Sunday, August 03, 2025
 

ਪੰਜਾਬ

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦਾ ਦੇਹਾਂਤ

July 16, 2022 09:25 AM

ਅੰਮ੍ਰਿਤਸਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਤੇ ਮਾਝੇ ਦੇ ਚੋਟੀ ਦੇ ਅਕਾਲੀ ਨੇਤਾ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦਾ ਅੱਜ ਸਵੇਰੇ ਸਵਰਗਵਾਸ ਹੋ ਗਿਆ। ਪਿਛਲੇ ਕੁਝ ਦਿਨਾਂ ਤੋਂ ਉਹ ਬਿਮਾਰ ਚੱਲ ਰਹੇ ਸਨ ਅਤੇ ਫੋਰਟਿਸ ਹਸਪਤਾਲ ਅੰਮ੍ਰਿਤਸਰ ਵਿੱਚ ਦਾਖ਼ਲ ਸਨ। 

ਨਿਰਮਲ ਸਿੰਘ ਕਾਹਲੋਂ ਵਿਧਾਨ ਸਭਾ ਹਲਕਾ ਫਤਹਿਗੜ ਚੂੜੀਆਂ, ਜ਼ਿਲ੍ਹਾ ਗੁਰਦਾਸਪੁਰ ਤੋਂ ਤਿੰਨ ਵਾਰ ਵਿਧਾਇਕ ਰਹੇ ਤੇ 1997 'ਚ ਪੰਜਾਬ ਵਿਚਲੀ ਅਕਾਲੀ ਭਾਜਪਾ ਸਰਕਾਰ ਦੌਰਾਨ ਪੇਂਡੂ ਵਿਕਾਸ ਮੰਤਰੀ ਤੇ 2007 ਤੋਂ 2012 ਤਕ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੀ ਰਹੇ।

 

Have something to say? Post your comment

 
 
 
 
 
Subscribe