ ਪਰਿਵਾਰ, ਮੁੰਡੇ ਨੇ ਚੁੱਕਿਆ ਖੌਫਨਾਕ ਕਦਮ

July 10, 2022 08:22 AM

ਸਮਰਾਲਾ : ਵਿਦੇਸ਼ ਜਾਣ ਦੀ ਚਾਹਤ ਵਿੱਚ ਪੰਜਾਬ ਦੇ ਲੋਕ ਸਭ ਤੋਂ ਅੱਗੇ ਹਨ, ਬਾਹਰ ਜਾਣ ਦੇ ਚੱਕਰ ਵਿਚ ਆਪਣਾ ਘਰ ਬਾਰ ਜ਼ਮੀਨ ਤੱਕ ਵੇਚ ਦਿੰਦੇ ਹਨ। ਕਈ ਵਾਰ ਆਈਲੈਟਸ ਪਾਸ (IELTS pass girl) ਲੜਕੀ ਮਿਲ ਜਾਵੇ ਤਾਂ ਆਪਣੇ ਬੇਟੇ ਨਾਲ ਵਿਆਹ ਕਰ ਲੜਕੀ ਦਾ ਸਾਰਾ ਖਰਚ ਚੁੱਕ ਕੇ ਉਸਨੂੰ ਵਿਦੇਸ਼ ਭੇਜਦੇ। ਪਰ ਵਿਦੇਸ਼ ਦੀ ਚਾਹਤ ਸਾਰਿਆਂ ਨੂੰ ਰਾਸ ਨਹੀਂ ਆਉਂਦੀ।

ਪੰਜਾਬ ਵਿਚ ਇਸ ਤਰ੍ਹਾਂ ਦੇ ਕਈ ਮਾਮਲੇ ਪੁਲਿਸ ਥਾਣਿਆਂ ਵਿਚ ਦਰਜ ਹਨ ਜਿਸ ਵਿੱਚ ਆਪਣੇ ਲੜਕੇ ਨੂੰ ਵਿਦੇਸ਼ ਭੇਜਣ ਲਈ ਆਈਲੈਟਸ ਪਾਸ ਕੁੜੀ (IELTS pass girl) ਨਾਲ ਵਿਆਹ ਕਰ ਵਿਦੇਸ਼ ਭੇਜਣ ਤਕ ਅਤੇ ਉਸ ਦੀ ਪੜ੍ਹਾਈ ਤੱਕ ਦਾ ਖਰਚਾ ਕਰ ਦਿੰਦੇ ਹਨ ਪਰ ਆਖਰ ਉਹ ਠੱਗੀ ਦਾ ਸ਼ਿਕਾਰ ਹੋ ਜਾਂਦੇ ਹਨ। ਜਿਸ ਤੋਂ ਬਾਅਦ ਪਰਿਵਾਰ ਬਰਬਾਦ ਹੋ ਜਾਂਦਾ ਹੈ।

ਇਹੀ ਹੋਇਆ ਸਮਰਾਲਾ ਦੇ ਪਿੰਡ ਗੋਸਲਾਂ ਦੇ ਗਗਨਦੀਪ ਸਿੰਘ ਨਾਲ। ਜਾਣਕਾਰੀ ਅਨੁਸਾਰ ਸਤੰਬਰ 2021 ‘ਚ ਗਗਨਦੀਪ ਦੀ ਪਤਨੀ ਸਿਮਰਨਜੀਤ ਕੌਰ (Simranjit Kaur) ਕੈਨੇਡਾ ਗਈ ਸੀ। ਵਿਆਹ ਤੋਂ ਲੈ ਕੇ ਕੈਨੇਡਾ ਤੱਕ ਦਾ ਸਾਰਾ ਖਰਚ ਗਗਨਦੀਪ (Gagandeep) ਦੇ ਪਰਿਵਾਰ ਵੱਲੋਂ ਕੀਤਾ ਗਿਆ। ਕੈਨੇਡਾ ਜਾ ਕੇ ਵੀ ਸਿਮਰਨਜੀਤ ਕੌਰ ਲਗਾਤਾਰ ਪੈਸਿਆਂ ਦੀ ਮੰਗ ਕਰਦੀ ਰਹੀ। ਜਿਸ ਤੋਂ ਦੁਖੀ ਹੋ ਕੇ ਗਗਨਦੀਪ ਨੇ ਖੁਦਕੁਸ਼ੀ ਕਰ ਲਈ।

ਮ੍ਰਿਤਕ ਗਗਨਦੀਪ ਸਿੰਘ (22) ਦੇ ਪਿਤਾ ਸੋਹਣ ਸਿੰਘ ਨੇ ਦੱਸਿਆ ਕਿ 31 ਮਈ ਨੂੰ ਉਹ ਸਕੂਲ ‘ਚੋਂ ਸੇਵਾਮੁਕਤ ਹੋਏ ਸੀ ਤਾਂ ਉਹ ਸਕੂਲ ‘ਚ ਕਾਗਜੀ ਕਾਰਵਾਈ ਲਈ ਗਏ ਸਨ। ਮਗਰੋਂ ਉਹਨਾਂ ਦੀ ਨੂੰਹ ਦੇ ਪਿਤਾ ਦਾ ਫੋਨ ਆਇਆ ਕਿ ਗਗਨਦੀਪ ਉਹਨਾਂ ਦਾ ਫੋਨ ਨਹੀਂ ਚੁੱਕ ਰਿਹਾ।

ਜਦੋਂ ਉਹਨਾਂ ਨੇ ਆਪਣੇ ਲੜਕੇ ਨੂੰ ਫੋਨ ਕੀਤਾ ਤਾਂ ਉਸਦਾ ਫੋਨ ਵੀ ਗਗਨਦੀਪ ਨੇ ਨਾ ਚੁੱਕਿਆ। ਉਹ ਤੁਰੰਤ ਘਰ ਪਹੁੰਚੇ ਤਾਂ ਵੇਖਿਆ ਕਿ ਗਗਨਦੀਪ ਨੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਸੀ। ਗਗਨਦੀਨ ਨੇ ਇਹ ਖੁਦਕੁਸ਼ੀ ਮੋਬਾਇਲ ‘ਤੇ ਆਪਣੀ ਪਤਨੀ ਨਾਲ ਗੱਲਬਾਤ ਮਗਰੋਂ ਕੀਤੀ।

ਸੋਹਣ ਸਿੰਘ ਨੇ ਦੱਸਿਆ ਕਿ ਉਹਨਾਂ ਨੇ ਮੁੰਡੇ ਦੇ ਵਿਆਹ ‘ਤੇ ਕਰੀਬ 20 ਲੱਖ ਰੁਪਏ ਖਰਚ ਕੀਤੇ ਸੀ। ਹੁਣ ਜੁਲਾਈ ‘ਚ ਉਸ ਦੀ ਫਾਈਲ ਕੈਨੇਡਾ ਲਾਈ ਜਾਣੀ ਸੀ। ਕੈਨੇਡਾ ਰਹਿੰਦੀ ਨੂੰਹ ਉਸ ਦੇ ਮੁੰਡੇ ਕੋਲੋਂ ਮੋਬਾਇਲ ਤੇ ਹੋਰ ਮੰਗਾਂ ਕਰ ਰਹੀ ਸੀ। ਇਸ ਤੋਂ ਦੁਖੀ ਕੇ ਗਗਨਦੀਪ ਨੇ ਖੁਦਕੁਸ਼ੀ (Suicide) ਕਰ ਲਈ। ਪੁਲਿਸ ਨੇ ਪਰਿਵਾਰ ਵਾਲਿਆਂ ਦੇ ਬਿਆਨ ਦਰਜ ਕਰ ਲਏ ਸੀ। ਜਾਂਚ ਅਧਿਕਾਰੀ ਬਲਦੇਵ ਸਿੰਘ ਨੇ ਦੱਸਿਆ ਕਿ ਫਿਲਹਾਲ ਕਿਸੇ ਦੇ ਖਿਲਾਫ ਕੋਈ ਮੁਕੱਦਮਾ ਦਰਜ ਨਹੀਂ ਕੀਤਾ ਗਿਆ।

ਗਗਨਦੀਪ ਦੇ ਪਰਿਵਾਰ ਕੋਲੋਂ ਸਬੂਤ ਮੰਗੇ ਗਏ ਹਨ ਅਤੇ ਮੋਬਾਈਲ ਕਾਲ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਕਿਸੇ ਤਰ੍ਹਾਂ ਦਾ ਕੋਈ ਸੁਸਾਇਡ ਨੋਟ ਨਹੀਂ ਮਿਲਿਆ ਹੈ। ਫਿਲਹਾਲ ਪੁਲਿਸ ਨੇ ਧਾਰਾ 174 ਦੀ ਕਾਰਵਾਈ ਕਰਦੇ ਹੋਏ ਪੋਸਟਮਾਰਟਮ ਮਗਰੋਂ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਹੈ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਪੰਜਾਬ ਸਰਕਾਰ ਨੇ ਏਜੀ ਦਫ਼ਤਰ ਦਾ ਕੀਤਾ ਵਿਸਥਾਰ

ਅਮੂਲ ਨੇ ਦੁੱਧ ਮਹਿੰਗਾ ਕਿਉਂ ਕੀਤਾ ?

ਪੰਜਾਬ ਵਿੱਚ ਅੱਜ ਮੌਸਮ ਦੀ ਤਾਜ਼ਾ ਜਾਣਕਾਰੀ

ਪੰਜਾਬ-ਹਰਿਆਣਾ ਵਿਵਾਦਾਂ ਦਾ ਵਿਸਥਾਰ

ਪੰਜਾਬ ਆਮ ਨਾਲੋਂ 2.5 ਡਿਗਰੀ ਜ਼ਿਆਦਾ ਗਰਮ, ਮੀਂਹ ਨਾਲ ਰਾਹਤ ਮਿਲੇਗੀ

पंजाब पुलिस के कांस्टेबल गुरकीरत सिंह गोल्डी की गोली लगने से मौत

बरनाला में आईओएल आईओएल केमिकल्स एंड फार्मास्युटिकल्स लिमिटेड फैक्ट्री में बड़ा हादसा

'ਆਪ' ਸਰਕਾਰ ਦੀ ਮੈਗਾ ਸਫਾਈ ਮੁਹਿੰਮ; ਵਿਧਾਇਕਾਂ, ਮੰਤਰੀਆਂ ਅਤੇ ਵਲੰਟੀਅਰਾਂ ਨੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਮਿਲਾਇਆ ਹੱਥ

ਦਿਵਿਆਂਗਜਨਾਂ ਲਈ ਨਿਰਧਾਰਤ ਰੋਸਟਰ ਦੀ ਪਾਲਣਾ ਯਕੀਨੀ ਬਣਾਉਣ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਖ਼ਤ ਹਦਾਇਤਾਂ ਜਾਰੀ

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡ ਸਮਰਾਏ ਵਿਖੇ ਚਲਾਏ ਜਾ ਰਹੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦੇ ਖਿਲਾਫ਼ ਐਫ.ਆਈ.ਆਰ.ਦਰਜ*

 
 
 
 
Subscribe