Friday, December 19, 2025
BREAKING NEWS
ਦਿੱਲੀ ਬੰਬ ਧਮਾਕੇ ਦੇ ਮਾਮਲੇ ਵਿੱਚ 9ਵੀਂ ਗ੍ਰਿਫ਼ਤਾਰੀਧਰਮਿੰਦਰ ਦੀ ਮੌਤ ਤੋਂ ਬਾਅਦ ਦਿਓਲ ਪਰਿਵਾਰ ਨੇ ਹੇਮਾ ਮਾਲਿਨੀ ਨੂੰ ਕਰ ਦਿੱਤਾ ਪਾਸੇ : ਸ਼ੋਭਾ ਡੇ ਦਾ ਦਾਅਵਾਕਿਹੜੇ ਪੌਦੇ 24/7 ਆਕਸੀਜਨ ਦਿੰਦੇ ਹਨ? ਨਾਸਾ ਦੇ ਵਿਗਿਆਨੀਆਂ ਨੇ ਦੱਸੇ ਕੁਦਰਤੀ ਤੌਰ 'ਤੇ ਹਵਾ ਸ਼ੁੱਧ ਕਰਨ ਵਾਲੇ ਪੌਦੇਬੁਲੰਦਸ਼ਹਿਰ: 'ਆ ਬੈਲ ਮੈਨੂੰ ਮਾਰ' ਦੀ ਕਹਾਵਤ ਹੋਈ ਸੱਚ; ਬਜ਼ੁਰਗ ਨੇ ਸ਼ਾਂਤ ਜਾਂਦੇ ਸਾਨ੍ਹ ਨੂੰ ਮਾਰਿਆ ਪੱਥਰ, ਫਿਰ ਜੋ ਹੋਇਆ ਦੇਖ ਕੇ ਕੰਬ ਜਾਵੇਗੀ ਰੂਹਪੰਜਾਬ ਵਿੱਚ ਕੜਾਕੇ ਦੀ ਠੰਢ ਅਤੇ ਧੁੰਦ ਦਾ ਕਹਿਰ ਉੱਤਰੀ ਭਾਰਤ ਵਿੱਚ ਸੰਘਣੀ ਧੁੰਦ ਅਤੇ ਬਰਫ਼ੀਲੀਆਂ ਹਵਾਵਾਂ ਦਾ ਕਹਿਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (18 ਦਸੰਬਰ 2025)ਜ਼ਿਲ੍ਹਾ ਪਰਿਸ਼ਦ - ਬਲਾਕ ਸੰਮਤੀ Total resultਦਹਾਕਿਆਂ ਤੋਂ ਹੋ ਰਹੀ ਉਡੀਕ ਖਤਮ: ਮਹਿੰਗੋਵਾਲ ਵਿੱਚ ਟੁੱਟੇ ਹੋਏ ਪੁਲ ਦੀ ਉਸਾਰੀ ਸ਼ੁਰੂ, 50 ਪਿੰਡਾਂ ਨੂੰ ਮਿਲੇਗੀ ਰਾਹਤਮੋਹਾਲੀ, ਪੰਜਾਬ ਵਿੱਚ ਕਬੱਡੀ ਖਿਡਾਰੀ ਰਾਣਾ ਬਲਾਚੌਰੀਆ ਦਾ ਕਾਤਲ ਮੁਕਾਬਲੇ ਵਿੱਚ ਮਾਰਿਆ ਗਿਆ; ਦੋ ਪੁਲਿਸ ਮੁਲਾਜ਼ਮ ਜ਼ਖਮੀ

ਪੰਜਾਬ

ਬਾਰਦਾਨੇ ’ਤੇ ਲਗਾਈ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ, ਮਾਮਲਾ ਦਰਜ

July 15, 2022 12:28 PM

ਚੰਡੀਗੜ੍ਹ: ਮੋਗਾ ਜ਼ਿਲ੍ਹੇ ਦੇ ਪਿੰਡ ਖੋਸਾ ਰਣਧੀਰ ਦੇ ਸ਼ੈਲਰ ਮਾਲਕ ਵੱਲੋਂ ਬਾਰਦਾਨੇ ’ਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਲਾਉਣ ਖ਼ਿਲਾਫ਼ ਸਿੱਖ ਜਥੇਬੰਦੀਆਂ ’ਚ ਰੋਸ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਸ਼ੈਲਰ ਮਾਲਕਾਂ ਖ਼ਿਲਾਫ਼ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਕੇਸ ਦਰਜ ਕਰ ਲਿਆ ਹੈ। 

ਧਰਮਕੋਟ ਦੇ ਪੁਲਿਸ ਅਧਿਕਾਰੀ ਰਾਵਿੰਦਰ ਸਿੰਘ ਨੇ ਦੱਸਿਆ ਕਿ ਚੌਲ ਮਿੱਲ ਅੰਦਰੋਂ 50 ਹਜ਼ਾਰ ਦੇ ਕਰੀਬ ਪਲਾਸਟਿਕ ਦੇ ਵਿਵਾਦਤ ਖਾਲੀ ਲਿਫ਼ਾਫ਼ੇ ਵੀ ਬਰਾਮਦ ਹੋਏ ਹਨ। ਪੰਥਕ ਜਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ ਪਿੰਡ ਖੋਸਾ ਰਣਧੀਰ ਦੇ ਇੱਕ ਸ਼ੈੱਲਰ ’ਚੋਂ ਪੈਕਿੰਗ ਲਈ ਖਾਲੀ ਬਾਰਦਾਨੇ ਦੀਆਂ ਬੋਰੀਆਂ ਤੇ ਲਿਫ਼ਾਫ਼ਿਆਂ ਉੱਪਰ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਲਾ ਕੇ ਬੇਅਦਬੀ ਕੀਤੀ ਜਾ ਰਹੀ ਹੈ। 

ਇਸ ਨੂੰ ਲੈ ਕੇ ਭਾਈ ਜਗਜੀਤ ਸਿੰਘ ਦਲ ਖ਼ਾਲਸਾ, ਰਾਜਾ ਸਿੰਘ ਖੁਖਰਾਣਾ, ਹਰਦੀਪ ਸਿੰਘ ਲੰਢੇਕੇ, ਮੱਘਰ ਸਿੰਘ ਖ਼ਾਲਸਾ, ਜਗਦੇਵ ਸਿੰਘ ਦੀ ਅਗਵਾਈ ਹੇਠ ਵੱਡੀ ਗਿਣਤੀ ਲੋਕਾਂ ਨੇ ਮਿੱਲ ਪ੍ਰਬੰਧਕਾਂ ਖ਼ਿਲਾਫ਼ ਰੋਸ ਜਤਾਇਆ। ਇਸ ਤੋਂ ਇਲਾਵਾ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਆਗੂ ਵੀ ਪੁੱਜੇ। 

ਇਸ ਬਾਰੇ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਰਾਜਾ ਖੁਖਰਾਣਾ, ਸਤਪਾਲ ਸਿੰਘ ਡਗਰੂ ਨੇ ਕਿਹਾ ਕਿ ਸ਼ੈਲਰ ਮਾਲਕਾਂ ਵੱਲੋਂ ਦਰਬਾਰ ਸਾਹਿਬ ਦੀ ਤਸਵੀਰ ਵਾਲੇ ਥੈਲਿਆਂ ਵਿੱਚ ਚੌਲਾਂ ਦੀ ਪੈਕਿੰਗ ਕਰਕੇ ਬੇਅਦਬੀ ਕੀਤੀ ਗਈ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਪੰਜਾਬ ਵਿੱਚ ਕੜਾਕੇ ਦੀ ਠੰਢ ਅਤੇ ਧੁੰਦ ਦਾ ਕਹਿਰ

ਜ਼ਿਲ੍ਹਾ ਪਰਿਸ਼ਦ - ਬਲਾਕ ਸੰਮਤੀ Total result

ਦਹਾਕਿਆਂ ਤੋਂ ਹੋ ਰਹੀ ਉਡੀਕ ਖਤਮ: ਮਹਿੰਗੋਵਾਲ ਵਿੱਚ ਟੁੱਟੇ ਹੋਏ ਪੁਲ ਦੀ ਉਸਾਰੀ ਸ਼ੁਰੂ, 50 ਪਿੰਡਾਂ ਨੂੰ ਮਿਲੇਗੀ ਰਾਹਤ

ਮੋਹਾਲੀ, ਪੰਜਾਬ ਵਿੱਚ ਕਬੱਡੀ ਖਿਡਾਰੀ ਰਾਣਾ ਬਲਾਚੌਰੀਆ ਦਾ ਕਾਤਲ ਮੁਕਾਬਲੇ ਵਿੱਚ ਮਾਰਿਆ ਗਿਆ; ਦੋ ਪੁਲਿਸ ਮੁਲਾਜ਼ਮ ਜ਼ਖਮੀ

ਪੰਜਾਬ ਚੋਣ ਨਤੀਜੇ 2025: ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦਾ ਸੰਖੇਪ ਵਿਸ਼ਲੇਸ਼ਣ (3:45 PM ਅਪਡੇਟ)

ਪੰਜਾਬ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣ ਨਤੀਜਿਆਂ ਦਾ ਸਾਰ (ਦੁਪਹਿਰ 2:15 ਵਜੇ)

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਨਤੀਜੇ - ਨਾਭਾ

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਨਤੀਜੇ (12 : 30 Pm)

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਨਤੀਜੇ - ਫ਼ਾਜ਼ਿਲਕਾ ਅਬੋਹਰ

ਕਬੱਡੀ ਖਿਡਾਰੀ ਨੂੰ ਮਾਰਨ ਵਾਲੇ ਸ਼ੂਟਰਾਂ ਦੀਆਂ ਫੋਟੋਆਂ ਸਾਹਮਣੇ ਆਈਆਂ

 
 
 
 
Subscribe