Sunday, August 03, 2025
 

ਪੰਜਾਬ

ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰਾਂ ਵਚਨਬੱਧ : ਕੁਲਦੀਪ ਸਿੰਘ ਧਾਲੀਵਾਲ

July 18, 2022 10:58 PM

ਕਿਸਾਨਾਂ ਦੀ ਬਾਕਾਇਆ ਰਾਸ਼ੀ 22 ਕਰੋੜ ਰੁਪਏ ਦਾ ਤੁਰੰਤ ਭੁਗਤਾਨ ਕਰਨ ਦੇ ਨਿਰਦੇਸ਼

ਸੰਧਰ ਸੂਗਰ ਮਿੱਲ ਫਗਵਾੜਾ ਦੇ ਆਡਿਟ ਦੇ ਹੁਕਮ

ਚੰਡੀਗੜ੍ਹ :ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨ ਭਾਈਚਾਰੇ ਦੀ ਭਲਾਈ ਲਈ ਪੂਰੀ ਤਰਾਂ ਵਚਨਬੱਧ ਹੈ, ਜੋ ਕਿ ਪੰਜਾਬ ਦੀ ਆਰਥਿਕਤਾ ਦੀ ਰੀੜ ਦੀ ਹੱਡੀ ਹਨ ਅਤੇ ਉਨਾਂ ਦੇ ਹਿੱਤਾਂ ਦੀ ਰਾਖੀ ਲਈ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਇਹ ਗੱਲ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਅਤੇ ਸੰਧਰ ਸੂਗਰ ਮਿੱਲ, ਫਗਵਾੜਾ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੁਹਰਾਈ।

 ਗੰਨਾ ਕਾਸ਼ਤਕਾਰਾਂ ਨੂੰ ਬਕਾਇਆ ਅਦਾਇਗੀਆਂ ਨਾ ਕਰਨ ‘ਤੇ ਮਿੱਲ ਪ੍ਰਬੰਧਕਾਂ ‘ਤੇ ਸਖਤ ਰੁਖ ਅਖਤਿਆਰ ਕਰਦਿਆਂ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਸਪੱਸਟ ਤੌਰ ‘ਤੇ ਹਦਾਇਤ ਕੀਤੀ ਕਿ ਕਿਸਾਨਾਂ ਦੀ ਬਕਾਇਆ 72 ਕਰੋੜ ਰੁਪਏ (ਪਿਛਲੇ ਤਿੰਨ ਸਾਲਾਂ ਤੋਂ) ਦੀ ਰਾਸ਼ੀ ਵਿੱਚੋਂ ਭੂਨਾ, ਹਰਿਆਣਾ ਵਿਖੇ ਮਿੱਲ ਦੀ ਜਾਇਦਾਦ ਨੂੰ ਵੇਚ ਕੇ 22 ਕਰੋੜ ਰੁਪਏ ਦੀ ਰਾਸ਼ੀ ਦੀ ਤੁਰੰਤ ਅਦਾਇਗੀ ਕਰਨਾ ਅਤੇ ਕਿਸਾਨਾਂ ਦੇ ਖਾਤਿਆਂ ਵਿੱਚ ਜਮਾਂ ਕਰਵਾਉਣਾ ਯਕੀਨੀ ਬਣਾਇਆ ਜਾਵੇ।

 ਇਸ ਦੇ ਨਾਲ ਹੀ ਮੰਤਰੀ ਨੇ ਸਾਰੇ ਪਹਿਲੂਆਂ ਨੂੰ ਬਾਰੀਕੀ ਨਾਲ ਘੋਖ ਕੇ ਮਿੱਲ ਦਾ ਆਡਿਟ ਕਰਵਾਉਣ ਦੇ ਹੁਕਮ ਦਿੱਤੇ। ਮੰਤਰੀ ਨੇ ਕਿਹਾ ਕਿ ਭਿ੍ਰਸਟਾਚਾਰ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸਤ ਨਹੀਂ ਕੀਤਾ ਜਾਵੇਗਾ ਅਤੇ ਉਹਨਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਿੱਲ ਪ੍ਰਬੰਧਕਾਂ ਨੂੰ 50 ਕਰੋੜ ਰੁਪਏ ਦੀ ਬਕਾਇਆ ਰਾਸੀ ਅਦਾ ਕਰਨ ਲਈ ਨੋਟਿਸ ਜਾਰੀ ਕੀਤਾ ਜਾਵੇ, ਅਜਿਹਾ ਨਾ ਕਰਨ ਦੀ ਸੂਰਤ ਵਿੱਚ ਇਸ ਸਾਲ ਨਵੰਬਰ ਤੱਕ ਮਿੱਲ ਦੇ ਕੰਮਕਾਜ ਨੂੰ ਬੰਦ ਕਰਨਾ ਪਵੇਗਾ।

 ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਸੇਸ ਮੁੱਖ ਸਕੱਤਰ ਸਹਿਕਾਰਤਾ ਰਵਨੀਤ ਕੌਰ, ਵਧੀਕ ਮੁੱਖ ਸਕੱਤਰ ਖੇਤੀਬਾੜੀ ਅਤੇ ਕਿਸਾਨ ਭਲਾਈ ਸਰਵਜੀਤ ਸਿੰਘ, ਡਿਵੀਜਨਲ ਕਮਿਸਨਰ ਜਲੰਧਰ ਗੁਰਪ੍ਰੀਤ ਕੌਰ ਸਪਰਾ, ਡੀਸੀ ਕਪੂਰਥਲਾ ਵਿਸ਼ੇਸ਼ ਸਾਰੰਗਲ, ਏਡੀਸੀ ਫਗਵਾੜਾ ਨਯਨ ਜੱਸਲ ਅਤੇ ਡਾਇਰੈਕਟਰ ਖੇਤੀਬਾੜੀ ਗੁਰਵਿੰਦਰ ਸਿੰਘ ਅਤੇ ਫਗਵਾੜਾ ਮਿੱਲ ਦੇ ਜੀਐਮ ਬੀ.ਪੀ. ਵਰਮਾ ਹਾਜ਼ਰ ਸਨ।

 

Have something to say? Post your comment

 
 
 
 
 
Subscribe