Sunday, August 03, 2025
 

ਪੰਜਾਬ

ਪੰਜਾਬ 'ਚ RTA ਦਫਤਰ ਖਤਮ: ਨਵੇਂ ਵਾਹਨ ਦੀ ਰਜਿਸਟ੍ਰੇਸ਼ਨ ਡੀਲਰ ਕੋਲ ਹੀ ਹੋਵੇਗੀ; ਸਮਾਰਟ RC ਦੀ ਹੋਮ ਡਿਲਿਵਰੀ

July 12, 2022 09:17 AM

ਚੰਡੀਗੜ੍ਹ : ਪੰਜਾਬ 'ਚ ਜਿਸ ਡੀਲਰਸ਼ਿਪ ਤੋਂ ਤੁਸੀਂ ਕਾਰ ਖਰੀਦੋਗੇ, ਗੱਡੀ ਦੀ ਰਜਿਸਟ੍ਰੇਸ਼ਨ ਉਥੇ ਹੀ ਹੋਵੇਗੀ। ਇਸ ਤੋਂ ਬਾਅਦ ਸਮਾਰਟ ਰਜਿਸਟ੍ਰੇਸ਼ਨ ਸਰਟੀਫਿਕੇਟ (RC) ਦੀ ਹੋਮ ਡਿਲੀਵਰੀ ਹੋਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਇਹ ਸਹੂਲਤ ਸ਼ੁਰੂ ਕੀਤੀ ਹੈ। ਇਸ ਨਾਲ ਲੋਕਾਂ ਨੂੰ ਆਰਸੀ ਬਣਵਾਉਣ ਲਈ ਰੀਜਨਲ ਟਰਾਂਸਪੋਰਟ ਅਥਾਰਟੀ (RTA) ਦੇ ਦਬਾਅ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਸਰਕਾਰ ਮੁਤਾਬਕ ਸਾਰੇ ਡੀਲਰਾਂ ਨੂੰ ਨਵੇਂ ਵਾਹਨਾਂ ਦੀ ਰਜਿਸਟ੍ਰੇਸ਼ਨ ਕਰਵਾਉਣ ਦੇ ਅਧਿਕਾਰ ਦਿੱਤੇ ਗਏ ਹਨ। ਕਾਰ ਖਰੀਦਣ ਤੋਂ ਬਾਅਦ ਲੋਕ ਮੌਕੇ 'ਤੇ ਹੀ ਇਸ ਦਾ ਨੰਬਰ ਵੀ ਚੁਣ ਸਕਦੇ ਹਨ। ਵਾਹਨ ਦਾ ਰਜਿਸਟ੍ਰੇਸ਼ਨ ਸਰਟੀਫਿਕੇਟ ਡੀਲਰ ਪੱਧਰ 'ਤੇ ਹੀ ਮਨਜ਼ੂਰ ਕੀਤਾ ਜਾਵੇਗਾ। ਇਸ ਦੇ ਨਾਲ ਹੀ, ਡੀਲਰ ਦੁਆਰਾ ਉੱਚ ਸੁਰੱਖਿਆ ਨੰਬਰ ਪਲੇਟ (HSRP) ਦੀ ਪ੍ਰਵਾਨਗੀ ਵੀ ਦਿੱਤੀ ਜਾਵੇਗੀ। ਇਸ ਤੋਂ ਬਾਅਦ ਲੋਕ ਈ ਆਰਸੀ ਨੂੰ ਡਾਊਨਲੋਡ ਕਰਕੇ ਵਰਤ ਸਕਦੇ ਹਨ।

 

Have something to say? Post your comment

 
 
 
 
 
Subscribe