Sunday, August 03, 2025
 

ਪੰਜਾਬ

ਕਰੰਟ ਲੱਗਣ ਕਾਰਨ ਨੌਜਵਾਨ ਕਿਸਾਨ ਦੀ ਮੌਤ

July 18, 2022 07:47 AM

ਰਾਏਕੋਟ : ਨਜ਼ਦੀਕੀ ਪਿੰਡ ਸੁਖਾਣਾ ਦੇ ਇੱਕ ਨੌਜਵਾਨ ਕਿਸਾਨ ਦੀ ਟਰੈਕਟਰ ਧੋਣ ਸਮੇਂ ਕਰੰਟ ਲੱਗਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਮ੍ਰਿਤਕ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਇਹ ਹਾਦਸਾ ਬੀਤੇ ਕੱਲ ਦੁਪਿਹਰ 1 ਵਜੇ ਦੇ ਕਰੀਬ ਦਾ ਦੱਸਿਆ ਜਾ ਰਿਹਾ ਹੈ।

ਇਸ ਸਬੰਧੀ ਮ੍ਰਿਤਕ ਜਗਦੀਪ ਸਿੰਘ (34) ਪੁੱਤਰ ਗੁਰਮੇਲ ਸਿੰਘ ਦੇ ਤਾਏ ਦੇ ਲੜਕੇ ਪ੍ਰਦੀਪ ਸਿੰਘ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਜਗਦੀਪ ਸਿੰਘ 20 ਏਕੜ ਜ਼ਮੀਨ ਵਿਚ ਖੇਤੀ ਕਰਦਾ ਸੀ ਅਤੇ ਅੱਜ ਝੋਨੇ ਦੀ ਬਿਜਾਈ ਦਾ ਕੰਮ ਮੁਕੰਮਲ ਹੋਣ ਉਪਰੰਤ ਦੁਪਿਹਰ 1 ਵਜੇ ਦੇ ਕਰੀਬ ਉਹ ਆਪਣੇ ਟਰੈਕਟਰ ਨੂੰ ਧੋ ਰਿਹਾ ਸੀ।

ਜਿਸ ਦੌਰਾਨ ਉਸ ਨੂੰ ਬਿਜਲੀ ਦਾ ਕਰੰਟ ਲੱਗ ਗਿਆ, ਜਿਸ 'ਤੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਇਲਾਜ ਲਈ ਹਸਪਤਾਲ ਵਿਖੇ ਲਿਜਾਇਆ ਗਿਆ ਪਰ ਉਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।

ਮ੍ਰਿਤਕ ਜਗਦੀਪ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਜਿਸ ਦਾ ਕਰੀਬ 3-4 ਸਾਲ ਪਹਿਲਾਂ ਵਿਆਹ ਹੋਇਆ ਸੀ ਅਤੇ ਮ੍ਰਿਤਕ ਦੀ ਪਤਨੀ ਸੁਮਨਦੀਪ ਕੌਰ ਕੈਨੇਡਾ ਰਹਿ ਰਹੀ ਹੈ।ਜਿਸ ਦੇ ਵਾਪਸ ਆਉਣ 'ਤੇ ਹੀ ਅੰਤਿਮ ਸਸਕਾਰ ਕੀਤਾ ਜਾਵੇਗਾ।

 

Have something to say? Post your comment

 
 
 
 
 
Subscribe