Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਪੰਜਾਬ

ਨਸ਼ਿਆਂ ਵਿਰੁੱਧ ਜੰਗ: ਪੰਜਾਬ ਪੁਲਿਸ ਨੇ ਇੱਕ ਹਫਤੇ "ਚ ਬਰਾਮਦ ਕੀਤੀ 155 ਕਿਲੋ ਹੈਰੋਇਨ

July 18, 2022 10:50 PM

ਨਸ਼ਾ ਵਿਰੋਧੀ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਟੀਮਾਂ ਨੇ ਹੈਰੋਇਨ ਤੋਂ ਇਲਾਵਾ 16.29 ਲੱਖ ਰੁਪਏ ਦੀ ਡਰੱਗ ਮਨੀ, 15 ਕਿਲੋ ਅਫੀਮ, 37 ਕਿਲੋ ਗਾਂਜਾ, 16 ਕੁਇੰਟਲ ਭੁੱਕੀ, 64000 ਨਸੀਲੀਆਂ ਗੋਲੀਆਂ ਵੀ ਕੀਤੀਆਂ ਬਰਾਮਦ

- ਨਸਾ ਤਸਕਰਾਂ ਵੱਲੋਂ ਗ੍ਰਿਫਤਾਰੀਆਂ ਤੋਂ ਬਚਣ ਲਈ ਨਸੀਲੇ ਪਦਾਰਥਾਂ ਨੂੰ ਪੈਦਲ ਅਤੇ ਘੱਟ ਮਾਤਰਾ ਵਿੱਚ ਵੇਚਣ ਨੂੰ ਦਿੱਤੀ ਜਾ ਰਹੀ ਹੈ ਤਰਜ਼ੀਹ

- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਚਨਬੱਧ

ਚੰਡੀਗੜ੍ਹ : ਨਸ਼ਿਆਂ ਵਿਰੁੱਧ ਜਾਰੀ ਜੰਗ ਦੌਰਾਨ ਪੰਜਾਬ ਪੁਲਿਸ ਨੇ ਪਿਛਲੇ ਹਫਤੇ ਦੋ ਅੰਤਰ-ਰਾਜੀ ਅਪਰੇਸਨਾਂ ਦੌਰਾਨ ਗੁਜਰਾਤ ਅਤੇ ਮਹਾਰਾਸਟਰ ਦੋਵਾਂ ਸੂਬਿਆਂ ‘ਚੋਂ 147.5 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।

ਇਹ ਦੋ ਬਰਾਮਦਗੀਆਂ ਤੋਂ ਇਲਾਵਾ ਸੂਬੇ ‘ਚੋਂ ਪਿਛਲੇ ਹਫਤੇ 7.89 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਨਾਲ ਹੈਰੋਇਨ ਦੀ ਕੁੱਲ ਬਰਾਮਦਗੀ 155.39 ਕਿਲੋਗ੍ਰਾਮ ਹੋ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਦਿੱਤੀ।

ਜ਼ਿਕਰਯੋਗ ਹੈ ਕਿ 12 ਜੁਲਾਈ ਨੂੰ ਏ.ਟੀ.ਐਸ. ਗੁਜਰਾਤ ਨਾਲ ਸਾਂਝੇ ਆਪ੍ਰੇਸਨ ਦੌਰਾਨ, ਪੰਜਾਬ ਪੁਲਿਸ ਨੇ ਗੁਜਰਾਤ ਦੇ ਮੁੰਦਰਾ ਬੰਦਰਗਾਹ ‘ਤੇ ਕੰਟੇਨਰ ‘ਚੋਂ 75 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਸੀ, ਜਦਕਿ 15 ਜੁਲਾਈ ਨੂੰ ਮਹਾਰਾਸਟਰ ਪੁਲਿਸ ਨਾਲ ਮਿਲ ਕੇ ਮੁੰਬਈ ਦੇ ਨਾਹਵਾ ਸੇਵਾ ਪੋਰਟ ‘ਤੇ ਕੰਟੇਨਰ ‘ਚੋਂ 72.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ। 

ਨਸ਼ਿਆਂ ਦੀ ਬਰਾਮਦਗੀ ਸਬੰਧੀ ਆਪਣੀ ਹਫਤਾਵਾਰੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਆਈਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਪਿਛਲੇ ਇੱਕ ਹਫਤੇ ਦੌਰਾਨ ਨਾਰਕੋਟਿਕ ਡਰੱਗਜ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐਨਡੀਪੀਐਸ) ਐਕਟ ਤਹਿਤ 34 ਵਪਾਰਕ ਐਫਆਈਆਰਜ ਸਮੇਤ 453 ਐਫਆਈਆਰਜ ਦਰਜ ਕਰਕੇ 565 ਨਸਾ ਤਸਕਰਾਂ/ਸਪਲਾਇਰਾਂ ਨੂੰ ਗਿ੍ਰਫਤਾਰ ਕੀਤਾ ਹੈ।

ਉਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਪੁਲਿਸ ਨੂੰ ਨਸ਼ਿਆਂ ਵਿਰੁੱਧ ਜੰਗ ਛੇੜਨ ਲਈ ਪੂਰੀ ਖੁੱਲ ਦੇਣ ਉਪਰੰਤ ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਪੰਜਾਬ ‘ਚੋਂ ਨਸ਼ਿਆਂ ਦੀ ਅਲਾਮਤ ਨੂੰ ਖ਼ਤਮ ਕਰਨ ਲਈ ਵਿਆਪਕ ਨਸਾ ਵਿਰੋਧੀ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ।

ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਨੇ ਘੇਰਾਬੰਦੀ ਅਤੇ ਤਲਾਸੀ ਮੁਹਿੰਮਾਂ ਚਲਾ ਕੇ ਅਤੇ ਸੰਵੇਦਨਸ਼ੀਲ ਰੂਟਾਂ ‘ਤੇ ਨਾਕੇ ਲਗਾ ਕੇ ਨਸਾ ਪ੍ਰਭਾਵਿਤ ਖੇਤਰਾਂ ਵਿੱਚ 16.29 ਲੱਖ ਰੁਪਏ ਡਰੱਗ ਮਨੀ, 15 ਕਿਲੋ ਅਫੀਮ, 37 ਕਿਲੋ ਗਾਂਜਾ, 16 ਕੁਇੰਟਲ ਭੁੱਕੀ ਅਤੇ 64000 ਨਸੀਲੀਆਂ ਗੋਲੀਆਂ/ਕੈਪਸੂਲ ਸਮੇਤ ਹੋਰ ਨਸੀਲੇ ਪਦਾਰਥ ਵੀ ਬਰਾਮਦ ਕੀਤੇ ਹਨ। ਉਨਾਂ ਕਿਹਾ ਕਿ ਪਿਛਲੇ ਹਫਤੇ ਐਨਡੀਪੀਐਸ ਕੇਸਾਂ ਵਿੱਚ 10 ਭਗੌੜੇ ਵੀ ਗਿ੍ਰਫਤਾਰ ਕੀਤੇ ਗਏ ਹਨ।

ਨਸਾ ਤਸਕਰੀ ਦੇ ਰੁਝਾਨ ਬਾਰੇ ਗੱਲ ਕਰਦਿਆਂ ਆਈਜੀਪੀ ਸੁਖਚੈਨ ਗਿੱਲ ਨੇ ਕਿਹਾ ਕਿ ਆਪਣੇ ਆਪ ਨੂੰ ਗਿ੍ਰਫਤਾਰੀ ਤੋਂ ਬਚਾਉਣ ਲਈ ਅੱਜ-ਕੱਲ ਨਸਾ ਤਸਕਰ ਪੈਦਲ ਹੀ ਨਸ਼ਿਆਂ ਦੀ ਤਸਕਰੀ ਕਰਨ ਨੂੰ ਤਰਜੀਹ ਦੇ ਰਹੇ ਹਨ।

ਉਨਾਂ ਕਿਹਾ ਕਿ ਨਸਾ ਤਸਕਰ ਘੱਟ ਮਾਤਰਾ ‘ਚ ਨਸਾ ਵੇਚ ਰਹੇ ਹਨ ਤਾਂ ਜੋ ਫੜੇ ਜਾਣ ‘ਤੇ ਵੀ ਉਨਾਂ ਦੇ ਮਾਮਲੇ ਨੂੰ ਵਪਾਰਕ ਨਜ਼ਰੀਏ ਤੋਂ ਨਾ ਸਮਝਿਆ ਜਾਵੇ। ਉਨਾਂ ਅੱਗੇ ਕਿਹਾ ਕਿ ਨਸਾ ਤਸਕਰ ਛਾਪੇ ਦੌਰਾਨ ਬਰਾਮਦਗੀ ਤੋਂ ਬਚਣ ਲਈ ਆਪਣੇ ਘਰਾਂ ਵਿਚ ਨਸੀਲੇ ਪਦਾਰਥਾਂ ਦੀ ਖੇਪ ਛੁਪਾਉਣ ਦੀ ਬਜਾਏ, ਇਸ ਨੂੰ ਛੱਪੜਾਂ ਅਤੇ ਖੇਤਾਂ ਵਿੱਚ ਛੁਪਾਉਣ ਨੂੰ ਤਰਜ਼ੀਹ ਦੇ ਰਹੇ ਹਨ।

ਉਨਾਂ ਦੱਸਿਆ ਕਿ ਫੜੇ ਗਏ ਨਸਾ ਤਸਕਰਾਂ ਤੋਂ ਇਹ ਪਤਾ ਲੱਗਾ ਕਿ ਨਸੇ ਦੀ ਸਪਲਾਈ ਪਠਾਨਕੋਟ ਦੇ ਨਾਲ ਲੱਗਦੇ ਇਲਾਕੇ ਹਿਮਾਚਲ ਪ੍ਰਦੇਸ ਦੇ ਪਿੰਡ ਛੰਨੀ-ਬੇਲੀ ਜਾਂ ਜੰਮੂ-ਕਸਮੀਰ ਦੇ ਗੁਆਂਢੀ ਕਠੂਆ ਜ਼ਿਲੇ ਤੋਂ ਹੁੰਦੀ ਹੈ, ਇਸ ਲਈ ਸਰਹੱਦੀ ਜ਼ਿਲੇ ਦੇ ਐੱਸ.ਐੱਸ.ਪੀਜ ਨੂੰ ਇਹਨਾਂ ਗੁਆਂਢੀ ਸੂਬਿਆਂ ਦੀ ਪੁਲਿਸ ਨਾਲ ਤਾਲਮੇਲ ਰੱਖਣ ਲਈ ਕਿਹਾ ਗਿਆ ਹੈ। 

 ਆਈਜੀਪੀ ਨੇ ਦੱਸਿਆ ਕਿ ਮਾਲੇਰਕੋਟਲਾ ਵਿੱਚ ਨਸ਼ਾ ਤਸਕਰੀ ਦਾ ਨਵਾਂ ਤਰੀਕਾ ਸਾਹਮਣੇ ਆਇਆ ਹੈ ਜਿੱਥੇ ਨਸਾ ਤਸਕਰ ਰੋਹਿਤ ਸਾਹੀ ਉਰਫ ਗੋਲਡੀ ਵਾਸੀ ਅਮਰਗੜ ਫੌਜ ਦੀ ਵਰਦੀ ਵਿੱਚ ਹੈਰੋਇਨ ਵੇਚਦਾ ਪਾਇਆ ਗਿਆ। ਪੁਲਿਸ ਨੇ ਉਸ ਦੀ ਕਾਰ ਵਿੱਚੋਂ 50 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਹੈ।

ਉਨਾਂ ਕਿਹਾ ਕਿ ਡੀਜੀਪੀ ਵੱਲੋਂ ਸਾਰੇ ਸੀਪੀਜ/ਐਸਐਸਪੀਜ ਨੂੰ ਸਾਰੇ ਨਾਮੀ ਨਸਾ ਤਸਕਰਾਂ ਨੂੰ ਕਾਬੂ ਕਰਨ ਅਤੇ ਆਪਣੇ ਅਧਿਕਾਰ ਖੇਤਰਾਂ ਵਿੱਚ ਨਸਾ ਤਸਕਰੀ ਵਾਲੇ ਸੰਵੇਦਨਸ਼ੀਲ ਸਥਾਨਾਂ ਦੀ ਸਨਾਖਤ ਕਰਕੇ ਨਸਾ ਤਸਕਰਾਂ ‘ਤੇ ਨਕੇਲ ਕੱਸਣ ਅਤੇ ਨਸਾ ਵੇਚਣ/ਤਸਕਰੀ ਕਰਨ ਵਾਲੇ ਸਾਰੇ ਵਿਅਕਤੀਆਂ ਨੂੰ ਕਾਬੂ ਕਰਨ ਲਈ ਤਲਾਸੀ ਮੁਹਿੰਮ ਸੁਰੂ ਕਰਨ ਦੇ ਸਖਤ ਹੁਕਮ ਦਿੱਤੇ ਗਏ ਹਨ। ਉਹਨਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸਾ ਤਸਕਰਾਂ ਦੀ ਜਾਇਦਾਦ ਜਬਤ ਕੀਤੀ ਜਾਵੇ ਤਾਂ ਜੋ ਉਹਨਾਂ ਤੋਂ ਨਜਾਇਜ ਰਾਸ਼ੀ ਬਰਾਮਦ ਕੀਤੀ ਜਾ ਸਕੇ। 

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਉਦਯੋਗ ਬੰਦ ਹੋ ਰਹੇ ਹਨ, ਝੋਨੇ ਦੀ ਫ਼ਸਲ ਸੁੱਕ ਰਹੀ ਹੈ: ਰਾਜਾ ਵੜਿੰਗ

ਸਰਕਾਰ ਨੇ ਬਿਜਲੀ ਸੈਕਟਰ ਨੂੰ ਤਬਾਹ ਕੀਤਾ: ਸੁਨੀਲ ਜਾਖੜ

ਪੰਜਾਬ 'ਚ ਬਿਜਲੀ ਕਟੌਤੀ ਦੀ ਹਾਹਾਕਾਰ, ਸਰਕਾਰ ਦਾ ਝੂਠ ਬੇਨਕਾਬ : ਮਜੀਠੀਆ

ਪੰਜਾਬ-ਹਰਿਆਣਾ ਹਾਈ ਕੋਰਟ ‘ਚ ਡੀਏ ਮਾਮਲੇ ਦੀ ਹੋਈ ਸੁਣਵਾਈ

ਪੰਜਾਬ ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ

ਤਰਨਤਾਰਨ 'ਚ ਪੁਲਿਸ ਮੁਕਾਬਲੇ ਦੌਰਾਨ ਦੋ ਬਦਮਾਸ਼ ਜ਼ਖਮੀ

PRTC ਦੇ ਆਊਟਸੋਰਸ ਕਰਮਚਾਰੀਆਂ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਵੱਡਾ ਝਟਕਾ

ਪੰਜਾਬ ਇੰਚਾਰਜ ਵਜੋਂ ਸਚਿਨ ਪਾਇਲਟ ਦੀ ਨਿਯੁਕਤੀ ਨੇ ਪਾਰਟੀ ਵਰਕਰਾਂ 'ਚ ਜਗਾਈ ਨਵੀਂ ਉਮੀਦ: ਚਰਨਜੀਤ ਚੰਨੀ

ਮੋਹਾਲੀ ਦੇ ਸਨੇਟਾ 'ਚ ਪੁਲਿਸ ਮੁਕਾਬਲੇ 'ਚ ਲੋੜੀਂਦਾ ਬਦਮਾਸ਼ ਕਾਬੂ, ਹਥਿਆਰ ਬਰਾਮਦ

ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ SIT ਵੱਲੋਂ ਸੁਖਬੀਰ ਸਿੰਘ ਬਾਦਲ ਤਲਬ

 
 
 
 
Subscribe