Thursday, July 30, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (5 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇ

ਪੰਜਾਬ

ਨਾਜਾਇਜ ਮਾਈਨਿੰਗ ਦੇ ਦੋਸ਼ਾਂ ਤਹਿਤ ਭੁਪਿੰਦਰ ਹਨੀ ਅਤੇ ਕੁਦਰਤਦੀਪ ‘ਤੇ ਮਾਮਲਾ ਦਰਜ

July 18, 2022 10:53 PM

ਭੂਪਿੰਦਰ ਹਨੀ ਨੂੰ ਜਾਂਚ ‘ਚ ਸ਼ਾਮਲ ਹੋਣ ਲਈ ਭੇਜਿਆ ਨੋਟਿਸ, ਕੁਦਰਤਦੀਪ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਜਾਵੇਗਾ

- ਪੰਜਾਬ ਪੁਲਿਸ ਨੇ ਈ.ਡੀ ਵੱਲੋਂ ਪਿਛਲੇ ਸਾਲ ਛਾਪੇਮਾਰੀ ਦੌਰਾਨ ਬਰਾਮਦ ਕੀਤੀਆਂ 73 ਵੇਟਮੈਂਟ ਸਲਿੱਪਾਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਦਾ ਕੀਤਾ ਸੀ ਗਠਨ

ਚੰਡੀਗੜ੍ਹ /ਐਸ.ਬੀ.ਐਸ. ਨਗਰ :

 ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਨਾ-ਕਾਬਿਲ-ਏ- ਬਰਦਾਸ਼ਤ ਨੀਤੀ ਅਪਣਾਉਣ ਦੇ ਮੱਦੇਨਜ਼ਰ, ਪੰਜਾਬ ਪੁਲਿਸ ਨੇ ਸੋਮਵਾਰ ਨੂੰ ਕੁਦਰਤਦੀਪ ਸਿੰਘ ਉਰਫ ਲਵੀ ਅਤੇ ਉਸ ਦੇ ਸਹਿਯੋਗੀ ਭੁਪਿੰਦਰ ਸਿੰਘ ਉਰਫ ਹਨੀ ਵਿਰੁੱਧ ਸਾਲ 2017 ਦੌਰਾਨ ਮਲਿਕਪੁਰ ਮਾਈਨਿੰਗ ਸਾਈਟ ਖੇਤਰ ’ਚ ਗੈਰ-ਕਾਨੂੰਨੀ ਮਾਈਨਿੰਗ ਕਰਨ ਦੇ ਦੋਸ਼ ਤਹਿਤ ਐਫ.ਆਈ.ਆਰ. ਦਰਜ ਕੀਤੀ ਹੈ। 

 ਐਫ.ਆਈ.ਆਰ. ਦਰਜ ਕਰਨ ਉਪਰੰਤ, ਪੁਲਿਸ ਵੱਲੋਂ ਭੁਪਿੰਦਰ ਉਰਫ ਹਨੀ ਨੂੰ ਉਕਤ ਮਾਮਲੇ ਦੀ ਜਾਂਚ ਵਿੱਚ ਸ਼ਾਮਲ ਹੋਣ ਲਈ ਨੋਟਿਸ ਵੀ ਭੇਜਿਆ ਗਿਆ ਹੈ, ਜਦਕਿ ਕਪੂਰਥਲਾ ਜੇਲ ਵਿੱਚ ਬੰਦ ਕੁਦਰਤਦੀਪ ਨੂੰ ਮੰਗਲਵਾਰ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਜਾਵੇਗਾ।

 ਇਹ ਕਾਰਵਾਈ ਦੋ ਮਹੀਨੇ ਬਾਅਦ ਅਮਲ ਵਿੱਚ ਆਈ, ਜਦੋਂ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਆਪਣੇ ਪੱਤਰ (ਮਿਤੀ 9 ਮਈ, 2022) ਰਾਹੀਂ ਐਸ.ਐਸ.ਪੀ. ਐਸ.ਬੀ.ਐਸ. ਨਗਰ ਨੂੰ 73 ਵੇਟਮੈਂਟ ਸਲਿੱਪਾਂ (ਮਿਤੀ 10/11/2017) ਬਾਰੇ ਜਾਣਕਾਰੀ ਸਾਂਝੀ ਕੀਤੀ ਸੀ ਅਤੇ ਇਸ ਤੋਂ ਇਲਾਵਾ ਮਾਈਨਿੰਗ ਵਿਭਾਗ ਨੂੰ ਮਲਿਕਪੁਰ ਰੇਤ ਮਾਈਨਿੰਗ ਸਾਈਟ ਤੋਂ ਨਾਜਾਇਜ਼ ਮਾਈਨਿੰਗ ਰਾਹੀਂ ਅਧਿਕਾਰਤ ਮਿਕਦਾਰ ਤੋਂ ਵਧ ਰੇਤ ਬਰਾਮਦ ਹੋਣ ਬਾਰੇ ਜਾਣਕਾਰੀ ਸਾਂਝੀ ਕੀਤੀ ਸੀ। 

 ਜ਼ਿਕਰਯੋਗ ਹੈ ਕਿ ਸਾਲ 2021 ਦੇ ਅੰਤ ‘ਚ ਡਾਇਰੈਕਟੋਰੇਟ ਆਫ ਇਨਫੋਰਸਮੈਂਟ ਜਲੰਧਰ ਨੇ ਭੁਪਿੰਦਰ ਸਿੰਘ ਉਰਫ ਹਨੀ ਅਤੇ ਕੁਦਰਤਦੀਪ ਸਿੰਘ ਉਰਫ ਲਵੀ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਸੀ। ਈ.ਡੀ ਨੇ ਫਿਰ ਵੱਖ-ਵੱਖ ਫਰਜ਼ੀ ਦਸਤਾਵੇਜ਼, ਡਿਜੀਟਲ ਉਪਕਰਣ ਅਤੇ ਮਲਿਕਪੁਰ ਰੇਤ ਮਾਈਨਿੰਗ ਸਾਈਟ ‘ਤੇ ਗੈਰ-ਕਾਨੂੰਨੀ ਰੇਤ ਮਾਈਨਿੰਗ ਗਤੀਵਿਧੀਆਂ ਜ਼ਰੀਏ ਕਮਾਏ 9.97 ਕਰੋੜ ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਸੀ। 

 ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਈ.ਡੀ. ਦੇ ਪੱਤਰ ਤੋਂ ਬਾਅਦ, ਐਸ.ਐਸ.ਪੀ. ਐਸ.ਬੀ.ਐਸ. ਨਗਰ ਨੇ ਇਸ ਮਾਮਲੇ ਵਿੱਚ ਅਗਲੇਰੀ ਜਾਂਚ ਲਈ ਐਸ.ਬੀ.ਐਸ. ਨਗਰ ਦੇ ਐਸ.ਪੀ ਇਨਵੈਸਟੀਗੇਸ਼ਨ ਦੀ ਨਿਗਰਾਨੀ ਹੇਠ ਤੁਰੰਤ ਇੱਕ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਸੀ। 

 ਬੁਲਾਰੇ ਨੇ ਦੱਸਿਆ ਕਿ ਡੂੰਘਾਈ ਨਾਲ ਜਾਂਚ ਕਰਨ ਤੋਂ ਬਾਅਦ, ਸਿਟ ਨੇ ਪਾਇਆ ਕਿ ਦੋਵੇਂ ਮੁਲਜ਼ਮਾਂ ਨੇ ਰਾਜ ਪੱਧਰੀ ਵਾਤਾਵਰਣ ਅਥਾਰਟੀ , ਪੰਜਾਬ ਦੁਆਰਾ ਜਾਰੀ ਵਾਤਾਵਰਣ ਕਲੀਅਰੈਂਸ ਦੇ ਪ੍ਰਬੰਧਾਂ ਦੀ ਉਲੰਘਣਾ ਕਰਦਿਆਂ ਉਸ ਖੇਤਰ ਵਿੱਚ ਭਾਰੀ ਮਸ਼ੀਨਰੀ ਦੀ ਵਰਤੋਂ ਕਰਕੇ ਗੈਰ-ਕਾਨੂੰਨੀ ਮਾਈਨਿੰਗ ਕੀਤੀ ਸੀ।

ਬੁਲਾਰੇ ਨੇ ਅੱਗੇ ਕਿਹਾ ਕਿ ਦੋਸ਼ੀਆਂ ਨੇ 73 ਜਾਅਲੀ ਵੇਟਮੈਂਟ ਸਲਿੱਪਾਂ (ਮਿਤੀ 10.11.2017) ਦੀ ਵੀ ਵਰਤੋਂ ਕੀਤੀ ਵੀ ਪਾਈ ਗਈ , ਜੋ ਈ.ਡੀ. ਦੁਆਰਾ ਛਾਪੇਮਾਰੀ ਦੌਰਾਨ ਬਰਾਮਦ ਕੀਤੀਆਂ ਗਈਆਂ। “ਪੁਲਿਸ ਨੂੰ ਮਾਈਨਿੰਗ ਵਿਭਾਗ ਨੂੰ ਰਿਪੋਰਟ ਕੀਤੇ ਗਏ ਰੇਤ ਤੋਂ ਵੱਧ ਉਤਪਾਦਨ ਦੇ ਵੇਰਵੇ ਵੀ ਮਿਲੇ ਹਨ ਜਿਸ ਦੀ ਪੁਸ਼ਟੀ ਮਾਈਨਿੰਗ ਵਿਭਾਗ ਨੇ ਆਪਣੇ ਪੱਤਰ ਮਿਤੀ 29.06.2022 ਰਾਹੀਂ ਕੀਤੀ ਸੀ , ਜਿਸ ਵਿੱਚ ਮਾਈਨਿੰਗ ਵਿਭਾਗ ਨੂੰ ਰੇਤ ਦੀ ਘੱਟ ਖੁਦਾਈ ਦਾ ਹਵਾਲਾ ਦਿੱਤਾ ਗਿਆ ਸੀ, ਜੋ ਕਿ ਸਰਕਾਰੀ ਖਜਾਨੇ ਨੂੰ ਵਿੱਤੀ ਨੁਕਸਾਨ ਦੀ ਵਜਾਅ ਹੈ। ”

 ਬੁਲਾਰੇ ਨੇ ਦੱਸਿਆ ਕਿ ਸਾਰੀ ਜਾਂਚ ਤੋਂ ਬਾਅਦ ਐਸ.ਆਈ.ਟੀ. ਨੇ ਭੁਪਿੰਦਰ ਸਿੰਘ ਉਰਫ ਹਨੀ ਅਤੇ ਕੁਦਰਤਦੀਪ ਸਿੰਘ ਉਰਫ ਲਵੀ ਖਲਾਫ ਐਫ.ਆਈ.ਆਰ. ਦਰਜ ਕਰਨ ਦੀ ਸਿਫਾਰਸ਼ ਕੀਤੀ।

 ਜ਼ਿਕਰਯੋਗ ਹੈ ਕਿ 18 ਜੁਲਾਈ, 2022 ਨੂੰ ਐਫ.ਆਈ.ਆਰ. ਨੰਬਰ 73, ਮਾਈਨਜ ਐਂਡ ਮਿਨਰਲਜ਼ (ਵਿਕਾਸ ਅਤੇ ਨਿਯਮ) ਐਕਟ ਦੀਆਂ ਧਾਰਾਵਾਂ 21(1) ਅਤੇ 4(1), ਆਈਪੀਸੀ ਦੀ ਧਾਰਾ 379, 406, 420, 465, 468, 471 ਅਤੇ 120 ਬੀ ਅਤੇ ਵਾਤਾਵਰਣ ਸੁਰੱਖਿਆ ਐਕਟ ਦੀ ਧਾਰਾ 15 ਤਹਿਤ ਥਾਣਾ ਰਾਹੋਂ ਵਿਖੇ ਦਰਜ ਕੀਤੀ ਗਈ ਹੈ। ਮਾਮਲੇ ਦੀ ਅਗਲੇਰੀ ਜਾਂਚ ਲਈ ਐਸ.ਪੀ. ਇਨਵੈਸਟੀਗੇਸ਼ਨ ਦੀ ਨਿਗਰਾਨੀ ਹੇਠ ਨਵੀਂ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ ਹੈ।   

 

Have something to say? Post your comment

 

ਹੋਰ ਪੰਜਾਬ ਖ਼ਬਰਾਂ

56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸੁਰੱਖਿਅਤ ਖੁਰਾਕ ਨਾਲ ਹੀ ਬਣੇਗਾ ਰੰਗਲਾ ਪੰਜਾਬ - ਸਿਹਤ ਮੰਤਰੀ

ਬਾਗ਼ਬਾਨੀ ਵਿਭਾਗ ਵਿੱਚ ਭਰਤੀ ਪ੍ਰਕਿਰਿਆ ਜਲਦ ਪੂਰੀ ਕੀਤੀ ਜਾਵੇ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼

ਸਭ ਕੁਝ ਪ੍ਰਿੰਸੀਪਲ 'ਤੇ ਨਿਰਭਰ ਕਰਦੈ; ਚੰਗਾ ਪ੍ਰਿੰਸੀਪਲ ਸਕੂਲ ਨੂੰ ਸਿੱਖਿਆ ਦੇ ਮੰਦਰ ਵਿੱਚ ਬਦਲ ਸਕਦੈ: ਹਰਜੋਤ ਸਿੰਘ ਬੈਂਸ

*ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ 35 ਸਾਲਾਂ ਦੀ ਸਮਰਪਿਤ ਸੇਵਾਵਾਂ ਉਪਰੰਤ ਹੋਏ ਸੇਵਾਮੁਕਤ

ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇ

ਲੁਧਿਆਣਾ ਕਤਲ ਕਾਂਡ: ਪਿਤਾ ਤੇ ਤਿੰਨ ਪੁੱਤਰਾਂ ਸਣੇ 5 'ਤੇ FIR, 4 ਗ੍ਰਿਫ਼ਤਾਰ; ਮੁੱਖ ਕਾਤਲ ਅਜੇ ਵੀ ਪੁਲਿਸ ਦੀ ਪਹੁੰਚ ਤੋਂ ਬਾਹਰ

ਕੁਦਰਤ ਦੀ ਕਰੋਪੀ ਜਾਂ ਮਹਿਜ਼ ਬਦਲਾਅ? ਪੰਜਾਬ ਦੇ 22 ਜ਼ਿਲ੍ਹਿਆਂ ਵਿੱਚ ਮੀਂਹ ਦਾ ‘Yellow Alert’ ਜਾਰੀ; 40 KM ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ

DM ਰੰਧਾਵਾ ਖੁਦਕੁਸ਼ੀ ਮਾਮਲਾ: ਪੰਜਾਬ ਪੁਲਿਸ ਦੇ ਹੱਥ ਹਾਲੇ ਵੀ ਖਾਲੀ; ਲਾਲਜੀਤ ਭੁੱਲਰ ਦਾ ਫ਼ੋਨ ਅਤੇ ਦਫ਼ਤਰ ਦਾ DVR ਬਰਾਮਦ ਕਰਨ 'ਚ ਰਹੀ ਨਾਕਾਮ!

Punjab Weather: 'Orange Alert' Issued for 11 Districts; Risk of Hailstorms and Thunderstorms!

 
 
 
 
Subscribe